ਰੂਸ-ਯੂਕ੍ਰੇਨ ਵਿਵਾਦ 'ਤੇ UN 'ਚ ਬੋਲਿਆ ਭਾਰਤ- ਸਰਹੱਦ 'ਤੇ ਵਧਦਾ ਵਿਵਾਦ ਚਿੰਤਾ ਦਾ ਵਿਸ਼ਾ
Tuesday, Feb 22, 2022 - 09:45 PM (IST)
ਨੈਸ਼ਨਲ ਡੈਸਕ : ਯੂਕ੍ਰੇਨ 'ਚ ਫੌਜੀ ਸੰਘਰਸ਼ ਦੇ ਵਧਦੇ ਖ਼ਤਰੇ ਦੇ ਵਿਚਕਾਰ ਭਾਰਤ ਨੇ ਮੰਗਲਵਾਰ ਨੂੰ ਖੇਤਰ ਵਿੱਚ ਤਣਾਅ ਨੂੰ ਤੁਰੰਤ ਘੱਟ ਕਰਨ ਅਤੇ ਲੰਬੇ ਸਮੇਂ ਦੀ ਸ਼ਾਂਤੀ ਅਤੇ ਸਥਿਰਤਾ ਪ੍ਰਾਪਤ ਕਰਨ ਦੇ ਉਦੇਸ਼ ਨਾਲ ਗੱਲਬਾਤ ਕਰਨ ਦਾ ਸੱਦਾ ਦਿੱਤਾ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਪ੍ਰਤੀਨਿਧੀ ਟੀ. ਐੱਸ. ਤਿਰੁਮੂਰਤੀ ਨੇ ਯੂਕ੍ਰੇਨ 'ਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਇਕ ਸੈਸ਼ਨ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਇਥੇ ਰਹਿਣ ਵਾਲੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਇਸ ਸਮੇਂ 20,000 ਤੋਂ ਵੱਧ ਭਾਰਤੀ ਵਿਦਿਆਰਥੀ ਅਤੇ ਨਾਗਰਿਕ ਯੂਕ੍ਰੇਨ ਵਿੱਚ ਫਸੇ ਹੋਏ ਹਨ।
ਇਹ ਵੀ ਪੜ੍ਹੋ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ
ਤਿਰੁਮੂਰਤੀ ਨੇ ਕਿਹਾ, "ਅਸੀਂ ਯੂਕ੍ਰੇਨ ਦੀ ਪੂਰਬੀ ਸਰਹੱਦ 'ਤੇ ਕਈ ਘਟਨਾਵਾਂ ਜਿਵੇਂ ਕਿ ਰੂਸ ਦੁਆਰਾ ਡੋਨੇਟਸਕ ਅਤੇ ਲੁਹਾਨਸਕ ਨੂੰ ਵੱਖ-ਵੱਖ ਦੇਸ਼ਾਂ ਵਜੋਂ ਘੋਸ਼ਿਤ ਕਰਨ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ। ਰੂਸੀ ਸੰਘ ਦੇ ਨਾਲ ਯੂਕ੍ਰੇਨ ਦੀ ਸਰਹੱਦ 'ਤੇ ਤਣਾਅ ਦਾ ਵਧਣਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਇਸ ਲਈ ਅਸੀਂ ਦੋਹਾਂ ਧਿਰਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦੇ ਹਾਂ। ਇਸ ਸਮੇਂ ਪਹਿਲ ਸਾਰੇ ਦੇਸ਼ਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਣਾ ਅਤੇ ਖੇਤਰ 'ਚ ਲੰਬੇ ਸਮੇਂ ਲਈ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣਾ ਹੈ। ਸਾਡਾ ਮੰਨਣਾ ਹੈ ਕਿ ਇਸ ਮੁੱਦੇ ਨੂੰ ਕੂਟਨੀਤਕ ਗੱਲਬਾਤ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ। ਸਾਨੂੰ ਤਣਾਅ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀਆਂ ਪਾਰਟੀਆਂ ਦੁਆਰਾ ਹਾਲ ਹੀ 'ਚ ਕੀਤੀਆਂ ਪਹਿਲਕਦਮੀਆਂ ਨੂੰ ਥਾਂ ਦੇਣ ਦੀ ਲੋੜ ਹੈ।
ਇਹ ਵੀ ਪੜ੍ਹੋ : ਗੁਰੂਆਂ, ਪੀਰਾਂ ਦੀ ਧਰਤੀ 'ਤੇ ਪਲ਼ੀ ਪੰਜਾਬੀ ਮਾਂ-ਬੋਲੀ ਦੀ ਹਾਲਤ ਤਰਸਯੋਗ ਬਣ ਗਈ ਹੈ : ਸੁਰਜੀਤ ਸਿੰਘ ਫਲੋਰਾ
ਉਨ੍ਹਾਂ ਕਿਹਾ, ''ਇਸ ਸੰਦਰਭ ਵਿੱਚ ਅਸੀਂ ਤਿਕੋਣੀ ਸੰਪਰਕ ਸਮੂਹ ਅਤੇ ਨੋਰਮੈਂਡੀ ਪ੍ਰੋਫਾਰਮਾ ਦੇ ਤਹਿਤ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕਰਦੇ ਹਾਂ। ਸਾਨੂੰ ਵੱਖ-ਵੱਖ ਵਿਚਾਰਧਾਰਾਵਾਂ ਅਤੇ ਹਿੱਤਾਂ ਵਿਚਕਾਰ ਕੰਧ ਨੂੰ ਪੁੱਟਣ ਲਈ ਵੱਧ ਤੋਂ ਵੱਧ ਯਤਨ ਕਰਨ ਵਾਲੀਆਂ ਪਾਰਟੀਆਂ ਦੀ ਲੋੜ ਹੈ। ਅਸੀਂ ਬਲਾਂ ਦੀ ਗਿਣਤੀ ਵਿੱਚ ਵਾਧੇ ਨੂੰ ਬਰਦਾਸ਼ਤ ਨਹੀਂ ਕਰ ਸਕਦੇ ਹਾਂ।'' ਜਿਵੇਂ ਕਿ ਅਸੀਂ ਪਹਿਲਾਂ ਕਿਹਾ ਸੀ ਕਿ ਮਿੰਸਕ ਸਮਝੌਤਾ ਸ਼ਾਂਤੀਪੂਰਨ ਹੱਲ ਲੱਭਣ ਲਈ ਇਕ ਆਧਾਰ ਪ੍ਰਦਾਨ ਕਰਦਾ ਹੈ। ਇਸੇ ਤਰ੍ਹਾਂ ਸਾਨੂੰ ਸੁਰੱਖਿਆ ਅਤੇ ਰਾਜਨੀਤਿਕ ਪਹਿਲੂਆਂ ਸਮੇਤ ਮਿੰਸਕ ਸਮਝੌਤਿਆਂ ਦੇ ਪ੍ਰਬੰਧਾਂ ਨੂੰ ਸੁਵਿਧਾਜਨਕ ਬਣਾਉਣ ਲਈ ਹੋਰ ਯਤਨਾਂ ਦੀ ਲੋੜ ਹੈ, ਜੋ ਸਾਰੀਆਂ ਧਿਰਾਂ ਲਈ ਅਨੁਕੂਲ ਹੋਵੇ।
ਇਹ ਵੀ ਪੜ੍ਹੋ : ਦੁਬਈ ਜਾਣ ਵਾਲੇ ਭਾਰਤੀਆਂ ਦੇ ਲਈ ਵੱਡੀ ਰਾਹਤ, ਹੁਣ ਨਹੀਂ ਕਰਨਾ ਪਵੇਗਾ ਇਹ ਕੰਮ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ