ਅਦਾਕਾਰ ਸੈਫ਼ ਅਲੀ ਖ਼ਾਨ ''ਤੇ ਜਾਨਲੇਵਾ ਹਮਲਾ, ਹਸਪਤਾਲ ਦਾਖ਼ਲ

Thursday, Jan 16, 2025 - 08:30 AM (IST)

ਅਦਾਕਾਰ ਸੈਫ਼ ਅਲੀ ਖ਼ਾਨ ''ਤੇ ਜਾਨਲੇਵਾ ਹਮਲਾ, ਹਸਪਤਾਲ ਦਾਖ਼ਲ

ਬਾਲੀਵੁੱਡ ਡੈਸਕ: ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ 'ਤੇ ਜਾਨਲੇਵਾ ਹਮਲਾ ਹੋਇਆ ਹੈ। ਬੁੱਧਵਾਰ ਅੱਧੀ ਰਾਤ ਨੂੰ ਉਨ੍ਹਾਂ ਦੇ ਘਰ ਵਿਚ ਵੜ ਗਿਆ ਤੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਹੋ ਜਾਵੇਗਾ Internet!

ਜਾਣਕਾਰੀ ਮੁਤਾਬਕ ਬੀਤੀ ਰਾਤ 2 ਵਜੇ ਇਕ ਚੋਰ ਸੈਫ਼ ਅਲੀ ਖ਼ਾਨ ਦੇ ਮੁੰਬਈ ਦੇ ਬਾਂਦਰਾ ਸਥਿਤ ਘਰ ਵਿਚ ਆ ਵੜਿਆ ਤੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕ ਦਿਆਤਾ। ਇਸ ਵਿਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਲੀਲਾਵਤੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ

ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਬਾਂਦਰਾ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹੈਰਾਨੀ ਦੀ ਗੱਲ ਹੈ ਕਿ ਚੋਰ ਸੈਫ਼ ਅਲੀ ਖ਼ਾਨ ਦੇ ਘਰ ਵਿਚ ਵੜਿਆ, ਉਨ੍ਹਾਂ 'ਤੇ ਹਮਲਾ ਕੀਤਾ ਤੇ ਫ਼ਿਰ ਉੱਥੋਂ ਫ਼ਰਾਰ ਵੀ ਹੋ ਗਿਆ, ਪਰ ਉਸ ਨੂੰ ਕਿਸੇ ਨੇ ਵੇਖਿਆ ਤਕ ਨਹੀਂ। ਫ਼ਿਲਹਾਲ ਪੁਲਸ ਵੱਲੋਂ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News