''Happy Independence Day'' ; ਭਾਰਤ ਨੂੰ ਆਜ਼ਾਦੀ ਦਿਹਾੜੇ ਮੌਕੇ ਅਮਰੀਕਾ ਤੋਂ ਆਈਆਂ ਵਧਾਈਆਂ

Saturday, Aug 15, 2026 - 11:23 AM (IST)

''Happy Independence Day'' ; ਭਾਰਤ ਨੂੰ ਆਜ਼ਾਦੀ ਦਿਹਾੜੇ ਮੌਕੇ ਅਮਰੀਕਾ ਤੋਂ ਆਈਆਂ ਵਧਾਈਆਂ

ਇੰਟਰਨੈਸ਼ਨਲ ਡੈਸਕ- ਅੱਜ ਭਾਰਤ ਆਪਣਾ 80ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਇਸ ਮੌਕੇ ਦੇਸ਼ਾਂ-ਵਿਦੇਸ਼ਾਂ ਤੋਂ ਭਾਰਤ ਨੂੰ ਵਧਾਈਆਂ ਆ ਰਹੀਆਂ ਹਨ। ਇਸੇ ਦੌਰਾਨ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਭਾਰਤੀ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋਸਤੀ ਕਾਰਨ ਦੋਵੇਂ ਦੇਸ਼ ਪਹਿਲਾਂ ਨਾਲੋਂ ਵੀ ਨਜ਼ਦੀਕ ਆ ਗਏ ਹਨ।

ਰੂਬੀਓ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਰੱਖਿਆ, ਊਰਜਾ ਸੁਰੱਖਿਆ, ਖਣਿਜ, ਆਰਟੀਫੀਸ਼ੀਅਲ ਇੰਟੈਲੀਜੈਂਸ (AI), ਪੁਲਾੜ ਸਹਿਯੋਗ ਅਤੇ ਵਪਾਰ ਸੈਕਟਰਾਂ 'ਚ ਭਾਰਤ-ਅਮਰੀਕਾ ਦੀ ਭਾਈਵਾਲੀ ਨਾਲ ਦੋਵੇਂ ਦੇਸ਼ ਅਤੇ ਹਿੰਦ ਮਹਾਸਾਗਰ ਖੇਤਰ ਹੋਰ ਸੁਰੱਖਿਅਤ ਅਤੇ ਖੁਸ਼ਹਾਲ ਬਣ ਰਿਹਾ ਹੈ।

PunjabKesari

ਇਹ ਵੀ ਪੜ੍ਹੋ- ਚੀਨ 'ਚ ਧੂਮਧਾਮ ਨਾਲ ਮਨਾਇਆ ਗਿਆ ਭਾਰਤ ਦਾ ਆਜ਼ਾਦੀ ਦਿਹਾੜਾ ! ਭਾਰੀ ਬਾਰਿਸ਼ ਦੇ ਬਾਵਜੂਦ...

ਇਸੇ ਦੌਰਾਨ ਨਿਊਯਾਰਕ ਤੋਂ ਲੈ ਕੇ ਸੀਏਟਲ ਤੱਕ ਅਮਰੀਕਾ ਦੇ ਕਈ ਸੂਬਿਆਂ ਦੇ ਗਵਰਨਰਾਂ ਅਤੇ ਸੀਨੇਟਰਾਂ ਨੇ 15 ਅਗਸਤ, 2026 ਨੂੰ ਆਪਣੇ ਖੇਤਰਾਂ ਵਿੱਚ 'ਇੰਡੀਆ ਡੇਅ' ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅਮਰੀਕਾ ਦੀ ਅਰਥਵਿਵਸਥਾ ਅਤੇ ਸੱਭਿਆਚਾਰ 'ਚ ਭਾਰਤੀ-ਅਮਰੀਕੀ ਭਾਈਚਾਰੇ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਅਮਰੀਕਾ ਦੇ ਬੋਸਟਨ ਸ਼ਹਿਰ ਦੀ ਮਸ਼ਹੂਰ ਬਿਲਡਿੰਗ 'ਦ ਪ੍ਰੂਡੈਂਸ਼ੀਅਲ ਟਾਵਰ' ਨੂੰ ਭਾਰਤ ਦੇ ਆਜ਼ਾਦੀ ਦਿਹਾੜੇ ਦੇ ਜਸ਼ਨ 'ਚ ਭਾਰਤੀ ਤਿਰੰਗੇ ਦੀਆਂ ਲਾਈਟਾਂ ਨਾਲ ਰੌਸ਼ਨ ਕੀਤਾ ਗਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News