ਮੁੰਬਈ ’ਚ ਮੀਂਹ ਦਾ ਕਹਿਰ; PM ਮੋਦੀ ਨੇ ਜਤਾਇਆ ਦੁੱਖ, ਮਿ੍ਰਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ

Sunday, Jul 18, 2021 - 12:17 PM (IST)

ਮੁੰਬਈ ’ਚ ਮੀਂਹ ਦਾ ਕਹਿਰ; PM ਮੋਦੀ ਨੇ ਜਤਾਇਆ ਦੁੱਖ, ਮਿ੍ਰਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਹਲੇਧਾਰ ਮੀਂਹ ਕਾਰਨ ਮੁੰਬਈ ’ਚ ਕੰਧ ਡਿੱਗਣ ਦੀਆਂ ਘਟਨਾਵਾਂ ’ਚ ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੁੰਬਈ ਵਿਚ ਚੈਂਬੂਰ ਅਤੇ ਵਿਕਰੋਲੀ ’ਚ ਕੰਧ ਢਹਿ ਜਾਣ ਕਾਰਨ ਲੋਕਾਂ ਦੀ ਮੌਤ ਹੋਣ ਤੋਂ ਦੁਖੀ ਹਾਂ। ਦੁੱਖ ਦੀ ਇਸ ਘੜੀ ਵਿਚ ਮੇਰੀ ਹਮਦਰਦੀ ਪੀੜਤ ਪਰਿਵਾਰਾਂ ਨਾਲ ਹੈ। ਮੈਂ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਇਹ ਵੀ ਪੜ੍ਹੋ: ਮੁੰਬਈ ’ਚ ਮੋਹਲੇਧਾਰ ਮੀਂਹ ਬਣਿਆ ਆਫ਼ਤ, 25 ਲੋਕਾਂ ਦੀ ਮੌਤ

 

PunjabKesari

ਪ੍ਰਧਾਨ ਮੰਤਰੀ ਦਫ਼ਤਰ ਨੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ। ਦੱਸ ਦੇਈਏ ਕਿ ਮੁੰਬਈ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਪੂਰੀ ਰਾਤ ਪਏ ਮੋਹਲੇਧਾਰ ਮੀਂਹ ਕਾਰਨ ਮਕਾਨ ਢਹਿਣ ਦੀਆਂ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ ਹੋ ਗਈ। ਮੀਂਹ ਪੈਣ ਕਾਰਨ ਪਾਣੀ ਭਰ ਗਿਆ ਅਤੇ ਸਥਾਨਕ ਟਰੇਨ ਸੇਵਾਵਾਂ ਅਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ। 

ਇਹ ਵੀ ਪੜ੍ਹੋ: ਮੋਹਲੇਧਾਰ ਮੀਂਹ ਕਾਰਨ ਮੁੰਬਈ ਬੇਹਾਲ, ਸੜਕਾਂ ਤੋਂ ਲੈ ਕੇ ਰੇਲਵੇ ਟਰੈੱਕ ਤੱਕ ਪਾਣੀ ’ਚ ਡੁੱਬੇ (ਤਸਵੀਰਾਂ)

PunjabKesari

ਓਧਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਮੁੰਬਈ ’ਚ ਮੀਂਹ ਕਾਰਨ ਵਾਪਰੀਆਂ ਘਟਨਾਵਾਂ ’ਚ ਲੋਕਾਂ ਦੇ ਮਾਰੇ ਜਾਣ ਦੀਆਂ ਖ਼ਬਰਾਂ ’ਤੇ ਡੂੰਘਾ ਦੁੱਖ ਜ਼ਾਹਰ ਕੀਤਾ। ਰਾਸ਼ਟਰਪਤੀ ਕੋਵਿੰਦ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕਰਦਾ ਹਾਂ। ਸਫ਼ਲ ਰਾਹਤ ਅਤੇ ਬਚਾਅ ਕੰਮ ਦੀ ਕਾਮਨਾ ਕਰਦਾ ਹਾਂ। 

PunjabKesari


author

Tanu

Content Editor

Related News