'ਪੰਜਾਬ ਕੇਸਰੀ 'ਤੇ ਕੀਤਾ ਹਮਲਾ ਐਮਰਜੈਂਸੀ ਦੀ ਯਾਦ ਦਿਵਾਉਂਦਾ', ਸੰਬਿਤ ਪਾਤਰਾ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ
Saturday, Jan 17, 2026 - 04:43 PM (IST)
ਨਵੀਂ ਦਿੱਲੀ/ਜਲੰਧਰ: ਭਾਜਪਾ ਦੇ ਰਾਸ਼ਟਰੀ ਬੁਲਾਰੇ ਤੇ ਐੱਮਪੀ ਸੰਬਿਤ ਪਾਤਰਾ ਨੇ ਪੰਜਾਬ ਕੇਸਰੀ ਗਰੁੱਪ ਉੱਤੇ ਕੀਤੇ ਹਾਲ ਦੇ ਹਮਲਿਆਂ ਉੱਤੇ ਆਮ ਆਦਮੀ ਪਾਰਟੀ ਨੂੰ ਲੰਬੇ ਹੱਥੀਂ ਲਿਆਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ 'ਪੰਜਾਬ ਕੇਸਰੀ' ਦੇ ਦਫ਼ਤਰ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਵਿਰੁੱਧ ਖ਼ਬਰ ਲਿਖਣ ਕਾਰਨ ਅੱਧੀ ਰਾਤ ਨੂੰ ਅਦਾਰੇ ਦੀ ਬਿਜਲੀ ਕੱਟ ਦਿੱਤੀ ਗਈ ਅਤੇ ਦਫ਼ਤਰ 'ਤੇ ਰੇਡ ਕੀਤੀ ਗਈ।
पंजाब में अरविंद केजरीवाल द्वारा ‘पंजाब केसरी’ पर किया गया हमला आपातकाल के काले दौर को याद दिलाता है। pic.twitter.com/TeBMwj8Jjc
— Sambit Patra (@sambitswaraj) January 17, 2026
ਐਮਰਜੈਂਸੀ ਦੇ ਦੌਰ ਦੀ ਯਾਦ ਕਰਵਾਈ
ਪਾਤਰਾ ਨੇ ਕਿਹਾ ਕਿ ਇਹ ਘਟਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ ਐਮਰਜੈਂਸੀ ਦੀ ਯਾਦ ਦਿਵਾਉਂਦੀ ਹੈ। ਉਸ ਸਮੇਂ ਵੀ ਇੰਡੀਅਨ ਐਕਸਪ੍ਰੈੱਸ ਅਤੇ ਟਾਈਮਜ਼ ਆਫ਼ ਇੰਡੀਆ ਵਰਗੇ ਅਦਾਰਿਆਂ ਦੀ ਬਿਜਲੀ ਕੱਟ ਦਿੱਤੀ ਗਈ ਸੀ ਤਾਂ ਜੋ ਅਗਲੇ ਦਿਨ ਖ਼ਬਰਾਂ ਨਾ ਛਪ ਸਕਣ। ਕੇਜਰੀਵਾਲ ਦਿੱਲੀ ਦੇ 'ਸ਼ੀਸ਼ ਮਹਿਲ' ਤੋਂ ਨਿਕਲ ਕੇ ਹੁਣ ਪੰਜਾਬ ਦੇ 'ਹਵਾ ਮਹਿਲ' ਵਿੱਚ ਸੱਤਾ ਦਾ ਅਨੰਦ ਮਾਣ ਰਹੇ ਹਨ ਅਤੇ ਕਿਸੇ ਵੀ ਵਿਰੋਧੀ ਆਵਾਜ਼ ਨੂੰ ਬਰਦਾਸ਼ਤ ਨਹੀਂ ਕਰ ਰਹੇ।
ਕੇਜਰੀਵਾਲ ਦੇ ਇਸ਼ਾਰੇ 'ਤੇ ਹੋਈ ਕਾਰਵਾਈ
ਉਨ੍ਹਾਂ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਇਹ ਸਾਰੀ ਕਾਰਵਾਈ ਅਰਵਿੰਦ ਕੇਜਰੀਵਾਲ ਦੇ ਕਹਿਣ 'ਤੇ ਹੋਈ ਹੈ ਅਤੇ ਭਗਵੰਤ ਮਾਨ ਸਰਕਾਰ ਸਿਰਫ਼ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰ ਰਹੀ ਹੈ। ਇਸ ਕਦਮ ਨੂੰ ਲੋਕਤੰਤਰ ਦੇ ਵਿਰੋਧ ਵਿੱਚ ਚੁੱਕਿਆ ਗਿਆ ਕਦਮ ਦੱਸਿਆ ਜਾ ਰਿਹਾ ਹੈ।
ਪੱਤਰਕਾਰ ਭਾਈਚਾਰੇ ਨੂੰ ਇਕਜੁੱਟ ਹੋਣ ਦਾ ਸੱਦਾ
ਪਾਤਰਾ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਪੱਤਰਕਾਰ ਜਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਾਰੇ ਪੱਤਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਧੱਕੇਸ਼ਾਹੀ ਵਿਰੁੱਧ ਇਕਜੁੱਟ ਹੋਣ ਅਤੇ ਜ਼ੋਰਦਾਰ ਪ੍ਰਦਰਸ਼ਨ ਕਰਨ। ਇਹ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਅੱਜ ਇੱਕ ਅਦਾਰੇ ਨਾਲ ਅਜਿਹਾ ਹੋਇਆ ਹੈ, ਤਾਂ ਕੱਲ੍ਹ ਨੂੰ ਕਿਸੇ ਹੋਰ ਦੀ ਵਾਰੀ ਵੀ ਆ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
