ਵੋਟਿੰਗ ਦੌਰਾਨ ਸੱਤਾਧਾਰੀ ਦਲ ਗਲਤ ਤਰੀਕਿਆਂ ਦਾ ਇਸਤੇਮਾਲ ਕਰ ਸਕਦਾ ਹੈ : ਰਾਕੇਸ਼ ਟਿਕੈਤ
Monday, Mar 07, 2022 - 04:58 PM (IST)
ਮੁਜ਼ੱਫਰਨਗਰ (ਭਾਸ਼ਾ)- ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਦੋਸ਼ ਲਗਾਇਆ ਹੈ ਕਿ ਉੱਤਰ ਪ੍ਰਦੇਸ਼ 'ਚ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੌਰਾਨ ਸੱਤਾਧਾਰੀ ਦਲ ਗਲਤ ਤਰੀਕਿਆਂ ਦਾ ਇਸਤੇਮਾਲ ਕਰ ਕੇ ਵੋਟਾਂ ਦੀ ਗਿਣਤੀ ਪ੍ਰਭਾਵਿਤ ਕਰ ਸਕਦਾ ਹੈ। ਬੀ.ਕੇ.ਯੂ. ਨੇਤਾ ਨੇ ਇੱਥੇ ਨਵੀਨ ਮੰਡੀ ਇਲਾਕੇ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੌਰਾਨ ਸੱਤਾਧਾਰੀ ਦਲ ਭਾਰਤੀ ਜਨਤਾ ਪਾਰਟੀ ਚੋਣਾਂ 'ਚ ਜਿੱਤ ਹਾਸਲ ਕਰਨ ਲਈ ਗਲਤ ਸਾਧਨਾਂ ਦਾ ਇਸਤੇਮਾਲ ਕਰ ਸਕਦੀ ਹੈ।
ਇਹ ਵੀ ਪੜ੍ਹੋ : 'ਆਪਰੇਸ਼ਨ ਗੰਗਾ' ਦੇ ਅਧੀਨ ਯੂਕ੍ਰੇਨ 'ਚ ਫਸੇ 15,920 ਤੋਂ ਵਧ ਭਾਰਤੀਆਂ ਨੂੰ ਲਿਆਂਦਾ ਗਿਆ ਵਾਪਸ
ਨਵੀਨ ਮੰਡੀ ਉਹ ਖੇਤਰ ਹੈ, ਜਿੱਥੇ ਵੋਟਿੰਗ ਤੋਂ ਬਾਅਦ ਈ.ਵੀ.ਐੱਮ. ਰੱਖੀ ਜਾ ਰਹੀ ਹੈ। ਇਸ ਵਿਚ, ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐਡੀਸ਼ਨਲ ਚੋਣ ਅਧਿਕਾਰੀ ਨਰੇਂਦਰ ਬਹਾਦਰ ਸਿੰਘ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਸਖ਼ਤ ਸੁਰੱਖਿਆ ਅਤੇ ਚੋਣ ਕਮਿਸ਼ਨ ਦੇ ਨਿਰਦੇਸ਼ ਦੇ ਅਧੀਨ ਨਿਰਪੱਖ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ 'ਚ ਪਹਿਲੇ ਗੇੜ 'ਚ ਮੁਜ਼ੱਫਰਨਗਰ, ਬੁਢਾਨਾ, ਪਿਰਕਾਜੀ, ਖਤੋਲੀ, ਮੁਰਾਪੁਰ ਅਤੇ ਚਰਥਵਾਲ ਸਮੇਤ 6 ਵਿਧਾਨ ਸਭਾ ਸੀਟਾਂ 'ਤੇ 10 ਫਰਵਰੀ ਨੂੰ ਵੋਟਿੰਗ ਹੋਈ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ