ਸੈਮ ਪਿਤ੍ਰੋਦਾ ਮੁੜ ਬਣੇ ‘ਇੰਡੀਅਨ ਓਵਰਸੀਜ਼ ਕਾਂਗਰਸ’ ਦੇ ਮੁਖੀ

Wednesday, Jun 26, 2024 - 09:41 PM (IST)

ਸੈਮ ਪਿਤ੍ਰੋਦਾ ਮੁੜ ਬਣੇ ‘ਇੰਡੀਅਨ ਓਵਰਸੀਜ਼ ਕਾਂਗਰਸ’ ਦੇ ਮੁਖੀ

ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਨੇ ਬੁੱਧਵਾਰ ਇਕ ਵਾਰ ਮੁੜ ਆਪਣੇ ਨੇਤਾ ਸੈਮ ਪਿਤ੍ਰੋਦਾ ਨੂੰ ‘ਇੰਡੀਅਨ ਓਵਰਸੀਜ਼ ਕਾਂਗਰਸ’ ਦਾ ਮੁਖੀ ਨਿਯੁਕਤ ਕੀਤਾ।

ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਇਹ ਨਿਯੁਕਤੀ ਕੀਤੀ ਹੈ। ਪਿਤ੍ਰੋਦਾ ਨੇ ਲੋਕ ਸਭਾ ਦੀਆਂ ਚੋਣਾਂ ਦੌਰਾਨ 8 ਮਈ ਨੂੰ ਇੰਡੀਅਨ ਓਵਰਸੀਜ਼ ਕਾਂਗਰਸ' ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਉਨ੍ਹਾਂ ਦੀ ਉਸ ਟਿੱਪਣੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ''ਪੂਰਬ ਦੇ ਲੋਕ ਚੀਨੀ ਅਤੇ ਦੱਖਣੀ ਭਾਰਤੀ ਅਫਰੀਕੀ ਲੋਕਾਂ ਵਰਗੇ ਲੱਗਦੇ ਹਨ''। ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪਿਤ੍ਰੋਦਾ 'ਤੇ ਉਨ੍ਹਾਂ ਦੀਆਂ "ਨਸਲਵਾਦੀ" ਟਿੱਪਣੀਆਂ 'ਤੇ ਹਮਲਾ ਬੋਲਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਵਿਰੋਧੀ ਪਾਰਟੀ ਦੀ "ਵੰਡਵਾਦੀ" ਰਾਜਨੀਤੀ ਨੂੰ ਬੇਨਕਾਬ ਕੀਤਾ ਹੈ।


author

Rakesh

Content Editor

Related News