ਰੂਸੀ ਰਾਸ਼ਟਰਪਤੀ ਪੁਤਿਨ ਦੇ ਦੌਰੇ ਤੋਂ ਪਹਿਲਾਂ ਦਿੱਲੀ ''ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
Thursday, Dec 04, 2025 - 11:16 AM (IST)
ਨਵੀਂ ਦਿੱਲੀ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਦੋ ਦਿਨਾਂ ਭਾਰਤ ਦੌਰੇ ਤੋਂ ਪਹਿਲਾਂ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਸ ਨੇ ਕਿਹਾ ਕਿ ਸੁਰੱਖਿਆ ਚਿੰਤਾਵਾਂ ਕਾਰਨ ਉਨ੍ਹਾਂ ਦੇ ਠਹਿਰਨ ਦੇ ਸਥਾਨ ਬਾਰੇ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਪੁਲਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਪੁਤਿਨ ਦੇ ਭਾਰਤ ਆਉਣ ਤੋਂ ਲੈ ਕੇ ਜਾਣ ਤੱਕ ਹਰੇਕ ਗਤੀਵਿਧੀ 'ਤੇ ਇਕੱਠੇ ਕੰਮ ਕਰਨ ਵਾਲੀਆਂ ਕਈ ਸੁਰੱਖਿਆਂ ਇਕਾਈਆਂ ਤਿੱਖੀ ਨਜ਼ਰ ਰੱਖਣਗੀਆਂ।
ਪੜ੍ਹੋ ਇਹ ਵੀ - Breaking : ਉਡਾਣ ਭਰਨ ਵੇਲੇ ਕ੍ਰੈਸ਼ ਹੋ ਗਿਆ ਅਮਰੀਕੀ ਜਹਾਜ਼, ਲੱਗ ਗਈ ਅੱਗ
ਅਧਿਕਾਰੀਆਂ ਨੇ ਕਿਹਾ ਕਿ ਮਿੰਟ ਟੂ ਮਿੰਟ ਤਾਲਮੇਲ ਜਾਰੀ ਹੈ ਅਤੇ ਸਾਰੀਆਂ ਸਬੰਧਤ ਏਜੰਸੀਆਂ ਨੂੰ ਹਰ ਸਮੇਂ ਵੱਧ ਤੋਂ ਵੱਧ ਚੌਕਸੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਖ਼ਤ ਨਿਗਰਾਨੀ ਲਈ 5000 ਤੋਂ ਵੱਧ ਪੁਲਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਦਿੱਲੀ ਪੁਲਸ ਦੇ ਉੱਚ ਅਧਿਕਾਰੀ ਰੂਟ ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਉਨ੍ਹਾਂ ਖੇਤਰਾਂ ਵਿਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ, ਜਿਥੋਂ ਰੂਸੀ ਰਾਸ਼ਟਰਪਤੀ ਲੰਘ ਸਕਦੇ ਹਨ। ਇੱਕ ਹੋਰ ਅਧਿਕਾਰੀ ਨੇ ਕਿਹਾ, "ਵੀਵੀਆਈਪੀ ਆਵਾਜਾਈ ਲਈ ਸਾਰੇ ਰੂਟਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਲਈ ਸਮੇਂ-ਸਮੇਂ 'ਤੇ ਟ੍ਰੈਫਿਕ ਸਲਾਹ ਜਾਰੀ ਕੀਤੀ ਜਾਵੇਗੀ। ਐਂਟੀ-ਡਰੋਨ ਸਿਸਟਮ ਵੀ ਤਾਇਨਾਤ ਕੀਤੇ ਜਾਣਗੇ।"
ਪੜ੍ਹੋ ਇਹ ਵੀ - ਹੋ ਗਿਆ ਐਲਾਨ : ਸਾਲ 2026 'ਚ 75 ਦਿਨ ਬੰਦ ਰਹਿਣਗੇ ਇਸ ਸੂਬੇ ਦੇ ਸਕੂਲ, ਆ ਗਈ ਪੂਰੀ LIST
ਦਿੱਲੀ ਪੁਲਸ, ਕੇਂਦਰੀ ਏਜੰਸੀਆਂ ਅਤੇ ਪੁਤਿਨ ਦੀ ਨਿੱਜੀ ਸੁਰੱਖਿਆ ਟੀਮ ਨੇ ਇਕ ਬਹੁ-ਪੱਧਰੀ ਸੁਰੱਖਿਆ ਦਾ ਘੇਰਾ ਬਣਾਇਆ ਹੈ, ਜਿਸ ਦੇ ਤਹਿਤ ਸੰਵੇਦਨਸ਼ੀਲ ਥਾਵਾਂ 'ਤੇ SWAT ਟੀਮਾਂ, ਅੱਤਵਾਦ ਵਿਰੋਧੀ ਇਕਾਈਆਂ, ਸਨਾਈਪਰ ਅਤੇ ਤੇਜ਼ ਪ੍ਰਤੀਕਿਰਿਆ ਟੀਮਾਂ (QRTs) ਤਾਇਨਾਤ ਹਨ। ਇਸ ਤੋਂ ਇਲਾਵਾ ਯਾਤਰਾ ਨਾਲ ਜੁੜੇ ਸਾਰੇ ਖੇਤਰਾਂ ਵਿੱਚ ਉੱਚ-ਗੁਣਵੱਤਾ ਵਾਲੇ ਸੀਸੀਟੀਵੀ ਨੈੱਟਵਰਕ ਅਤੇ ਤਕਨੀਕੀ ਨਿਗਰਾਨੀ ਪ੍ਰਣਾਲੀਆਂ ਨੂੰ ਵੀ ਸਰਗਰਮ ਕੀਤਾ ਗਿਆ ਹੈ।
ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਭੁੱਲ ਕੇ ਨਾ ਕਰੋ ਇਹ ਗਲਤੀਆਂ
