PM ਮੋਦੀ ਨੇ ਅਮਰੀਕਾ ''ਚ ਕਿਸੇ ਉਮੀਦਵਾਰ ਦੇ ਪੱਖ ''ਚ ਨਹੀਂ ਕੀਤਾ ਪ੍ਰਚਾਰ : ਜੈਸ਼ੰਕਰ

Thursday, Feb 06, 2025 - 01:58 PM (IST)

PM ਮੋਦੀ ਨੇ ਅਮਰੀਕਾ ''ਚ ਕਿਸੇ ਉਮੀਦਵਾਰ ਦੇ ਪੱਖ ''ਚ ਨਹੀਂ ਕੀਤਾ ਪ੍ਰਚਾਰ : ਜੈਸ਼ੰਕਰ

ਨਵੀਂ ਦਿੱਲੀ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਕਾਂਗਰਸ 'ਤੇ ਰਾਜ ਸਭਾ 'ਚ ਵਾਰ-ਵਾਰ ਗਲਤ ਬਿਆਨਬਾਜ਼ੀ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣ 'ਚ ਕਿਸੇ ਵੀ ਉਮੀਦਵਾਰ ਲਈ ਪ੍ਰਚਾਰ ਨਹੀਂ ਕੀਤਾ। ਜੈਸ਼ੰਕਰ ਨੇ ਇਹ ਟਿੱਪਣੀਆਂ ਉੱਚ ਸਦਨ 'ਚ ਪ੍ਰਸ਼ਨ ਕਾਲ ਦੌਰਾਨ ਕੀਤੀਆਂ ਜਦੋਂ ਕਾਂਗਰਸ ਮੈਂਬਰ ਸਈਦ ਨਸੀਰ ਹੁਸੈਨ ਨੇ ਕਿਹਾ,"ਇਹ ਪਹਿਲਾ ਮੌਕਾ ਸੀ ਜਦੋਂ ਅਸੀਂ ਪ੍ਰਧਾਨ ਮੰਤਰੀ ਨੂੰ ਕਿਸੇ ਹੋਰ ਦੇਸ਼ 'ਚ ਰਾਸ਼ਟਰਪਤੀ ਚੋਣ 'ਚ ਉਮੀਦਵਾਰ ਦੇ ਪੱਖ 'ਚ ਪ੍ਰਚਾਰ ਕੀਤਾ ਸੀ। ਹੁਣ ਉੱਥੇ ਉਨ੍ਹਾਂ ਦੀ ਆਪਣੀ ਸਰਕਾਰ ਬਣ ਗਈ ਹੈ...।''

ਇਹ ਵੀ ਪੜ੍ਹੋ : ਹੁਣ ਨਹੀਂ ਮਿਲੇਗਾ ਮੁਫ਼ਤ ਰਾਸ਼ਨ! ਸਰਕਾਰ ਕਰ ਰਹੀ ਹੈ ਇਹ ਤਿਆਰੀ

ਹੁਸੈਨ ਅਮਰੀਕਾ 'ਚ ਗੈਰ-ਕਾਨੂੰਨੀ ਰੂਪ ਨਾਲ ਰਹਿ ਰਹੇ ਭਾਰਤੀਆਂ ਨੂੰ ਵਾਪਸ ਭੇਜੇ ਜਾਣ ਦਾ ਮੁੱਦਾ ਚੁੱਕਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਕਿ ਮੈਂਬਰ (ਹੁਸੈਨ) ਆਪਣੀ ਪਾਰਟੀ ਦੇ ਰੁਖ ਦੇ ਅਧੀਨ ਗਲਤ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਸੇ ਉਮੀਦਵਾਰ ਲਈ ਪ੍ਰਚਾਰ ਨਹੀਂ ਕੀਤਾ ਅਤੇ ਕਾਂਗਰਸ ਪਾਰਟੀ ਵਾਰ-ਵਾਰ ਅਜਿਹਾ ਬਿਆਨ ਦਿੰਦੀ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News