ਆਰ.ਐੱਸ.ਐੱਸ. ਪ੍ਰਮੁੱਖ ਮੋਹਨ ਭਾਗਵਤ ਕੋਰੋਨਾ ਪਾਜ਼ੇਟਿਵ, ਹਸਪਤਾਲ ''ਚ ਦਾਖਲ

4/10/2021 2:22:17 AM

ਨਵੀਂ ਦਿੱਲੀ - ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਤਾਦਾਦ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿੱਚ ਵੱਧਦੇ ਕੋਰੋਨਾ ਮਾਮਲੇ ਵਿਚਾਲੇ ਹੁਣ ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐੱਸ.ਐੱਸ.) ਦੇ ਪ੍ਰਮੁੱਖ ਮੋਹਨ ਭਾਗਵਤ ਵੀ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਏ ਹਨ। ਮੋਹਨ ਭਾਗਵਤ ਨੂੰ ਵੀ ਕੋਰੋਨਾ ਹੋ ਗਿਆ ਹੈ। ਮੋਹਨ ਭਾਗਵਤ ਨੂੰ ਕੋਰੋਨਾ ਹੋਣ ਤੋਂ ਬਾਅਦ ਇਲਾਜ ਲਈ ਨਾਗਪੁਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ- ਇਸ ਸੂਬੇ 'ਚ 3-4 ਹਫਤੇ ਲਈ ਲੱਗ ਸਕਦੈ ਸੰਪੂਰਨ ਲਾਕਡਾਊਨ

ਰਾਸ਼ਟਰੀ ਸਵੈ ਸੇਵਕ ਸੰਘ ਦੇ ਅਧਿਕਾਰਿਕ ਟਵਿੱਟਰ ਹੈਂਡਲ ਵਲੋਂ ਟਵੀਟ ਕਰ ਇਹ ਜਾਣਕਾਰੀ ਦਿੱਤੀ ਗਈ ਹੈ। ਆਰ.ਐੱਸ.ਐੱਸ. ਨੇ ਟਵੀਟ ਕਰ ਦੱਸਿਆ ਹੈ ਕਿ ਡਾਕਟਰ ਮੋਹਨ ਭਾਗਵਤ ਦਾ ਕੋਰੋਨਾ ਟੈਸਟ ਕਰਾਇਆ ਗਿਆ ਸੀ। ਡਾਕਟਰ ਭਾਗਵਤ ਦੇ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਡਾਕਟਰ ਭਾਗਵਤ ਦੇ ਕੋਰੋਨਾ ਟੈਸਟ ਦੀ ਰਿਪੋਰਟ ਸ਼ੁੱਕਰਵਾਰ ਦੀ ਦੁਪਹਿਰ ਪਾਜ਼ੇਟਿਵ ਆਈ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਡਾਕਟਰ ਭਾਗਵਤ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ- ਕੋਵਿਡ-19: ਇਸ ਸੂਬੇ 'ਚ ਇੱਕੋਂ ਵਾਰ 42 ਲਾਸ਼ਾਂ ਦਾ ਹੋਇਆ ਸਸਕਾਰ, ਦੋਖੋ ਹੈਰਾਨ ਕਰਦੀਆਂ ਤਸਵੀਰਾਂ

ਰਾਸ਼ਟਰੀ ਸਵੈ ਸੇਵਕ ਸੰਘ ਮੁਤਾਬਕ ਡਾਕਟਰ ਭਾਗਵਤ ਨੂੰ ਕੋਰੋਨਾ ਦੇ ਆਮ ਲੱਛਣ ਹਨ। ਸੰਗਠਨ ਮੁਤਾਬਕ ਡਾਕਟਰ ਭਾਗਵਤ ਨੂੰ ਆਮ ਜਾਂਚ ਅਤੇ ਸਾਵਧਾਨੀ ਦੇ ਨਾਤੇ ਨਾਗਪੁਰ ਦੇ ਕਿੰਗਜਵੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਹਰ ਰੋਜ਼ ਨਵਾਂ ਰਿਕਾਰਡ ਬਣਾ ਰਹੇ ਹਨ। ਹਰ ਰੋਜ਼ ਇੱਕ ਲੱਖ ਤੋਂ ਜ਼ਿਆਦਾ ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor Inder Prajapati