''ਯਾਕੂਬ ਦੀ ਮੌਤ ''ਤੇ ਸੋਗ ਮਨਾਉਣ ਵਾਲਿਆਂ ਨੂੰ ਪਾਕਿਸਤਾਨ ਚਲੇ ਜਾਣਾ ਚਾਹੀਦੈ''

08/01/2015 6:01:32 PM


ਰਿਸ਼ੀਕੇਸ਼- ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਨੇ 1993 ਦੇ ਮੁੰਬਈ ਬੰਬ ਧਮਾਕੇ ਦੇ ਦੋਸ਼ੀ ਯਾਕੂਬ ਮੈਮਨ ਦੀ ਮੌਤ ''ਤੇ ਸੋਗ ਮਨਾਉਣ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਕਿ ਜਿਨਾਂ ਲੋਕਾਂ ਨੂੰ ਸੰਵਿਧਾਨ ਵਿਚ ਵਿਸ਼ਵਾਸ ਨਹੀਂ ਹੈ, ਉਨ੍ਹਾਂ ਨੂੰ ਪਾਕਿਸਤਾਨ ਚਲੇ ਜਾਣਾ ਚਾਹੀਦਾ ਹੈ। 
ਆਪਣੇ ਭੜਕਾਊ ਬਿਆਨਾਂ ਨੂੰ ਲੈ ਕੇ ਅਕਸਰ ਸੁਰਖੀਆਂ ਵਿਚ ਰਹਿਣ ਵਾਲੇ ਸਾਕਸ਼ੀ ਮਹਾਰਾਜ ਨੇ ਕਿਹਾ ਕਿ ਆਖਰ, ਉਹ ਕੌਣ ਲੋਕ ਹਨ ਜੋ ਯਾਕੂਬਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ? ਜੇਕਰ ਉਨ੍ਹਾਂ ਨੇ ਧਮਾਕਿਆਂ ''ਚ ਆਪਣੇ ਸਕੇ-ਸਬੰਧੀਆਂ ਨੂੰ ਗੁਆਇਆ ਹੁੰਦਾ ਤਾਂ ਉਹ ਅਜਿਹਾ ਨਹੀਂ ਕਰਦੇ। ਉਨ੍ਹਾਂ ਨੇ ਕਿਹਾ ਕਿ ਯਾਕੂਬ ਮੈਮਨ ਨਾਲ ਹਮਦਰਦੀ ਜਤਾਉਣ ਵਾਲਿਆਂ ਵਿਰੁੱਧ ਰਾਜਧ੍ਰੋਹ ਦਾ ਦੋਸ਼ ਲਾਇਆ ਜਾਣਾ ਚਾਹੀਦਾ ਹੈ, ਜਿਨਾਂ ਨੂੰ ਭਾਰਤੀ ਸੰਵਿਧਾਨ ''ਤੇ ਵਿਸ਼ਵਾਸ ਨਹੀਂ ਹੈ, ਉਨ੍ਹਾਂ ਨੂੰ ਪਾਕਿਸਤਾਨ ਚਲੇ ਜਾਣਾ ਚਾਹੀਦਾ ਹੈ।

Tanu

This news is News Editor Tanu