''''ਭਾਰਤ-ਅਮਰੀਕਾ ਸਬੰਧ ਨਵੀਂ ਦਿੱਲੀ-ਮਾਸਕੋ ਵਿਚਾਲੇ ਸਬੰਧਾਂ ਲਈ ਮਾਪਦੰਡ ਨਹੀਂ'''' : ਰੂਸ
Monday, Sep 29, 2025 - 12:53 PM (IST)

ਇੰਟਰਨੈਸ਼ਨਲ ਡੈਸਕ- ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਹੈ ਕਿ ਮਾਸਕੋ, ਭਾਰਤ ਦੇ ਰਾਸ਼ਟਰੀ ਹਿੱਤਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਪਣਾਈ ਜਾ ਰਹੀ ਸੁਤੰਤਰ ਵਿਦੇਸ਼ ਨੀਤੀ ਦਾ ਪੂਰਾ ਸਨਮਾਨ ਕਰਦਾ ਹੈ। ਲਾਵਰੋਵ ਨੇ ਇਹ ਵੀ ਕਿਹਾ ਕਿ ਅਮਰੀਕਾ ਜਾਂ ਕਿਸੇ ਹੋਰ ਦੇਸ਼ ਨਾਲ ਨਵੀਂ ਦਿੱਲੀ ਦੇ ਸਬੰਧ ਭਾਰਤ-ਰੂਸ ਸਬੰਧਾਂ ਲਈ ਮਾਪਦੰਡ ਨਹੀਂ ਹੋ ਸਕਦੇ।
ਉੱਚ-ਪੱਧਰੀ ਆਮ ਚਰਚਾ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਬੋਧਨ ਤੋਂ ਥੋੜ੍ਹੀ ਦੇਰ ਪਹਿਲਾਂ ਲਾਵਰੋਵ ਨੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕੀਤਾ। ਰੂਸੀ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਰੂਸ ਦੀ ‘ਵਿਸ਼ੇਸ਼ ਰਣਨੀਤਕ ਭਾਈਵਾਲੀ’ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਇੱਥੇ ਇਕ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਅਮਰੀਕਾ ਜਾਂ ਕਿਸੇ ਹੋਰ ਦੇਸ਼ ਨਾਲ ਨਵੀਂ ਦਿੱਲੀ ਦੇ ਰੁਖ ਨੂੰ ਉਹ ਭਾਰਤ ਅਤੇ ਰੂਸ ਵਿਚਾਲੇ ਸਬੰਧਾਂ ਲਈ ਮਾਪਦੰਡ ਨਹੀਂ ਮੰਨ ਸਕਦੇ।
ਲਾਵਰੋਵ ਤੋਂ ਪੁੱਛਿਆ ਗਿਆ ਸੀ ਕਿ ਅਮਰੀਕਾ ਵੱਲੋਂ ਵੱਖ-ਵੱਖ ਦੇਸ਼ਾਂ ’ਤੇ ਰੂਸੀ ਤੇਲ ਦੀ ਖਰੀਦ ਘੱਟ ਕਰਨ ਦੇ ਦਬਾਅ ਦੇ ਬਾਵਜੂਦ ਭਾਰਤ ਨੇ ਉਥੋਂ ਤੇਲ ਇੰਪੋਰਟ ਜਾਰੀ ਰੱਖਿਆ ਹੋਇਆ ਹੈ, ਇਸ ਸੰਦਰਭ ਵਿਚ ਮਾਸਕੋ ਨਵੀਂ ਦਿੱਲੀ ਨਾਲ ਆਪਣੇ ਸਬੰਧਾਂ ਨੂੰ ਕਿਵੇਂ ਦੇਖਦਾ ਹੈ।
ਇਹ ਵੀ ਪੜ੍ਹੋ- ਲਾਕਡਾਊਨ ! ਇੰਟਰਨੈੱਟ ਵੀ ਬੰਦ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e