ਭਰਤ ਤਿਵਾਰੀ ਦੇ ਪਰਿਵਾਰ ਲਈ ਸਮਰਾਟ ਚੌਧਰੀ ਦਾ ਵੱਡਾ ਐਲਾਨ! ਸਰਕਾਰੀ ਨੌਕਰੀ ਤੇ ਆਰਥਿਕ ਮਦਦ ਦਾ ਕੀਤਾ ਵਾਅਦਾ
Thursday, Aug 13, 2026 - 05:35 PM (IST)
ਨੈਸ਼ਨਲ ਡੈਸਕ : ਬਿਹਾਰ ਸਰਕਾਰ ਨੇ ਵੀਰਵਾਰ ਨੂੰ ਭੋਜਪੁਰ ਜ਼ਿਲ੍ਹੇ 'ਚ 17 ਜੂਨ ਨੂੰ ਇੱਕ ਕਥਿਤ ਮੁਕਾਬਲੇ 'ਚ ਮਾਰੇ ਗਏ ਭਰਤ ਤਿਵਾੜੀ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਸਮਰਾਟ ਚੌਧਰੀ ਨੇ X 'ਤੇ ਇੱਕ ਪੋਸਟ ਵਿੱਚ ਕਿਹਾ ਕਿ ਸਰਕਾਰ ਸੋਗ 'ਚ ਡੁੱਬੇ ਪਰਿਵਾਰ ਨੂੰ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਪ੍ਰਦਾਨ ਕਰੇਗੀ। ਮੁੱਖ ਮੰਤਰੀ ਨੇ ਕਿਹਾ, "ਨਿਆਂਇਕ ਜਾਂਚ ਦੀ ਅੰਤਰਿਮ ਰਿਪੋਰਟ ਦੇ ਆਧਾਰ 'ਤੇ ਬਿਹਾਰ ਸਰਕਾਰ ਭਰਤ ਤਿਵਾੜੀ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਪ੍ਰਦਾਨ ਕਰੇਗੀ।"
ਜੂਨ 'ਚ ਭੋਜਪੁਰ ਵਿੱਚ ਇੱਕ ਪੁਲਸ ਮੁਕਾਬਲੇ 'ਚ ਤਿਵਾੜੀ ਦੀ ਮੌਤ ਨੇ ਇੱਕ ਰਾਜਨੀਤਿਕ ਵਿਵਾਦ ਛੇੜ ਦਿੱਤਾ। ਪੁਲਸ ਦੁਆਰਾ ਤਾਕਤ ਦੀ ਵਰਤੋਂ 'ਤੇ ਸਵਾਲ ਉਠਾਏ ਗਏ ਸਨ ਅਤੇ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ ਗਈ ਸੀ। ਬਿਹਾਰ ਸਰਕਾਰ ਨੇ ਘਟਨਾ ਦੀ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ ਸਨ। ਪੁਲਸ ਦੇ ਅਨੁਸਾਰ ਭਰਤ ਤਿਵਾੜੀ ਨੇ 17 ਜੂਨ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਪੁਲਸ ਮੁਲਾਜ਼ਮਾਂ 'ਤੇ ਗੈਰ-ਕਾਨੂੰਨੀ ਹਥਿਆਰ ਨਾਲ ਗੋਲੀਬਾਰੀ ਕੀਤੀ ਸੀ। ਪੁਲਸ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ 'ਚ ਤਿਵਾੜੀ ਨੂੰ ਗੋਲੀ ਲੱਗੀ ਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਹਾਲਾਂਕਿ, ਪਰਿਵਾਰ ਨੇ ਦੋਸ਼ ਲਗਾਇਆ ਕਿ ਭਰਤ ਨੇ ਪੁਲਸ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਗੋਲੀਬਾਰੀ ਤੋਂ ਪਹਿਲਾਂ ਆਪਣਾ ਹਥਿਆਰ ਸੁੱਟ ਦਿੱਤਾ ਸੀ। ਪਰਿਵਾਰ ਨੇ ਦਾਅਵਾ ਕੀਤਾ ਕਿ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਕਥਿਤ ਵੀਡੀਓ ਤੋਂ ਇਹ ਵੀ ਸੰਕੇਤ ਮਿਲਦਾ ਹੈ ਕਿ ਪੁਲਸ ਗੋਲੀਬਾਰੀ ਦੇ ਸਮੇਂ ਤਿਵਾੜੀ ਨਿਹੱਥੇ ਸੀ। ਪੀਟੀਆਈ-ਭਾਸ਼ਾ ਵੀਡੀਓ ਦੀ ਪ੍ਰਮਾਣਿਕਤਾ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਕਰ ਸਕਿਆ। ਬਿਹਾਰ ਪੁਲਸ ਨੇ ਹਾਲ ਹੀ ਵਿੱਚ ਤਿਵਾੜੀ ਦੀ ਮੌਤ ਦੇ ਸਬੰਧ ਵਿੱਚ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਕਾਂਸਟੇਬਲ ਅਕਸ਼ੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
