ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਤਰ ਦੇ PM ਨੂੰ ''ਆਪਰੇਸ਼ਨ ਸਿੰਦੂਰ'' ਦੀ ਦਿੱਤੀ ਜਾਣਕਾਰੀ

Wednesday, May 07, 2025 - 06:51 PM (IST)

ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਤਰ ਦੇ PM ਨੂੰ ''ਆਪਰੇਸ਼ਨ ਸਿੰਦੂਰ'' ਦੀ ਦਿੱਤੀ ਜਾਣਕਾਰੀ

ਨਵੀਂ ਦਿੱਲੀ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਬੁੱਧਵਾਰ ਨੂੰ ਕਤਰ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਮੁਹੰਮਦ ਬਿਨ ਅਬਦੁੱਲਰਹਿਮਾਨ ਬਿਨ ਜਸੀਮ ਅਲ ਥਾਨੀ ਨੂੰ ਫੋਨ ਕਰ ਕੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦਿੱਤੀ। ਡਾ. ਜੈਸ਼ੰਕਰ ਨੇ 'ਐਕਸ' 'ਤੇ ਆਪਣੀ ਪੋਸਟ 'ਚ ਲਿਖਿਆ,''ਕਤਰ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਮੁਹੰਮਦ ਬਿਨ ਅਬਦੁੱਲਰਹਿਮਾਨ ਬਿਨ ਜਸੀਮ ਅਲ ਥਾਨੀ ਨਾਲ ਗੱਲ ਕਰ ਕੇ ਚੰਗਾ ਲੱਗਾ। ਸਰਹੱਦ ਪਾਰ ਅੱਤਵਾਦ ਨੂੰ ਰੋਕਣ ਲਈ ਭਾਰਤ ਦੀ ਟਾਰਗੇਟ ਅਤੇ ਸੰਤੁਲਿਤ ਪ੍ਰਤੀਕਿਰਿਆ 'ਤੇ ਚਰਚਾ ਕੀਤੀ।''

PunjabKesari

22 ਅਪ੍ਰੈਲ ਨੂੰ ਜੰਮੂ ਕਸ਼ਮੀਰ 'ਚ ਪਹਿਲਗਾਮ 'ਚ ਹੋਏ ਘਿਨਾਉਣੇ ਅੱਤਵਾਦੀ ਹਮਲੇ 'ਚ 26 ਲੋਕਾਂ ਦੀ ਮੌਤ ਹੋ ਗਈ, ਜਿਸ ਦੀ ਲਸ਼ਕਰ-ਏ-ਤੋਇਬਾ ਦੇ ਸੰਗਠਨ ਦਿ ਰਜਿਸਟੈਂਸ ਫੋਰਸ ਨੇ ਜ਼ਿੰਮੇਵਾਰੀ ਲਈ ਸੀ। ਭਾਰਤੀ ਫ਼ੌਜਾਂ ਨੇ ਬੀਤੀ ਰਾਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) 'ਚ ਜੈਸ਼-ਏ-ਮੁਹੰਮਦ, ਲਸ਼ਕਰ-ਏ-ਤਾਇਬਾ ਅਤੇ ਹਿਜ਼ਬੁਲ ਮੁਜਾਹਿਦੀਨ ਵਰਗੇ ਪਾਬੰਦੀਸ਼ੁਦਾ ਅੱਤਵਾਦੀ ਸਮੂਹਾਂ ਦੇ ਟਿਕਾਣਿਆਂ ਸਮੇਤ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News