ਹੁਣ ਵੇਨੇਜ਼ੁਏਲਾ ਤੋਂ ਤੇਲ ਖਰੀਦੇਗਾ ਭਾਰਤ ! ਸਪਲਾਈ ਬਾਰੇ ਰੂਸ ਦਾ ਆ ਗਿਆ ਵੱਡਾ ਬਿਆਨ
Thursday, Feb 05, 2026 - 09:22 AM (IST)
ਇੰਟਰਨੈਸ਼ਨਲ ਡੈਸਕ- ਰੂਸ ਦੇ ਰਾਸ਼ਟਰਪਤੀ ਭਵਨ ‘ਕ੍ਰੈਮਲਿਨ’ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਕਿਸੇ ਵੀ ਦੇਸ਼ ਤੋਂ ਕੱਚਾ ਤੇਲ ਖਰੀਦਣ ਲਈ ਪੂਰੀ ਤਰ੍ਹਾਂ ਸੁਤੰਤਰ ਹੈ ਅਤੇ ਆਪਣੇ ਸਪਲਾਈ ਸੋਮਿਆਂ ’ਚ ਵੰਨ-ਸੁਵੰਨਤਾ ਲਿਆਉਣ ਦੇ ਉਸ ਦੇ ਫੈਸਲੇ ਵਿਚ ਕੁਝ ਵੀ ਨਵਾਂ ਨਹੀਂ ਹੈ।
ਕ੍ਰੈਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ, ‘‘ਅਸੀਂ ਅਤੇ ਹੋਰ ਕੌਮਾਂਤਰੀ ਊਰਜਾ ਮਾਹਿਰ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹਾਂ ਕਿ ਰੂਸ ਭਾਰਤ ਨੂੰ ਤੇਲ ਤੇ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਕਰਨ ਵਾਲਾ ਇਕੋ-ਇਕ ਦੇਸ਼ ਨਹੀਂ ਹੈ। ਭਾਰਤ ਹਮੇਸ਼ਾ ਤੋਂ ਹੋਰਾਂ ਦੇਸ਼ਾਂ ਤੋਂ ਵੀ ਇਹ ਉਤਪਾਦ ਖਰੀਦਦਾ ਰਿਹਾ ਹੈ, ਇਸ ਲਈ ਸਾਨੂੰ ਇਸ ਵਿਚ ਕੁਝ ਵੀ ਨਵਾਂ ਨਜ਼ਰ ਨਹੀਂ ਆਉਂਦਾ।
ਇਹ ਵੀ ਪੜ੍ਹੋ- ''ਵਿਆਹ ਦਾ ਸਬੂਤ ਨਹੀਂ ਮੈਰਿਜ ਸਰਟੀਫਿਕੇਟ..!'' ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਉਨ੍ਹਾਂ ਤੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਦਾਅਵੇ ਬਾਰੇ ਪੁੱਛਿਆ ਗਿਆ ਸੀ, ਜਿਸ ਵਿਚ ਟਰੰਪ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸੀ ਤੇਲ ਦੀ ਖਰੀਦ ਬੰਦ ਕਰਨ ਅਤੇ ਅਮਰੀਕਾ ਤੇ ਸੰਭਾਵਿਤ ਤੌਰ ’ਤੇ ਵੈਨੇਜ਼ੁਏਲਾ ਤੋਂ ਕੱਚਾ ਤੇਲ ਖਰੀਦਣ ’ਤੇ ਸਹਿਮਤ ਹੋ ਗਏ ਹਨ।
ਇਸ ਤੋਂ ਇਕ ਦਿਨ ਪਹਿਲਾਂ ਪੇਸਕੋਵ ਨੇ ਸਪਸ਼ਟ ਕੀਤਾ ਸੀ ਕਿ ਰੂਸ ਨੂੰ ਭਾਰਤ ਵੱਲੋਂ ਰੂਸੀ ਤੇਲ ਦੀ ਖਰੀਦ ਬੰਦ ਕਰਨ ਸਬੰਧੀ ਹੁਣ ਤੱਕ ਕੋਈ ਅਧਿਕਾਰਤ ਬਿਆਨ ਜਾਂ ਸੂਚਨਾ ਪ੍ਰਾਪਤ ਨਹੀਂ ਹੋਈ। ਨਿੱਜੀ ਵਪਾਰਕ ਰੇਡੀਓ ਸਟੇਸ਼ਨ ‘ਕੋਮਰਸੈਂਟ ਐੱਫ.ਐੱਮ.’ ਨੇ ਇਸ ਪਾਸੇ ਧਿਆਨ ਦਿਵਾਇਆ ਕਿ ਰਾਸ਼ਟਰਪਤੀ ਟਰੰਪ ਦੇ ਦਾਅਵਿਆਂ ਤੋਂ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਤੇਲ ਦੀ ਦਰਾਮਦ ਨੂੰ ਰੋਕਣ ਨਾਲ ਸਬੰਧਤ ਕਿਸੇ ਵੀ ਸਮਝੌਤੇ ਦਾ ਕੋਈ ਜ਼ਿਕਰ ਨਹੀਂ ਕੀਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
