CM ਸੈਣੀ ਨੇ ਤੀਰਥ ਯਾਤਰੀਆਂ ਨੂੰ ਅੰਬਾਲਾ ਤੋਂ ਅਯੁੱਧਿਆ ਲੈ ਕੇ ਜਾ ਰਹੀ ਬੱਸ ਨੂੰ ਵਿਖਾਈ ਹਰੀ ਝੰਡੀ

06/17/2024 5:25:05 PM

ਅੰਬਾਲਾ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਮੁੱਖ ਮੰਤਰੀ ਤੀਰਥ ਯਾਤਰੀ ਯੋਜਨਾ ਤਹਿਤ ਅਯੁੱਧਿਆ ਲਈ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਸੈਣੀ ਨੇ ਕਿਹਾ ਕਿ ਅੰਬਾਲਾ ਤੋਂ 42 ਲੋਕਾਂ ਦਾ ਇਕ ਜੱਥਾ ਅਯੁੱਧਿਆ ਵਿਚ ਰਾਮ ਮੰਦਰ ਦਰਸ਼ਨ ਲਈ ਜਾ ਰਿਹਾ ਹੈ। ਇਨ੍ਹਾਂ ਲੋਕਾਂ ਨੂੰ ਵਿਸ਼ੇਸ਼ ਬੱਸ ਤੋਂ ਅਯੁੱਧਿਆ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੁਫ਼ਨਾ ਸਾਕਾਰ ਹੋ ਰਿਹਾ ਹੈ। ਮੁੱਖ ਮੰਤਰੀ ਨੇ ਸਾਰੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼ਰਧਾਲੂ ਅਯੁੱਧਿਆ ਵਿਚ ਰਾਮ ਮੰਦਰ ਦੇ ਦਰਸ਼ਨਾਂ ਲਈ ਜਾ ਰਹੇ ਹਨ। ਇਹ ਬਹੁਤ ਖੁਸ਼ੀ ਦੀ ਗੱਲ ਹੈ, ਉਨ੍ਹਾਂ ਦੀ ਯਾਤਰਾ ਮੰਗਲਮਯ ਹੋਵੇ।

PunjabKesari

ਦੱਸ ਦੇਈਏ ਕਿ 'ਮੁਖਮੰਤਰੀ ਤੀਰਥ ਯਾਤਰਾ' ਯੋਜਨਾ  ਤਹਿਤ1.80 ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ 60 ਸਾਲ ਤੋਂ ਵੱਧ ਉਮਰ ਦੇ ਮੈਂਬਰਾਂ ਨੂੰ ਅਯੁੱਧਿਆ, ਵਾਰਾਣਸੀ ਅਤੇ ਹੋਰ ਪਵਿੱਤਰ ਸਥਾਨਾਂ ਦੀ ਯਾਤਰਾ 'ਤੇ ਲਿਜਾਇਆ ਜਾਂਦਾ ਹੈ। ਸਾਰੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਮਾਂ ਅੰਬਾ ਦੀ ਨਗਰੀ ਅੰਬਾਲਾ ਤੋਂ ਸ਼ਰਧਾਲੂ ਰਾਮ ਮੰਦਰ ਦੇ ਦਰਸ਼ਨਾਂ ਲਈ ਜਾ ਰਹੇ ਹਨ। ਅਸੀਂ ਯਾਤਰੀਆਂ ਲਈ ਚੰਗੀ ਯਾਤਰਾ ਦੀ ਕਾਮਨਾ ਕਰਦੇ ਹਾਂ।
 


Tanu

Content Editor

Related News