ਰਣਵੀਰ ਤੋਂ ਬਾਅਦ ਹੁਣ ਸਲਮਾਨ ਖਾਨ ਦੇ ਜੀਜੇ ਨੂੰ ਧਮਕੀ
Thursday, Feb 12, 2026 - 12:55 AM (IST)
ਮੁੰਬਈ- ਅਦਾਕਾਰ ਸਲਮਾਨ ਖਾਨ ਦੇ ਜੀਜੇ ਆਯੂਸ਼ ਸ਼ਰਮਾ ਨੂੰ ਇਕ ਧਮਕੀ ਭਰੀ ਈ-ਮੇਲ ਮਿਲੀ ਹੈ। ਇਹ ਮੇਲ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਹੀ ਭੇਜੀ ਗਈ ਹੈ। ਰਿਪੋਰਟ ਦੇ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਨੇ ਬੁੱਧਵਾਰ ਨੂੰ ਦੱਸਿਆ ਕਿ ਆਯੂਸ਼ ਨੂੰ ਧਮਕੀ ਮਿਲੀ ਹੈ। ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸਲਮਾਨ ਖਾਨ ਦੇ ਪਰਿਵਾਰ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਇਕ ਦਿਨ ਪਹਿਲਾਂ ਅਦਾਕਾਰ ਰਣਵੀਰ ਸਿੰਘ ਨੂੰ ਵੀ ਧਮਕੀ ਮਿਲੀ ਸੀ। ਰਣਵੀਰ ਨੂੰ ਵਟਸਐਪ ’ਤੇ ਧਮਕੀ ਭਰਿਆ ਵਾਇਸ ਮੈਸੇਜ ਭੇਜਿਆ ਗਿਆ ਸੀ, ਜਿਸ ’ਚ ਕਰੋੜਾਂ ਰੁਪਏ ਦੀ ਮੰਗ ਕੀਤੀ ਗਈ ਸੀ।
