ਬਾਲੀਵੁੱਡ ਸਟਾਰ ਸਲਮਾਨ ਖ਼ਾਨ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ (ਤਸਵੀਰਾਂ)

Sunday, May 14, 2023 - 05:11 AM (IST)

ਬਾਲੀਵੁੱਡ ਸਟਾਰ ਸਲਮਾਨ ਖ਼ਾਨ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ (ਤਸਵੀਰਾਂ)

ਕੋਲਕਾਤਾ (ਭਾਸ਼ਾ)- ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਇੱਥੇ ਕਾਲੀਘਾਟ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

PunjabKesari

ਸਲਮਾਨ ਖਾਨ ਸ਼ਾਮ ਕਰੀਬ 4.25 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚੇ। ਇਸ ਦੌਰਾਨ ਸੁਪਰਸਟਾਰ ਦੀ ਇਕ ਝਲਕ ਦੇਖਣ ਲਈ ਵੱਡੀ ਗਿਣਤੀ ’ਚ ਪ੍ਰਸ਼ੰਸਕ ਸੜਕਾਂ ’ਤੇ ਇਕੱਠੇ ਹੋ ਗਏ।

PunjabKesari

ਇਹ ਖ਼ਬਰ ਵੀ ਪੜ੍ਹੋ - ਚੋਣ ਨਤੀਜੇ ਤੋਂ ਬਾਅਦ ਕਾਂਗਰਸ ’ਚ ਛਿੜੀ ਨਵੀਂ ਚਰਚਾ: ਇਸ ਫ਼ੈਸਲੇ ਕਾਰਨ ਢਹਿ-ਢੇਰੀ ਹੋਇਆ ਜਲੰਧਰ ਦਾ 'ਕਿਲ੍ਹਾ'

PunjabKesari

ਸਲਮਾਮ ਖ਼ਾਨ ਦੇਰ ਸ਼ਾਮ ਨੂੰ ਆਯੋਜਿਤ ਹੋਣ ਵਾਲੇ ਈਸਟ ਬੰਗਾਲ ਫੁੱਟਬਾਲ ਕਲੱਬ ਦੇ ਸ਼ਤਾਬਦੀ ਸਮਾਰੋਹ ’ਚ ਹਿੱਸਾ ਲੈਣ ਲਈ ਸ਼ਹਿਰ ’ਚ ਆਏ ਸਨ।

PunjabKesari

ਅਧਿਕਾਰੀਆਂ ਨੇ ਕਿਹਾ ਕਿ ਸਲਮਾਨ ਨੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਕਰੀਬ 30 ਮਿੰਟ ਬਿਤਾਏ। ਅਧਿਕਾਰੀਆਂ ਮੁਤਾਬਕ ਜਿਸ ਹੋਟਲ ’ਚ ਸਲਮਾਨ ਠਹਿਰੇ ਸਨ, ਉੱਥੇ ਸੁਰੱਖਿਆ ਸਖ਼ਤ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News