ਬੰਗਾਲ 'ਚ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੀ 12 ਮਾਰਚ ਨੂੰ ਰੈਲੀ
Tuesday, Mar 02, 2021 - 06:54 PM (IST)
ਕੋਲਕਾਤਾ - ਬੰਗਾਲ ਵਿਧਾਨਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਫੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਵਲੋਂ 12 ਮਾਰਚ ਨੂੰ ਬੰਗਾਲ ਵਿੱਚ ਰੈਲੀ ਕੀਤੀ ਜਾਵੇਗੀ। ਸੰਗਠਨ ਨੇ ਚੋਣ ਸੂਬਿਆਂ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਮੁਹਿੰਮ ਸ਼ੁਰੂ ਕਰਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਨਾਲ ਉਚਿਤ ਵਿਵਹਾਰ ਨਹੀਂ ਕਰ ਰਹੀ ਹੈ।
ਸੰਗਠਨ ਦੇ ਅਧਿਕਾਰੀ ਯੋਗੇਂਦਰ ਯਾਦਵ ਨੇ ਕਿਹਾ ਕਿ 10 ਟ੍ਰੇਡ ਸੰਗਠਨਾਂ ਨਾਲ ਸਾਡੀ ਬੈਠਕ ਹੋਈ ਹੈ। ਸਰਕਾਰ ਜਨਤਕ ਖੇਤਰਾਂ ਦਾ ਜੋ ਨਿੱਜੀਕਰਣ ਕਰ ਰਹੀ ਹੈ ਉਸਦੇ ਵਿਰੋਧ ਵਿੱਚ 15 ਮਾਰਚ ਨੂੰ ਪੂਰੇ ਦੇਸ਼ ਦੇ ਮਜ਼ਦੂਰ ਅਤੇ ਕਰਮਚਾਰੀ ਸੜਕ 'ਤੇ ਉਤਰਣਗੇ ਅਤੇ ਰੇਲਵੇ ਸਟੇਸ਼ਨਾਂ ਦੇ ਬਾਹਰ ਜਾ ਕੇ ਧਰਨਾ ਪ੍ਰਦਰਸ਼ਨ ਕਰਣਗੇ।
ਸੰਗਠਨ ਵਲੋਂ ਕਿਹਾ ਗਿਆ ਕਿ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਖ਼ਤਮ ਕਰਣ ਦੀ ਕੋਸ਼ਿਸ਼ ਕੀਤੀ ਗਈ ਸੀ। ਕੇਂਦਰ ਸਰਕਾਰ ਵਿੱਚ ਹਰਿਆਣਾ ਦੇ ਜੋ 3 ਕੇਂਦਰੀ ਮੰਤਰੀ ਹਨ, ਉਨ੍ਹਾਂ 3 ਕੇਂਦਰੀ ਮੰਤਰੀਆਂ ਦਾ ਉਨ੍ਹਾਂ ਦੇ ਪਿੰਡ ਵਿੱਚ ਦਾਖਲ ਹੋਣ 'ਤੇ ਰੋਕ ਲਗਾ ਦਿੱਤੀ ਜਾਵੇਗੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।