ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਸੱਜਣ ਕੁਮਾਰ ਵਿਰੁੱਧ ਅੱਜ ਫੈਸਲਾ ਸੁਣਾ ਸਕਦੀ ਹੈ ਅਦਾਲਤ
Thursday, Jan 22, 2026 - 07:48 AM (IST)
ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੀ ਇਕ ਅਦਾਲਤ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਇਕ ਮਾਮਲੇ ’ਚ ਵੀਰਵਾਰ ਆਪਣਾ ਫੈਸਲਾ ਸੁਣਾਏ ਜਾਣ ਦੀ ਉਮੀਦ ਹੈ। ਵਿਸ਼ੇਸ਼ ਜੱਜ ਦਿਗਵਿਜੇ ਸਿੰਘ ਨੇ ਪਿਛਲੇ ਸਾਲ ਦਸੰਬਰ ’ਚ ਮਾਮਲੇ ਦੀ ਸੁਣਵਾਈ ਪੂਰੀ ਕਰਨ ਤੋਂ ਬਾਅਦ 22 ਜਨਵਰੀ ਲਈ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਫਰਵਰੀ 2015 ’ਚ ਇਕ ਵਿਸ਼ੇਸ਼ ਜਾਂਚ ਟੀਮ ਨੇ ਦੰਗਿਆਂ ਦੌਰਾਨ ਦਿੱਲੀ ਦੇ ਜਨਕਪੁਰੀ ਤੇ ਵਿਕਾਸਪੁਰੀ ਖੇਤਰਾਂ ’ਚ ਹੋਈ ਹਿੰਸਾ ਨਾਲ ਸਬੰਧਤ ਸ਼ਿਕਾਇਤਾਂ ਦੇ ਆਧਾਰ ’ਤੇ ਸੱਜਣ ਕੁਮਾਰ ਵਿਰੁੱਧ 2 ਐੱਫ. ਆਈ. ਆਰਜ਼. ਦਰਜ ਕੀਤੀਆਂ ਸਨ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! ਹੋਲੀ 'ਤੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ, ਦਿੱਲੀ ਸਰਕਾਰ ਦਾ ਵੱਡਾ ਐਲਾਨ
ਪਹਿਲੀ ਐੱਫ. ਆਈ. ਆਰ. ਜਨਕਪੁਰੀ ’ਚ ਹੋਈ ਹਿੰਸਾ ਨਾਲ ਸਬੰਧਤ ਸੀ, ਜਿੱਥੇ ਸੋਹਣ ਸਿੰਘ ਤੇ ਉਸ ਦੇ ਜਵਾਈ ਅਵਤਾਰ ਸਿੰਘ ਦੀ 1 ਨਵੰਬਰ, 1984 ਨੂੰ ਹੱਤਿਆ ਕਰ ਦਿੱਤੀ ਗਈ ਸੀ। ਦੂਜੀ ਐੱਫ. ਆਈ. ਆਰ. ਗੁਰਬਚਨ ਸਿੰਘ ਦੇ ਮਾਮਲੇ ’ਚ ਦਰਜ ਕੀਤੀ ਗਈ ਸੀ, ਜਿਸ ਨੂੰ ਕਥਿਤ ਤੌਰ ’ਤੇ 2 ਨਵੰਬਰ, 1984 ਨੂੰ ਵਿਕਾਸਪੁਰੀ ’ਚ ਜ਼ਿੰਦਾ ਸਾੜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਮੌਕੇ ਸ਼ਮਸ਼ਾਨਘਾਟ 'ਚ ਭੁੱਲ ਕੇ ਵੀ ਨਾ ਜਾਣ ਇਹ ਲੋਕ, ਨਹੀਂ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
