ਰੂਸੀ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫ਼ੋਨ, G-20 ਸੰਮੇਲਨ ਵਿਚ ਹਿੱਸੇਦਾਰੀ ਬਾਰੇ ਕਹੀ ਇਹ ਗੱਲ

08/29/2023 5:48:51 AM

ਨਵੀਂ ਦਿੱਲੀ (ਯੂ. ਐੱਨ. ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਇਸ ਦੌਰਾਨ ਪੁਤਿਨ ਨੇ ਪੀ.ਐੱਮ. ਮੋਦੀ ਨੂੰ ਦੱਸਿਆ ਕਿ ਉਹ ਅਗਲੇ ਮਹੀਨੇ ਦਿੱਲੀ ਵਿਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ਵਿਚ ਹਿੱਸਾ ਲੈਣ ਨਹੀਂ ਪਹੁੰਚ ਸਕਣਗੇ। ਉਨ੍ਹਾਂ ਦੀ ਜਗ੍ਹਾ ਇਸ ਸੰਮੇਲਨ ਵਿਚ ਰੂਸ ਦੀ ਪ੍ਰਤੀਨਿਧਤਾ ਸਰਗੇਈ ਲਾਵਰੋਵ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਅੱਧੀ ਰਾਤ ਨੂੰ ਪੰਜਾਬ ਪੁਲਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, CIA ਇੰਚਾਰਜ ਜ਼ਖ਼ਮੀ, 2 ਔਰਤਾਂ ਸਮੇਤ 3 ਗ੍ਰਿਫ਼ਤਾਰ

ਸੂਤਰਾਂ ਮੁਤਾਬਕ ਦੋਹਾਂ ਨੇਤਾਵਾਂ ਨੇ ਦੋ-ਪੱਖੀ ਸਹਿਯੋਗ ਦੇ ਵੱਖ-ਵੱਖ ਮੁੱਦਿਆਂ ’ਤੇ ਤਰੱਕੀ ਦੀ ਸਮੀਖਿਆ ਕੀਤੀ ਅਤੇ ਜੋਹਾਨਸਬਰਗ ਵਿਚ ਹਾਲ ਹੀ ਵਿਚ ਸੰਪੰਨ 15ਵੇਂ ਬ੍ਰਿਕਸ ਸਿਖਰ ਸੰਮੇਲਨ ਸਮੇਤ ਸਾਂਝੇ ਹਿੱਤਾਂ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੁਣ ਇਸ ਜੇਲ੍ਹ 'ਚ ਕੀਤਾ ਸ਼ਿਫਟ, ਵੱਡੇ ਖ਼ੁਲਾਸਿਆਂ ਮਗਰੋਂ ਚੁੱਕਿਆ ਗਿਆ ਕਦਮ

ਸੂਤਰਾਂ ਮੁਤਾਬਕ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚੰਦਰਮਾ ਦੇ ਦੱਖਣੀ ਧਰੁਵ ਨੇੜੇ ਚੰਦਰਯਾਨ-3 ਦੀ ਸਫਲ ਲੈਂਡਿੰਗ ’ਤੇ ਹਾਰਦਿਕ ਵਧਾਈ ਦਿੱਤੀ। ਦੋਵੇਂ ਧਿਰਾਂ ਬ੍ਰਿਕਸ ਵਿਚ ਆਉਣ ਵਾਲੀ 1 ਜਨਵਰੀ 2024 ਤੋਂ ਸ਼ੁਰੂ ਹੋਣ ਵਾਲੀ ਰੂਸ ਦੀ ਪ੍ਰਧਾਨਗੀ ਦੇ ਸੰਦਰਭ ਵਿਚ ਕਰੀਬੀ ਸੰਵਾਦ ਕਾਇਮ ਕਰਨ ’ਤੇ ਸਹਿਮਤ ਹੋਏ ਅਤੇ ਨਵੀਂ ਦਿੱਲੀ ਵਿਚ ਆਉਣ ਵਾਲੇ ਜੀ-20 ਸਿਖਰ ਸੰਮੇਲਨ ਸਬੰਧੀ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਹੋਇਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

Anmol Tagra

This news is Content Editor Anmol Tagra