ਸਬਰੀਮਾਲਾ ਮੰਦਰ ''ਚ ਔਰਤਾਂ ਦੀ ਐਂਟਰੀ ਨੂੰ ਲੈ ਕੇ ਕੇਰਲ ਸਰਕਾਰ ਵੱਡਾ ਫੈਸਲਾ

Monday, Nov 04, 2019 - 04:34 PM (IST)

ਸਬਰੀਮਾਲਾ ਮੰਦਰ ''ਚ ਔਰਤਾਂ ਦੀ ਐਂਟਰੀ ਨੂੰ ਲੈ ਕੇ ਕੇਰਲ ਸਰਕਾਰ ਵੱਡਾ ਫੈਸਲਾ

ਤਿਰੂਵਨੰਤਪੁਰਮ (ਵਾਰਤਾ)— ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਸੋਮਵਾਰ ਨੂੰ ਵਿਧਾਨ ਸਭਾ ਨੂੰ ਸੂਚਿਤ ਕੀਤਾ ਕਿ ਸੂਬਾ ਸਰਕਾਰ ਸਬਰੀਮਾਲਾ 'ਚ ਭਗਵਾਨ ਅਯੱਪਾ ਮੰਦਰ 'ਚ ਹਰ ਉਮਰ ਦੀਆਂ ਔਰਤਾਂ ਦੀ ਐਂਟਰੀ ਦਾ ਸਮਰਥਨ ਕਰੇਗੀ। ਉਨ੍ਹਾਂ ਨੇ ਇਸ ਦੇ ਨਾਲ ਹੀ ਕਿਹਾ ਕਿ ਸਰਕਾਰ ਮੰਦਰ ਵਿਚ ਔਰਤਾਂ ਦੀ ਐਂਟਰੀ ਨੂੰ ਰੋਕਣ ਲਈ ਕੋਈ ਕਾਨੂੰਨ ਨਹੀਂ ਲਿਆਵੇਗੀ। ਉਹ 10 ਤੋਂ 50 ਸਾਲ ਦੀ ਉਮਰ ਦੀਆਂ ਔਰਤਾਂ ਦੇ ਮੰਦਰ ਵਿਚ ਐਂਟਰੀ ਦੇ ਸੁਪਰੀਮ ਕੋਰਟ ਦੇ ਹੁਕਮ ਨੂੰ ਲਾਗੂ ਕਰੇਗੀ। 
ਵਿਜਯਨ ਨੇ ਸਿਫਰ ਕਾਲ ਵਿਚ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਨੂੰ ਪਹਿਲੀ ਤਰਜੀਹ ਦਿੱਤੀ ਜਾਵੇਗੀ। ਵਿਰੋਧੀ ਧਿਰ ਦੇ ਨੇਤਾ ਰਮੇਸ਼ ਚੇਨੀਥਲਾ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਮਸਲੇ ਨੂੰ ਇਕਸਾਰ ਸੂਚੀ ਵਿਚ ਸ਼ਾਮਲ ਕਰਨ ਅਤੇ ਸੰਬੰਧਤ ਅਧਿਕਾਰੀਆਂ ਨੂੰ ਸਬਰੀਮਾਲਾ ਮਸਲੇ 'ਤੇ ਕੋਈ ਵੀ ਫੈਸਲਾ ਲੈਂਦੇ ਹੋਏ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਧਿਆਨ 'ਚ ਰੱਖਣਾ ਚਾਹੀਦਾ ਹੈ। ਜਿਸ ਤੋਂ ਬਾਅਦ ਮੰਦਰ 'ਚ ਔਰਤਾਂ ਦੀ ਐਂਟਰੀ ਨੂੰ ਲੈ ਕੇ ਇਹ ਵੱਡਾ ਫੈਸਲਾ ਲਿਆ ਗਿਆ ਹੈ।


author

Tanu

Content Editor

Related News