ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Saturday, May 30, 2026 - 11:18 PM (IST)

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ਕੋਲਕਾਤਾ- ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਸ਼ਨੀਵਾਰ ਨੂੰ ਕਿਹਾ ਕਿ ‘ਅੰਨਪੂਰਨਾ ਯੋਜਨਾ’ ਤਹਿਤ ਰਾਸ਼ੀ ਟਰਾਂਸਫਰ ਕਰਨ ਦਾ ਪਹਿਲਾ ਪੜਾਅ 3 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ਵਿਚ ਯੋਗ ਮਹਿਲਾ ਲਾਭਪਾਤਰੀਆਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ 3000 ਰੁਪਏ ਮਿਲਣਗੇ। ਸ਼ੁਭੇਂਦੂ ਅਧਿਕਾਰੀ ਨੇ ਕਿਹਾ ਕਿ ਲਾਭਪਾਤਰੀਆਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ, ਕਿਉਂਕਿ ਸੂਬਾ ਸਰਕਾਰ ਦੇ ਅਧਿਕਾਰੀ ਯੋਜਨਾ ਲਈ ਬੇਨਤੀ ਪੱਤਰ (ਫਾਰਮ) ਭਰਨ ਵਿਚ ਉਨ੍ਹਾਂ ਦੀ ਮਦਦ ਕਰਨ ਲਈ ਘਰ-ਘਰ ਜਾਣਗੇ।

ਸਿਹਤ ਵਿਭਾਗ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਅਫ਼ਵਾਹ ’ਤੇ ਧਿਆਨ ਨਾ ਦਿਓ। ਅਸੀਂ ਚਾਹੁੰਦੇ ਹਾਂ ਕਿ ਯੋਜਨਾ ਦਾ ਲਾਭ ਸਿਰਫ਼ ਅਸਲੀ ਲਾਭਪਾਤਰੀਆਂ ਨੂੰ ਹੀ ਮਿਲੇ। ਸ਼ੁਭੇਂਦੂ ਅਧਿਕਾਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ‘ਸੰਕਲਪ ਪੱਤਰ’ (ਚੋਣ ਮਨੋਰਥ ਪੱਤਰ) ਵਿਚ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ। ਪੱਛਮੀ ਬੰਗਾਲ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਵਿਚ ਔਰਤਾਂ ਇਕ ਜੂਨ ਤੋਂ ਮੁਫ਼ਤ ਸਫ਼ਰ ਕਰ ਸਕਣਗੀਆਂ, ਜਿਸ ਨਾਲ ਭਾਜਪਾ ਦੇ ਚੋਣ ਵਾਅਦਿਆਂ ਵਿਚੋਂ ਇਕ ਹੋਰ ਵਾਅਦਾ ਪੂਰਾ ਹੋ ਜਾਵੇਗਾ। ਸੂਬੇ ਦਾ ਬਜਟ 22 ਜੂਨ ਨੂੰ ਪੇਸ਼ ਕੀਤਾ ਜਾਵੇਗਾ।


author

Rakesh

Content Editor

Related News