ਸਬਰੀਮਾਲਾ ਵਿਵਾਦ : ਮੁੜ ਵਿਚਾਰ ਪਟੀਸ਼ਨਾਂ ''ਤੇ 7 ਜੱਜਾਂ ਦੀ ਸੰਵਿਧਾਨਕ ਬੈਂਚ ਕਰੇਗੀ ਸੁਣਵਾਈ
Saturday, Dec 21, 2019 - 08:39 PM (IST)

ਨਵੀਂ ਦਿੱਲੀ — ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨਾਂ 'ਤੇ ਹੁਣ ਵੱਡੀ ਬੈਂਚ ਸੁਣਵਾਈ ਕਰੇਗੀ। ਸ਼ਨੀਵਾਰ ਨੂੰ ਸੁਪਰੀਮ ਕੋਰਟ ਨੇ ਸਬਰੀਮਾਲਾ ਮੰਦਰ 'ਤੇ ਦਾਇਰ ਮੁੜ ਵਿਚਾਰ ਪਟੀਸ਼ਨਾਂ ਨੂੰ 7 ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਹੈ। ਇਸ 'ਤੇ ਜਨਵਰੀ 2020 'ਚ ਸੁਣਵਾਈ ਹੋਵੇਗੀ। ਹਾਲਾਂਕਿ ਫਿਲਹਾਲ ਜੱਜਾਂ ਦੇ ਨਾਂ ਸਾਹਮਣੇ ਨਹੀਂ ਆਏ ਹਨ।