ਐੱਸ. ਜੈਸ਼ੰਕਰ ਨੇ 5 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ''ਤੇ ਹੋਈ ਚਰਚਾ

Saturday, Mar 04, 2023 - 05:39 AM (IST)

ਐੱਸ. ਜੈਸ਼ੰਕਰ ਨੇ 5 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ''ਤੇ ਹੋਈ ਚਰਚਾ

ਨਵੀਂ ਦਿੱਲੀ (ਭਾਸ਼ਾ): ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਫਰਾਂਸ, ਸਿੰਗਾਪੁਰ, ਓਮਾਨ, ਸਲੋਵੇਨੀਆ ਤੇ ਮਾਲਦੀਵ ਦੇ ਆਪਣੇ ਹਮਰੁਤਬਾ ਦੇ ਨਾਲ ਸ਼ੁੱਕਰਵਾਰ ਨੂੰ ਦੁਵੱਲੀਆਂ ਮੀਟਿੰਗਾਂ ਕੀਤੀਆਂ। ਜੀ-20 ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਇਹ ਆਗੂ ਦਿੱਲੀ ਵਿਚ ਆਏ ਹੋਏ ਹਨ। 

ਇਹ ਖ਼ਬਰ ਵੀ ਪੜ੍ਹੋ - 4 ਸਾਲਾ ਬੱਚੀ ਨਾਲ ਹੈਵਾਨੀਅਤ: ਸੁਪਰੀਮ ਕੋਰਟ ਨੇ ਮੁਲਜ਼ਮ ਦੀ ਮੌਤ ਦੀ ਸਜ਼ਾ ਕੀਤੀ ਰੱਦ, ਦਿੱਤੇ ਰਿਹਾਈ ਦੇ ਨਿਰਦੇਸ਼

ਜੈਸ਼ੰਕਰ ਨੇ ਟਵਿੱਟਰ 'ਤੇ ਕਿਹਾ, "ਫਰਾਂਸ ਦੀ ਵਿਦੇਸ਼ ਮੰਤਰੀ ਕੈਥਰੀਨ ਕੋਲੋਨਾ ਦੇ ਨਾਲ ਸ਼ਾਨਦਾਰ ਮੁਲਾਕਾਤ ਹੋਈ। ਜੀ-20 ਦੀ ਸਾਡੀ ਪ੍ਰਧਾਨਗੀ ਲਈ ਉਨ੍ਹਾਂ ਦੇ ਸਮਰਥਨ ਦੀ ਸ਼ਲਾਘਾ ਕਰਦਾ ਹਾਂ।" ਉਨ੍ਹਾਂ ਕਿਹਾ ਕਿ ਭਾਰਤ ਤੇ ਫਰਾਂਸ ਗਲੋਬਲ ਤੇ ਬਹੁਪੱਖੀ ਮੁੱਦਿਆਂ 'ਤੇ ਆਪਣੀ ਨੇੜਤਾ ਨਾਲ ਤਾਲਮੇਲ ਕਰਨ 'ਤੇ ਸਹਿਮਤ ਹੋਏ ਹਨ। 

ਇਹ ਖ਼ਬਰ ਵੀ ਪੜ੍ਹੋ - ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਆਉਣਗੇ ਭਾਰਤ, ਇਸ ਮੁੱਦੇ 'ਤੇ PM ਮੋਦੀ ਨਾਲ ਕਰਨਗੇ ਵਿਚਾਰ ਚਰਚਾ

ਜੈਸ਼ੰਕਰ ਨੇ ਸਿੰਗਾਪੁਰ ਦੇ ਵਿਦੇਸ਼ ਮੰਤਰੀ ਵਿਵਿਅਨ ਬਾਲਾ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਨਿਰੰਤਰ ਮਜ਼ਬੂਤ ਹੋ ਰਹੇ ਸਹਿਯੋਗ ਨੂੰ ਲੈ ਕੇ ਚੰਗੀ ਗੱਲਬਾਤ ਹੋਈ। ਜੈਸ਼ੰਕਰ ਨੇ ਓਮਾਨ ਦੇ ਆਪਣੇ ਹਮਰੁਤਬਾ ਬਦਰ ਅਲ ਬੂਸੈਦੀ ਨਾਲ ਮੁਲਾਕਾਤ ਕੀਤੀ ਅਤੇ ਜੀ20 ਦੀ ਵਿਦੇਸ਼ ਮੰਤਰੀਆਂ ਦੀ ਮੀਟਿੰਗ ਅਤੇ ਰਾਇਸੀਨਾ ਡਾਇਲਾਗ 2023 ਵਿਚ ਉਨ੍ਹਾਂ ਦੀ ਹਿੱਸੇਦਾਰੀ ਨੂੰ ਅਹਿਮ ਦੱਸਿਆ। ਜੈਸ਼ੰਕਰ ਨੇ ਕਿਹਾ ਕਿ ਸਲੋਵੇਨੀਆ ਦੀ ਵਿਦੇਸ਼ ਮੰਤਰੀ ਟੰਕਾ ਫਜੋਨ ਦੇ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਚੰਗੀ ਰਹੀ। ਉਨ੍ਹਾਂ ਨੇ ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਨਾਲ ਵੀ ਮੁਲਾਕਾਤ ਕੀਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News