ਰਨ ਫਾਰ ਯੂਨਿਟੀ : ਲੋਕਾਂ ਨਾਲ ਦੌੜੇ ਸੀ. ਐੱਮ. ਮਨੋਹਰ ਲਾਲ ਖੱਟੜ

Wednesday, Oct 31, 2018 - 05:26 PM (IST)

ਸਿਰਸਾ (ਏਜੰਸੀ)— ਹਰਿਆਣਾ ਦੇ ਸਿਰਸਾ 'ਚ ਬੁੱਧਵਾਰ ਨੂੰ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ 'ਤੇ ਰਨ ਫਾਰ ਯੂਨਿਟੀ ਯਾਨੀ ਕਿ ਏਕਤਾ ਦੀ ਦੌੜ ਦਾ ਆਯੋਜਨ ਕੀਤਾ ਗਿਆ। ਇਸ ਦੌੜ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਸ਼ਿਰਕਤ ਕੀਤੀ। ਰਨ ਫਾਨ ਯੂਨਿਟੀ ਵਿਚ ਮਨੋਹਰ ਲਾਲ ਖੱਟੜ ਨੇ ਲੋਕਾਂ ਨਾਲ ਦੌੜ ਲਾਈ। ਇਸ ਯੂਨਿਟੀ ਵਿਚ ਲੋਕਾਂ ਦਾ ਉਤਸ਼ਾਹ ਦੇਖਣ ਵਾਲਾ ਸੀ। ਰਨ ਫਾਰ ਯੂਨਿਟੀ ਵਿਚ ਨਸ਼ੇ ਵਿਰੁੱਧ ਸੰਦੇਸ਼ ਦਿੱਤਾ ਗਿਆ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ। 

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਖੱਟੜ ਨੇ ਕਿਹਾ ਕਿ ਸਿਰਸਾ ਦੀ ਰਨ ਫਾਰ ਯੂਨਿਟੀ ਵਿਚ ਲੋਕਾਂ ਦਾ ਉਤਸ਼ਾਹ ਦਿਖਾਈ ਦੇ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਇਸ ਵਿਚ 50,000 ਤੋਂ ਵਧ ਲੋਕਾਂ ਨੇ ਹਿੱਸਾ ਲਿਆ। ਇਹ ਹਰਿਆਣਾ ਦੀ ਸਭ ਤੋਂ ਵੱਡੀ ਮੈਰਾਥਨ ਸੀ। ਉਨ੍ਹਾਂ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਨੇ ਦੇਸ਼ ਵਿਚ ਏਕਤਾ ਦਾ ਸੰਦੇਸ਼ ਦਿੱਤਾ ਸੀ। ਸਿਰਸਾ ਵਿਚ ਆਪਣੇ ਦੋ ਦਿਨਾਂ ਦੌਰੇ 'ਤੇ ਮੁੱਖ ਮੰਤਰੀ ਖੱਟੜ ਨੇ ਸਰਦਾਰ ਪਟੇਲ ਦੀ ਜਯੰਤੀ 'ਤੇ ਆਯੋਜਿਤ ਰਨ ਫਾਨ ਯੂਨਿਟੀ 'ਚ ਜੇਤੂ ਰਹੇ ਖਿਡਾਰੀਆਂ ਨੂੰ ਸਨਮਾਨਤ ਵੀ ਕੀਤਾ। ਇਸ ਤੋਂ ਬਾਅਦ ਖੱਟੜ ਨੇ ਸਿਰਸਾ ਜ਼ਿਲੇ ਦੇ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਵੀ ਕੀਤਾ। ਮੁੱਖ ਮੰਤਰੀ ਖੱਟੜ ਨੇ 5 ਪ੍ਰਾਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕੀਤਾ।


Related News