G-20 Summit : ਸੰਮੇਲਨ 'ਚ ਜਿਨਪਿੰਗ ਤੇ ਪੁਤਿਨ ਦੇ ਨਾ ਆਉਣ 'ਤੇ ਵਿਦੇਸ਼ ਮੰਤਰੀ ਨੇ ਆਖੀ ਵੱਡੀ ਗੱਲ
Wednesday, Sep 06, 2023 - 11:59 AM (IST)

ਨੈਸ਼ਨਲ ਡੈਸਕ : ਭਾਰਤ 'ਚ ਹੋਣ ਵਾਲੇ ਜੀ-20 ਸਿਖਰ ਸੰਮੇਲਨ 'ਚ ਦੁਨੀਆ ਭਰ ਦੇ ਨੇਤਾ ਦਿੱਲੀ ਦਾ ਰੁਖ ਕਰਨ ਵਾਲੇ ਹਨ। ਇਸ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਵਾਲਦੀਮੀਰ ਪੁਤਿਨ ਇਸ ਸੰਮੇਲਨ 'ਚ ਹਿੱਸਾ ਨਹੀਂ ਲੈ ਰਹੇ ਹਨ। ਇਸ ਨੂੰ ਲੈ ਕੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁੱਝ ਕਾਰਨਾਂ ਜੇਕਰ ਉਹ ਨਹੀਂ ਆ ਸਕਦੇ ਤਾਂ ਉਨ੍ਹਾਂ ਦੀ ਥਾਂ ਉਸ ਦੇਸ਼ ਦੇ ਪ੍ਰਤੀਨਿਧੀ ਆਪਣੀ ਗੱਲ ਰੱਖ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਬੁਰੀ ਖ਼ਬਰ, ਸਰਕਾਰ ਨੇ ਅਚਾਨਕ ਵਾਪਸ ਲਈ ਇਹ ਰਾਹਤ
ਉਨ੍ਹਾਂ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਕਿ ਜੀ-20 'ਚ ਵੱਖ-ਵੱਖ ਸਮੇਂ 'ਤੇ ਕੁੱਝ ਅਜਿਹੇ ਰਾਸ਼ਟਰਪਤੀ ਜਾਂ ਪ੍ਰਧਾਨ ਮੰਤਰੀ ਰਹੇ ਹਨ, ਜਿਨ੍ਹਾਂ ਨੇ ਕੁੱਝ ਕਾਰਨ ਕਰਕੇ ਨਾ ਆਉਣ ਦਾ ਫ਼ੈਸਲਾ ਕੀਤਾ ਹੈ ਪਰ ਉਸ ਮੌਕੇ 'ਤੇ ਜੋ ਵੀ ਉਸ ਦੇਸ਼ ਦਾ ਪ੍ਰਤੀਨਿਧੀ ਹੁੰਦਾ ਹੈ, ਉਹ ਆਪਣੇ ਦੇਸ਼ ਅਤੇ ਉਸ ਦੀ ਸਥਿਤੀ ਨੂੰ ਸਾਹਮਣੇ ਰੱਖਦਾ ਹੈ।
ਇਹ ਵੀ ਪੜ੍ਹੋ : PU Elections : ਅੱਜ ਮਿਲੇਗਾ ਯੂਨੀਵਰਸਿਟੀ ਨੂੰ ਨਵਾਂ ਪ੍ਰਧਾਨ, ਸ਼ਾਮ ਤੱਕ ਆਉਣਗੇ ਨਤੀਜੇ
ਮੈਨੂੰ ਲੱਗਦਾ ਹੈ ਕਿ ਹਰ ਕੋਈ ਬਹੁਤ ਗੰਭੀਰਤਾ ਨਾਲ ਆ ਰਿਹਾ ਹੈ। ਜੈਸ਼ੰਕਰ ਨੇ ਅੱਗੇ ਕਿਹਾ ਕਿ ਸੰਮੇਲਨ 'ਚ ਕੌਣ ਆ ਰਿਹਾ ਹੈ, ਕੌਣ ਨਹੀਂ ਆ ਰਿਹਾ ਹੈ। ਮੈਨੂੰ ਲੱਗਦਾ ਹੈ ਕਿ ਕੋਈ ਵੀ ਦੇਸ਼ ਆਪਣੀ ਸਥਿਤੀ ਨੂੰ ਦੁਨੀਆ ਸਾਹਮਣੇ ਰੱਖਣ ਦੀ ਕੋਸ਼ਿਸ ਕਰੇਗਾ। ਮੈਨੂੰ ਲੱਗਦਾ ਹੈ ਕਿ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਦੇਖਣਾ ਚਾਹੀਦਾ ਹੈ ਕਿ ਅਸਲ 'ਚ ਗੱਲਬਾਤ ਕੀ ਹੁੰਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਿੱਖਿਆ ਮੰਤਰੀ ਵੱਲੋਂ ਸਖ਼ਤ ਹੁਕਮ ਜਾਰੀ
