ਹੋਟਲ ਦੇ ਕਮਰੇ ''ਚ 55 ਸਾਲਾ ਰੂਸੀ ਸੈਲਾਨੀ ਦੀ ਮਿਲੀ ਲਾਸ਼

Monday, Apr 19, 2021 - 10:09 PM (IST)

ਹੋਟਲ ਦੇ ਕਮਰੇ ''ਚ 55 ਸਾਲਾ ਰੂਸੀ ਸੈਲਾਨੀ ਦੀ ਮਿਲੀ ਲਾਸ਼

ਆਗਰਾ - ਉੱਤਰ ਪ੍ਰਦੇਸ਼ ਦੇ ਆਗਰਾ ਸ਼ਹਿਰ ਵਿੱਚ ਇੱਕ ਹੋਟਲ ਦੇ ਕਮਰੇ ਤੋਂ ਇੱਕ ਰੂਸੀ ਸੈਲਾਨੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਾਸ਼ ਕਮਰੇ ਦੇ ਬਾਥਰੂਮ ਵਿੱਚ ਪਈ ਸੀ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਮੋਦੀ ਸਰਕਾਰ ਦਾ  ਵੱਡਾ ਫੈਸਲਾ, 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ

ਮ੍ਰਿਤਕ ਦੀ ਪਛਾਣ ਰੂਸ ਦੇ ਮਾਸਕੋ ਨਿਵਾਸੀ ਫਿਲੀਪੋਵ ਓਲੇਗ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਦੀ ਉਮਰ ਲੱਗਭੱਗ 55 ਸਾਲ ਦੱਸੀ ਜਾ ਰਹੀ ਹੈ। ਡਿਪਟੀ ਸੁਪਰਡੈਂਟ ਆਫ ਪੁਲਿਸ (ਸਦਰ) ਰਾਜੀਵ ਕੁਮਾਰ ਨੇ ਏਜੰਸੀ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ੁਰੂਆਤ ਵਿੱਚ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਜਾਂ ਬ੍ਰੇਨ ਹੈਮਰੇਜ ਕਾਰਨ ਹੋਈ ਹੈ। ਇਸ ਘਟਨਾ ਦਾ ਪਤਾ ਉਦੋਂ ਲੱਗਾ, ਜਦੋਂ ਓਲੇਗ ਦੇ ਦੋਸਤ ਨੇ ਸਵੇਰੇ ਉਨ੍ਹਾਂ ਨੂੰ ਫੋਨ ਕੀਤਾ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਮਿਲੀ।

ਸੀ.ਓ. ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਤੋਂ ਬਾਅਦ ਓਲੇਗ ਦੇ ਦੋਸਤ ਨੇ ਇਹ ਗੱਲ ਫੋਨ ਕਰਕੇ ਹੋਟਲ ਵਿੱਚ ਦੱਸੀ। ਨਤੀਜੇ ਵਜੋਂ, ਹੋਟਲ ਦੇ ਕਰਮਚਾਰੀਆਂ ਨੇ ਪੁਲਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਸ ਦੀ ਇੱਕ ਟੀਮ ਹੋਟਲ ਪਹੁੰਚੀ ਅਤੇ ਕਮਰੇ ਦਾ ਦਰਵਾਜਾ ਖੋਲ੍ਹਿਆ। ਜਿੱਥੇ ਓਲੇਗ ਦੀ ਲਾਸ਼ ਬਾਥਰੂਮ ਵਿੱਚ ਪਈ ਮਿਲੀ ਸੀ।

ਪੁਲਿਸ ਨੇ ਰੂਸੀ ਨਾਗਰਿਕ ਦੀ ਲਾਸ਼ ਪੋਸਟਮਾਰਟਮ ਲਈ ਸਰੋਜਿਨੀ ਨਾਇਡੂ ਮੈਡੀਕਲ ਕਾਲਜ ਭੇਜ ਦਿੱਤਾ ਹੈ। ਪੁਲਸ ਹੁਣ ਅੱਗੇ ਦੀ ਜਾਂਚ ਲਈ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


author

Inder Prajapati

Content Editor

Related News