ਛੱਤੀਸਗੜ੍ਹ ਨਕਸਲ ਹਮਲੇ ''ਚ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ: ਅਮਿਤ ਸ਼ਾਹ

Monday, Jan 06, 2025 - 07:00 PM (IST)

ਛੱਤੀਸਗੜ੍ਹ ਨਕਸਲ ਹਮਲੇ ''ਚ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ: ਅਮਿਤ ਸ਼ਾਹ

ਨਵੀਂ ਦਿੱਲੀ (ਏਜੰਸੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਰਚ 2026 ਤੱਕ ਦੇਸ਼ ਵਿਚੋਂ ਨਕਸਲਵਾਦ ਨੂੰ ਖਤਮ ਕਰਨ ਦਾ ਵਾਅਦਾ ਕਰਦੇ ਹੋਏ ਸੋਮਵਾਰ ਨੂੰ ਕਿਹਾ ਕਿ ਛੱਤੀਸਗੜ੍ਹ ਵਿਚ ਨਕਸਲੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ। ਸ਼ਾਹ ਦੀ ਇਹ ਟਿੱਪਣੀ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਨਕਸਲੀਆਂ ਵੱਲੋਂ ਇੱਕ ਸ਼ਕਤੀਸ਼ਾਲੀ ਆਈ.ਈ.ਡੀ. ਧਮਾਕੇ ਵਿੱਚ 8 ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.) ਦੇ ਜਵਾਨਾਂ ਅਤੇ ਇੱਕ ਡਰਾਈਵਰ ਦੀ ਮੌਤ ਤੋਂ ਬਾਅਦ ਆਈ ਹੈ।

ਇਹ ਵੀ ਪੜ੍ਹੋ: ਵੱਡੀ ਖਬਰ: ਘਰ 'ਚੋਂ ਮ੍ਰਿਤਕ ਮਿਲੇ ਇੱਕੋ ਪਰਿਵਾਰ ਦੇ 4 ਜੀਅ

ਸ਼ਾਹ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ, 'ਮੈਂ ਬੀਜਾਪੁਰ (ਛੱਤੀਸਗੜ੍ਹ) 'ਚ ਆਈ.ਈ.ਡੀ. ਧਮਾਕੇ 'ਚ ਡੀ.ਆਰ.ਜੀ. ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਤੋਂ ਬਹੁਤ ਦੁਖੀ ਹਾਂ। ਮੈਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਇਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਅਸੰਭਵ ਹੈ, ਪਰ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੇ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ। ਅਸੀਂ ਮਾਰਚ 2026 ਤੱਕ ਭਾਰਤ ਵਿੱਚੋਂ ਨਕਸਲਵਾਦ ਨੂੰ ਖ਼ਤਮ ਕਰ ਦੇਵਾਂਗੇ।' ਪਿਛਲੇ 2 ਸਾਲਾਂ ਵਿੱਚ ਸੂਬੇ ਵਿੱਚ ਸੁਰੱਖਿਆ ਬਲਾਂ 'ਤੇ ਨਕਸਲੀਆਂ ਦਾ ਇਹ ਸਭ ਤੋਂ ਵੱਡਾ ਹਮਲਾ ਹੈ।

ਇਹ ਵੀ ਪੜ੍ਹੋ: ਵਿਦੇਸ਼ੀ ਵਿਦਿਆਰਥੀਆਂ ਲਈ ਅਹਿਮ ਖ਼ਬਰ, ਭਾਰਤ ਸਰਕਾਰ ਨੇ 2 ਵਿਸ਼ੇਸ਼ ਸ਼੍ਰੇਣੀ ਦੇ ਵੀਜ਼ਿਆਂ ਦੀ ਕੀਤੀ ਸ਼ੁਰੂਆਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News