500 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ 'ਚ ਭਾਰਤੀ ਤੇ ਐਲਵਿਸ਼ ਨੂੰ ਸੰਮਨ ਜਾਰੀ, ਜਾਣੋ ਕੀ ਲੱਗੇ ਦੋਸ਼

Thursday, Oct 03, 2024 - 08:24 PM (IST)

ਐਂਟਰਟੇਨਮੈਂਟ ਡੈਸਕ- ਦਿੱਲੀ ਪੁਲਸ ਨੇ 500 ਕਰੋੜ ਰੁਪਏ ਦੇ ਫਰਾਡ ਐਪ ਆਧਾਰਿਤ ਘੁਟਾਲੇ ਵਿੱਚ ਯੂਟਿਊਬਰ ਐਲਵੀਸ਼ ਯਾਦਵ ਅਤੇ ਕਾਮੇਡੀਅਨ ਭਾਰਤੀ ਸਿੰਘ ਅਤੇ ਤਿੰਨ ਹੋਰਾਂ ਨੂੰ ਸੰਮਨ ਜਾਰੀ ਕੀਤਾ ਹੈ। ਪੁਲਸ ਨੂੰ 500 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਕਈ ਸੋਸ਼ਲ ਮੀਡੀਆ ਇੰਫਲੁਐਂਸਰ ਅਤੇ ਯੂਟਿਊਬਰ ਨੇ ਆਪਣੇ ਪੇਜਾਂ 'ਤੇ HIBOX ਮੋਬਾਈਲ ਐਪਲੀਕੇਸ਼ਨ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਐਪ ਰਾਹੀਂ ਨਿਵੇਸ਼ ਕਰਨ ਦਾ ਲਾਲਚ ਦਿੱਤਾ।

ਪੁਲਸ ਨੇ ਦੱਸਿਆ ਕਿ ਇਸ ਘੁਟਾਲੇ ਦੇ ਮੁੱਖ ਦੋਸ਼ੀ ਸ਼ਿਵਰਾਮ (30) ਵਾਸੀ ਚੇਨਈ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼ਿਕਾਇਤ ਦੇ ਅਨੁਸਾਰ, ਸੌਰਵ ਜੋਸ਼ੀ, ਅਭਿਸ਼ੇਕ ਮਲਹਾਨ, ਪੂਰਵ ਝਾਅ, ਐਲਵੀਸ਼ ਯਾਦਵ, ਭਾਰਤੀ ਸਿੰਘ, ਹਰਸ਼ ਲਿੰਬਾਚੀਆ, ਲਕਸ਼ੈ ਚੌਧਰੀ, ਆਦਰਸ਼ ਸਿੰਘ, ਅਮਿਤ ਅਤੇ ਦਿਲਰਾਜ ਸਿੰਘ ਰਾਵਤ ਸਮੇਤ ਸੋਸ਼ਲ ਮੀਡੀਆ ਇੰਫਲੂਐਂਸਰ ਅਤੇ ਯੂਟਿਊਬਰ ਨੇ ਐਪਲੀਕੇਸ਼ਨ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਇਸ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। ਐਪ ਤੋਂ ਨਿਵੇਸ਼ ਕਰਨ ਲਈ ਲੁਭਾਇਆ।

ਸ਼ੁਰੂਆਤ ਦੇ 5 ਮਹੀਨਿਆਂ 'ਚ ਖੂਬ ਮਿਲਿਆ ਰਿਟਰਨ

ਡਿਪਟੀ ਕਮਿਸ਼ਨਰ ਆਫ਼ ਪੁਲਸ (IFSO ਸਪੈਸ਼ਲ ਸੈੱਲ) ਹੇਮੰਤ ਤਿਵਾਰੀ ਨੇ ਕਿਹਾ, HIBOX ਇੱਕ ਮੋਬਾਈਲ ਐਪਲੀਕੇਸ਼ਨ ਹੈ, ਜੋ ਇੱਕ ਯੋਜਨਾਬੱਧ ਘੁਟਾਲੇ ਦਾ ਹਿੱਸਾ ਸੀ। ਡੀਸੀਪੀ ਨੇ ਦੱਸਿਆ ਕਿ ਇਸ ਐਪਲੀਕੇਸ਼ਨ ਰਾਹੀਂ ਮੁਲਜ਼ਮਾਂ ਨੇ ਰੋਜ਼ਾਨਾ ਇੱਕ ਤੋਂ ਪੰਜ ਫ਼ੀਸਦੀ ਦੀ ਗਾਰੰਟੀਸ਼ੁਦਾ ਰਿਟਰਨ ਦਾ ਵਾਅਦਾ ਕੀਤਾ ਸੀ, ਜੋ ਇੱਕ ਮਹੀਨੇ ਵਿੱਚ 30 ਤੋਂ 90 ਫ਼ੀਸਦੀ ਦੇ ਬਰਾਬਰ ਹੈ। ਇਸ ਐਪ ਨੂੰ ਫਰਵਰੀ 2024 ਵਿੱਚ ਲਾਂਚ ਕੀਤਾ ਗਿਆ ਸੀ। ਇਸ ਐਪ ਵਿੱਚ 30,000 ਤੋਂ ਵੱਧ ਲੋਕਾਂ ਨੇ ਨਿਵੇਸ਼ ਕੀਤਾ ਸੀ। ਨਿਵੇਸ਼ਕਾਂ ਨੂੰ ਪਹਿਲੇ ਪੰਜ ਮਹੀਨਿਆਂ ਵਿੱਚ ਚੰਗਾ ਰਿਟਰਨ ਮਿਲਿਆ।

ਜੁਲਾਈ ਤੋਂ ਪੇਮੈਂਟ ਬੰਦ

ਹਾਲਾਂਕਿ, ਜੁਲਾਈ ਤੋਂ ਬਾਅਦ ਐਪ ਨੇ ਤਕਨੀਕੀ ਖਾਮੀਆਂ, ਕਾਨੂੰਨੀ ਸਮੱਸਿਆਵਾਂ, ਜੀ.ਐੱਸ.ਟੀ. ਮੁੱਦਿਆਂ ਆਦਿ ਦਾ ਹਵਾਲਾ ਦਿੰਦੇ ਹੋਏ ਭੁਗਤਾਨ ਬੰਦ ਕਰ ਦਿੱਤਾ। ਡੀਸੀਪੀ ਤਿਵਾਰੀ ਨੇ ਕਿਹਾ, 'ਕਥਿਤ ਕੰਪਨੀਆਂ ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਆਪਣੇ ਦਫ਼ਤਰ ਬੰਦ ਕਰਨ ਤੋਂ ਬਾਅਦ ਗਾਇਬ ਹੋ ਗਈਆਂ।' ਪੁਲਸ ਨੇ ਦੱਸਿਆ ਕਿ ਮਾਸਟਰਮਾਈਂਡ ਸ਼ਿਵਰਾਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਚਾਰ ਵੱਖ-ਵੱਖ ਬੈਂਕ ਖਾਤਿਆਂ ਤੋਂ 18 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ।

ਵੱਖ-ਵੱਖ ਥਾਵਾਂ ਤੋਂ ਲੋਕਾਂ ਨੇ ਕੀਤੀ ਸ਼ਿਕਾਇਤ

ਜਾਂਚ ਦੌਰਾਨ, ਸਾਈਬਰ ਉੱਤਰ-ਪੂਰਬੀ ਜ਼ਿਲ੍ਹੇ ਦੇ 9 ਲੋਕਾਂ ਦੁਆਰਾ HIBOX ਐਪਲੀਕੇਸ਼ਨ ਦੇ ਵਿਰੁੱਧ ਵੀ ਕਈ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਨਾਲ ਇਸੇ ਤਰ੍ਹਾਂ ਧੋਖਾਧੜੀ ਕੀਤੀ ਗਈ ਸੀ। ਇਨ੍ਹਾਂ 9 ਮਾਮਲਿਆਂ ਨੂੰ IFSO ਨੂੰ ਟਰਾਂਸਫਰ ਕਰ ਦਿੱਤਾ ਗਿਆ। ਪੁਲਸ ਨੂੰ ਉੱਤਰ-ਪੂਰਬੀ ਜ਼ਿਲ੍ਹੇ, ਬਾਹਰੀ ਜ਼ਿਲ੍ਹੇ, ਸ਼ਾਹਦਰਾ ਅਤੇ NCRP ਪੋਰਟਲ ਤੋਂ 500 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ।


Rakesh

Content Editor

Related News