ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ''ਚ ਜੰਗ ਲੱਗੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

Wednesday, Jun 08, 2022 - 04:30 PM (IST)

ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ''ਚ ਜੰਗ ਲੱਗੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਇਕ ਪਿੰਡ 'ਚ ਜੰਗ ਲੱਗੇ ਹਥਿਆਰ ਅਤੇ ਗੋਲਾ ਬਾਰੂਦ ਮਿਲਿਆ ਹੈ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਚਕ ਮੰਗਾ ਪਿੰਡ ਦੇ ਲੋਕਾਂ ਨੂੰ ਮੰਗਲਵਾਰ ਸ਼ਾਮ ਇਕ ਖੂਹ ਦੀ ਖੋਦਾਈ ਦੌਰਾਨ ਹਥਿਆਰ ਅਤੇ ਗੋਲਾ ਬਾਰੂਦ ਮਿਲਿਆ ਅਤੇ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ: ਮੁਕਾਬਲੇ ’ਚ ਸੁਰੱਖਿਆ ਦਸਤਿਆਂ ਨੇ ਪਾਕਿਸਤਾਨੀ ਸਮੇਤ ਢੇਰ ਕੀਤੇ 2 ਅੱਤਵਾਦੀ

ਅਧਿਕਾਰੀਆਂ ਨੇ ਕਿਹਾ ਕਿ ਪੁਲਸ ਨੇ ਉੱਥੋਂ ਜੰਗ ਲੱਗੀ ਇਕ ਕਾਰਬਾਈਨ, 2 ਮੈਗਜ਼ੀਨ, ਮੋਰਟਾਰ ਆਦਿ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸੰਬੰਧ 'ਚ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News