ਸੈਫੁਦੀਨ ਸੋਜ਼ ਦੀ ਨਜ਼ਰਬੰਦੀ ਵਿਰੁੱਧ ਉਨ੍ਹਾਂ ਦੀ ਪਤਨੀ ਨੇ ਸੁਪਰੀਮ ਕੋਰਟ ''ਚ ਪਟੀਸ਼ਨ ਦਾਇਰ ਕੀਤੀ

Friday, May 29, 2020 - 05:01 PM (IST)

ਸੈਫੁਦੀਨ ਸੋਜ਼ ਦੀ ਨਜ਼ਰਬੰਦੀ ਵਿਰੁੱਧ ਉਨ੍ਹਾਂ ਦੀ ਪਤਨੀ ਨੇ ਸੁਪਰੀਮ ਕੋਰਟ ''ਚ ਪਟੀਸ਼ਨ ਦਾਇਰ ਕੀਤੀ

ਨਵੀਂ ਦਿੱਲੀ- ਜੰਮੂ-ਕਸ਼ਮੀਰ ਕਾਂਗਰਸ ਦੇ ਨੇਤਾ ਸੈਫੁਦੀਨ ਸੋਜ਼ ਨੂੰ 5 ਅਗਸਤ 2019 ਤੋਂ ਘਰ 'ਚ ਹੀ ਨਜ਼ਰਬੰਦ ਕੀਤੇ ਜਾਣ ਵਿਰੁੱਧ ਉਨ੍ਹਾਂ ਦੀ ਪਤਨੀ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਕਾਂਗਰਸ ਦੇ ਇਕ ਸੀਨੀਅਰ ਨੇਤਾ ਦੀ ਪਤਨੀ ਮੁਮਤਾਜੁਨਿੰਸਾ ਸੋਜ਼ ਨੇ ਪਟੀਸ਼ਨ 'ਚ ਕਿਹਾ ਹੈ ਕਿ ਉਨ੍ਹਾਂ ਦੇ ਪਤੀ ਨੂੰ 10 ਮਹੀਨੇ ਪਹਿਲਾਂ ਘਰ 'ਚ ਨਜ਼ਰਬੰਦ ਕੀਤਾ ਗਿਆ ਸੀ ਪਰ ਅੱਜ ਤੱਕ ਉਨ੍ਹਾਂ ਦੀ ਇਸ ਦਾ ਕਾਰਨ ਨਹੀਂ ਦੱਸਿਆ ਗਿਆ ਹੈ।

ਇਹ ਪਟੀਸ਼ਨ ਐਡਵੋਕੇਟ ਸੁਨੀਲ ਫੜਨਵੀਸ ਦੇ ਮਾਧਿਅਮ ਨਾਲ ਦਾਇਰ ਕੀਤੀ ਗਈ ਹੈ। ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਪ੍ਰਦਾਨ ਕਰਨ ਸੰਬੰਧੀ ਸੰਵਿਧਾਨ ਦੀ ਧਾਰਾ 370 ਦੇ ਕਈ ਪ੍ਰਬੰਧ ਖਤਮ ਕਰਨ ਦੇ ਸਰਕਾਰ ਦੇ ਫੈਸਲੇ ਦੇ ਨਾਲ ਹੀ ਜੰਮੂ-ਕਸ਼ਮੀਰ 'ਚ ਸਾਬਕਾ ਮੁੱਖ ਮੰਤਰੀ ਫਾਰੂਖ ਅਬਦੁੱਲਾ, ਉਨ੍ਹਾਂ ਦੇ ਬੇਟੇ ਅਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਸਮੇਤ ਕਈ ਨੇਤਾਵਾਂ ਨੂੰ ਘਾਟੀ 'ਚ ਸ਼ਾਂਤੀ ਬਣਾਏ ਰੱਖਣ ਦੇ ਇਰਾਦੇ ਨਾਲ ਘਰਾਂ 'ਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਸੀ।


author

DIsha

Content Editor

Related News