ਸਮਸਤੀਪੁਰ ''ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ ਤੇ ਇਕ ਜ਼ਖ਼ਮੀ

Saturday, May 02, 2026 - 02:48 PM (IST)

ਸਮਸਤੀਪੁਰ ''ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ ਤੇ ਇਕ ਜ਼ਖ਼ਮੀ

ਸਮਸਤੀਪੁਰ: ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਸਰਾਏਰੰਜਨ ਥਾਣਾ ਖੇਤਰ 'ਚ ਦੋ ਵਾਹਨਾਂ ਦੀ ਟੱਕਰ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਤੇ ਇੱਕ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਬੁਲਾਕੀਪੁਰ ਪਿੰਡ ਦੇ ਨਿਵਾਸੀ ਸੰਦੀਪ ਰਾਮ ਅਤੇ ਵਿਪਿਨ ਕੁਮਾਰ ਰਾਮ ਸ਼ੁੱਕਰਵਾਰ ਰਾਤ ਨੂੰ ਆਪਣੇ ਇੱਕ ਸਾਥੀ ਨਾਲ ਮੋਟਰਸਾਈਕਲ 'ਤੇ ਸਰਾਏਰੰਜਨ ਤੋਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ।

ਜਦੋਂ ਉਹ ਗੰਗਸਾਰਾ ਪਿੰਡ ਦੇ ਨੇੜੇ ਪਹੁੰਚੇ ਤਾਂ ਉਲਟੀ ਦਿਸ਼ਾ ਤੋਂ ਆ ਰਹੀ ਇੱਕ ਅਣਪਛਾਤੀ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ 'ਚ ਸੰਦੀਪ ਰਾਮ ਤੇ ਵਿਪਿਨ ਕੁਮਾਰ ਰਾਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਮਸਤੀਪੁਰ ਸਦਰ ਹਸਪਤਾਲ ਭੇਜ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News