ਸੰਯੁਕਤ ਕਿਸਾਨ ਮੋਰਚਾ ਨੇ ਯੋਗੇਂਦਰ ਯਾਦਵ ਨੂੰ ਇੱਕ ਮਹੀਨੇ ਲਈ ਕੀਤਾ ਮੁਅੱਤਲ, ਜਾਣੋਂ ਕੀ ਹੈ ਮਾਮਲਾ
Thursday, Oct 21, 2021 - 10:54 PM (IST)
ਨਵੀਂ ਦਿੱਲੀ - ਸੰਯੁਕਤ ਕਿਸਾਨ ਮੋਰਚੇ ਨੇ ਯੋਗੇਂਦਰ ਯਾਦਵ ਨੂੰ ਕਿਸਾਨ ਮੋਰਚੇ ਤੋਂ ਇੱਕ ਮਹੀਨੇ ਲਈ ਮੁਅੱਤਲ ਕਰ ਦਿੱਤਾ ਹੈ। ਕਿਸਾਨ ਮੋਰਚਾ ਨੇ ਯੋਗੇਂਦਰ ਯਾਦਵ 'ਤੇ ਇਹ ਕਾਰਵਾਈ ਇਸ ਲਈ ਕੀਤੀ ਹੈ ਕਿਉਂਕਿ ਉਹ ਲਖੀਮਪੁਰ ਹਿੰਸਾ ਵਿੱਚ ਮਾਰੇ ਗਏ ਬੀਜੇਪੀ ਕਰਮਚਾਰੀ ਸ਼ੁਭਮ ਮਿਸ਼ਰਾ ਦੇ ਘਰ ਗਏ ਸਨ ਅਤੇ ਪਰਿਵਾਰ ਵਾਲਿਆਂ ਨੂੰ ਮਿਲ ਕੇ ਸੰਵੇਦਨਾ ਜ਼ਾਹਿਰ ਕੀਤੀ ਸੀ।
ਯੋਗੇਂਦਰ ਯਾਦਵ ਦੇ ਇਸ ਕਦਮ ਤੋਂ ਬਾਅਦ ਪੰਜਾਬ ਦੇ ਕਿਸਾਨ ਸੰਗਠਨ ਉਨ੍ਹਾਂ 'ਤੇ ਕਾਰਵਾਈ ਦੀ ਮੰਗ ਕਰ ਰਹੇ ਸਨ। ਹੁਣ ਅੱਜ ਕਿਸਾਨ ਮੋਰਚਾ ਨੇ ਵੱਡੀ ਕਾਰਵਾਈ ਕਰਦੇ ਹੋਏ ਯੋਗੇਂਦਰ ਯਾਦਵ ਨੂੰ ਇੱਕ ਮਹੀਨੇ ਲਈ ਮੁਅੱਤਲ ਕਰ ਦਿੱਤਾ।
ਇਹ ਵੀ ਪੜ੍ਹੋ - ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ
ਤੁਹਾਨੂੰ ਦੱਸ ਦਈਏ ਕਿ ਲਖੀਮਪੁਰ ਹਿੰਸਾ ਵਿੱਚ ਮਾਰੇ ਗਏ ਸ਼ੁਭਮ ਮਿਸ਼ਰਾ ਦੇ ਘਰ ਜਾਣ ਤੋਂ ਬਾਅਦ ਯੋਗੇਂਦਰ ਯਾਦਵ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਦੀਆਂ ਕੁੱਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਸੀ, ਸ਼ਹੀਦ ਕਿਸਾਨ ਸ਼ਰਧਾਂਜਲੀ ਸਭਾ ਤੋਂ ਵਾਪਸੀ ਵਿੱਚ ਬੀਜੇਪੀ ਕਰਮਚਾਰੀ ਸ਼ੁਭਮ ਮਿਸ਼ਰਾ ਦੇ ਘਰ ਗਏ। ਪਰਿਵਾਰ ਨੇ ਸਾਡੇ 'ਤੇ ਗੁੱਸਾ ਨਹੀ ਕੀਤਾ। ਸਿਰਫ ਦੁਖੀ ਮਨ ਨਾਲ ਸਵਾਲ ਪੁੱਛੇ: ਕੀ ਅਸੀਂ ਕਿਸਾਨ ਨਹੀਂ? ਸਾਡੇ ਬੇਟੇ ਦਾ ਕੀ ਕਸੂਰ ਸੀ? ਤੁਹਾਡੇ ਸਾਥੀ ਨੇ ਐਕਸ਼ਨ ਰਿਐਕਸ਼ਨ ਵਾਲੀ ਗੱਲ ਕਿਉਂ ਕਹੀ? ਉਨ੍ਹਾਂ ਦੇ ਸਵਾਲ ਕੰਨ ਵਿੱਚ ਗੂੰਜ ਰਹੇ ਹਨ!
ਤੁਹਾਨੂੰ ਦੱਸ ਦਈਏ ਕਿ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਥਾਰ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਘਟਨਾ ਵਿੱਚ ਚਾਰ ਕਿਸਾਨ ਅਤੇ ਇੱਕ ਪੱਤਰਕਾਰ ਦੀ ਜਾਨ ਚੱਲੀ ਗਈ ਸੀ। ਇਸ ਤੋਂ ਬਾਅਦ ਉੱਥੇ ਹੋਈ ਹਿੰਸਾ ਵਿੱਚ ਚਾਰ ਬੀਜੇਪੀ ਦੇ ਕਰਮਚਾਰੀਆਂ ਦੀ ਮੌਤ ਹੋਈ ਸੀ। ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ 'ਤੇ ਦੋਸ਼ ਲੱਗੇ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।