UN ''ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਰਾਰਾ ਜਵਾਬ ; ''ਹੁਣ ਸਿਰਫ਼ POK ਖ਼ਾਲੀ ਕਰਵਾਉਣਾ ਬਾਕੀ...''
Sunday, Sep 29, 2024 - 05:47 AM (IST)
ਇੰਟਰਨੈਸ਼ਨਲ ਡੈਸਕ– ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਹੁਣ ਪਾਕਿਸਤਾਨ ਨਾਲ ਸਿਰਫ਼ ਉਸ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਨੂੰ ਖਾਲੀ ਕਰਵਾਉਣ ਦੇ ਮੁੱਦੇ ਨੂੰ ਹੱਲ ਕਰਨਾ ਬਾਕੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਸਰਹੱਦ ਪਾਰੋਂ ਅੱਤਵਾਦ ਦੀ ਨੀਤੀ ਕਦੇ ਵੀ ਸਫ਼ਲ ਨਹੀਂ ਹੋਵੇਗੀ ਅਤੇ ਇਸ ਦੀਆਂ ਕਾਰਵਾਈਆਂ ਦੇ ‘ਨਿਸ਼ਚਿਤ ਨਤੀਜੇ ਮਿਲਣਗੇ।’
ਵਿਦੇਸ਼ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ (ਪਾਕਿਸਤਾਨ ਦਾ) ‘ਕਰਮ’ ਹੈ ਕਿ ਉਸ ਦੀਆਂ ਬੁਰਾਈਆਂ ਹੁਣ ਉਸ ਦੇ ਆਪਣੇ ਸਮਾਜ ਨੂੰ ਨਿਗਲ ਰਹੀਆਂ ਹਨ। ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ 79ਵੇਂ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੁਣ ਸਿਰਫ ਇਕ ਹੀ ਮੁੱਦਾ ਬਚਿਆ ਹੈ ਕਿ ਪਾਕਿਸਤਾਨ ਗੈਰ-ਕਾਨੂੰਨੀ ਤੌਰ ’ਤੇ ਕਬਜ਼ਾਏ ਭਾਰਤੀ ਖੇਤਰ ਨੂੰ ਖਾਲੀ ਕਰ ਦੇਵੇ ਅਤੇ ਅੱਤਵਾਦ ਨਾਲ ਆਪਣਾ ਲੰਬੇ ਸਮੇਂ ਦਾ ਸਬੰਧ ਛੱਡ ਦੇਵੇ।
ਇਹ ਵੀ ਪੜ੍ਹੋ- ਔਰਤ ਦੇ ਹਵਾਲੇ 2 ਸਾਲਾ ਮਾਸੂਮ ਛੱਡ ਮਾਂ ਚਲੀ ਗਈ ਗੁਰੂਘਰੋਂ ਲੰਗਰ ਖਾਣ, ਪਿੱਛੋਂ ਜੋ ਹੋਇਆ, ਜਾਣ ਉੱਡ ਜਾਣਗੇ ਹੋਸ਼
ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦੇਸ਼ ਉਨ੍ਹਾਂ ਦੇ ਵੱਸੋਂ ਬਾਹਰ ਦੇ ਹਾਲਾਤਾਂ ਕਾਰਨ ਪਿੱਛੇ ਰਹਿ ਜਾਂਦੇ ਹਨ ਪਰ ਕੁਝ ਦੇਸ਼ ਜਾਣਬੁੱਝ ਕੇ ਅਜਿਹੇ ਫੈਸਲੇ ਲੈਂਦੇ ਹਨ, ਜਿਨ੍ਹਾਂ ਦੇ ਭਿਆਨਕ ਨਤੀਜੇ ਨਿਕਲਦੇ ਹਨ। ਇਸ ਦੀ ਸਭ ਤੋਂ ਵੱਡੀ ਮਿਸਾਲ ਸਾਡਾ ਗੁਆਂਢੀ ਦੇਸ਼ ਪਾਕਿਸਤਾਨ ਹੈ। ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਮਿਸ਼ਨ ਵਿਚ ਪਹਿਲੀ ਸਕੱਤਰ ਭਾਵਿਕਾ ਮੰਗਲਾਨੰਦਨ ਨੇ ਭਾਰਤ ਦੇ ਜਵਾਬ ਦੇਣ ਦੇ ਅਧਿਕਾਰ ਵਿਚ ਕਿਹਾ ਕਿ ਪਾਕਿਸਤਾਨ ਦੁਨੀਆ ਭਰ ਵਿਚ ਅੱਤਵਾਦੀ ਘਟਨਾਵਾਂ ਵਿਚ ‘ਸ਼ਾਮਲ’ ਰਿਹਾ ਹੈ ਅਤੇ ਗੁਆਂਢੀ ਦੇਸ਼ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਭਾਰਤ ਖਿਲਾਫ ਸਰਹੱਦ ਪਾਰੋਂ ਅੱਤਵਾਦ ਦੇ ‘ਨਤੀਜੇ ਲਾਜ਼ਮੀ ਤੌਰ ’ਤੇ ਭੁਗਤਣੇ ਪੈਣਗੇ।’
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e