ਕਿਸਾਨਾਂ ਨੇ ਲਖੀਮਪੁਰ ਖੀਰੀ ਲਈ ਘੱਤੀਆਂ ਵਹੀਰਾਂ, 'ਟੇਨੀ' ਦੀ ਬਰਖ਼ਾਸਤਗੀ ਸਮੇਤ ਕਈ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ

Thursday, Aug 18, 2022 - 12:41 PM (IST)

ਕਿਸਾਨਾਂ ਨੇ ਲਖੀਮਪੁਰ ਖੀਰੀ ਲਈ ਘੱਤੀਆਂ ਵਹੀਰਾਂ, 'ਟੇਨੀ' ਦੀ ਬਰਖ਼ਾਸਤਗੀ ਸਮੇਤ ਕਈ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ

ਲਖੀਮਪੁਰ ਖੀਰੀ – ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਤਿਕੋਨੀਆ ਮਾਮਲੇ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ 'ਟੇਨੀ' ਨੂੰ ਬਰਖਾਸਤ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੀਰਵਾਰ ਯਾਨੀ ਕਿ ਅੱਜ ਤੋਂ ਇੱਥੇ ਰਾਜਾਪੁਰ ਮੰਡੀ ਕਮੇਟੀ ਕੰਪਲੈਕਸ 'ਚ 75 ਘੰਟੇ ਦਾ ਧਰਨਾ ਸ਼ੁਰੂ ਕਰ ਦਿੱਤਾ। ਇਸ ਲਈ ਪੰਜਾਬ ਅਤੇ ਦੇਸ਼ ਦੇ ਵੱਖ ਸੂਬਿਆਂ ਤੋਂ ਕਿਸਾਨ ਵੱਡੀ ਗਿਣਤੀ ’ਚ ਲਖੀਮਪੁਰ ਖੀਰੀ ਪਹੁੰਚੇ ਹਨ।

ਇਹ ਵੀ ਪੜ੍ਹੋ- MSP ’ਤੇ 22 ਅਗਸਤ ਨੂੰ ਹੋਵੇਗੀ ਕਮੇਟੀ ਦੀ ਪਹਿਲੀ ਬੈਠਕ, SKM ਨੇ ਕਿਹਾ- ਸਾਨੂੰ ਕੋਈ ਉਮੀਦ ਨਹੀਂ

ਦਰਅਸਲ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਟੇਨੀ ਦੀ ਬਰਖ਼ਾਸਤੀ ਸਮੇਤ 8 ਸੂਤਰੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਮੋਰਚਾ ਮੁੜ ਖੋਲ੍ਹਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕੀਤਾ ਜਾਵੇ। ਇਸ ਮਾਮਲੇ ’ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਦੋਸ਼ੀ ਹੈ।

PunjabKesari

ਇਹ ਵੀ ਪੜ੍ਹੋ- ITBP ਦੇ ਸ਼ਹੀਦ ਜਵਾਨਾਂ ਨੂੰ ਉੱਪ ਰਾਜਪਾਲ ਸਿਨਹਾ ਨੇ ਸ਼ਰਧਾਂਜਲੀ ਮਗਰੋਂ ਦਿੱਤਾ ਮੋਢਾ, 7 ਜਵਾਨਾਂ ਨੇ ਗੁਆਈ ਜਾਨ

ਲਖੀਮਪੁਰ ਖੀਰੀ ’ਚ ਧਰਨਾ, ਰੱਖੀਆਂ ਇਹ ਮੰਗਾਂ-

ਬੇਕਸੂਰ ਕਿਸਾਨਾਂ ਦੀ ਰਿਹਾਈ ਅਤੇ ਕੇਂਦਰ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਬਰਖ਼ਾਸਤ ਕੀਤਾ ਜਾਵੇ।
14 ਦਿਨਾਂ ’ਚ ਗੰਨਾ ਭੁਗਤਾਨ ਅਤੇ ਗੰਨਾ ਕਿਸਾਨਾਂ ਦਾ ਬਕਾਇਆ ਭੁਗਤਾਨ ਕੀਤਾ ਜਾਵੇ।
ਸਾਰੀਆਂ ਫ਼ਸਲਾਂ ’ਤੇ ਘੱਟ ਤੋਂ ਘੱਟ ਸਮਰਥਨ ਮੁੱਲ (MSP) ਦਿੱਤੀ ਜਾਵੇ।
ਕਿਸਾਨ ਅੰਦੋਲਨ ’ਚ ਕਿਸਾਨਾਂ ’ਤੇ ਦਰਜ ਮੁਕੱਦਮੇ ਵਾਪਸ ਲਏ ਜਾਣ।
ਤਿਕੁਨੀਆ ਸਮਝੌਤੇ ਤਹਿਤ ਜ਼ਖਮੀ ਹੋਏ ਕਿਸਾਨਾਂ ਨੂੰ 10 ਲੱਖ ਦਾ ਮੁਆਵਜ਼ਾ ਦਿੱਤਾ ਜਾਵੇ।
ਜ਼ਿਲ੍ਹੇ ’ਚ ਫ਼ਸਲ ਖਰੀਦ ਕੇਂਦਰ ਦੀ ਗਿਣਤੀ ਵਧਾਈ ਜਾਵੇ।
ਕਿਸਾਨਾਂ ਨੂੰ ਸਿੰਚਾਈ ਲਈ ਮੁਫ਼ਤ ਬਿਜਲੀ ਦਿੱਤੀ ਜਾਵੇ।
ਜੰਗਲਾਤ ਵਿਭਾਗ ਵਲੋਂ ਕਿਸਾਨਾਂ ਨੂੰ ਦਿੱਤੇ ਗਏ ਨੋਟਿਸ ਰੱਦ ਕਰ ਸਾਰੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ’ਤੇ ਮਾਲਕਾਣਾ ਹੱਕ ਦਿੱਤਾ ਜਾਵੇ।

PunjabKesari

21 ਅਗਸਤ ਤੱਕ ਚਲੇਗਾ ਧਰਨਾ-

ਜਾਣਕਾਰੀ ਮੁਤਾਬਕ ਸੰਯੁਕਤ ਕਿਸਾਨ ਮੋਰਚਾ ਤਹਿਤ 31 ਕਿਸਾਨ ਜਥੇਬੰਦੀਆਂ ਦੇ ਲੋਕ ਲਖੀਮਪੁਰ ਪਹੁੰਚ ਰਹੇ ਹਨ। ਜਿਸ ’ਚ ਉੱਤਰ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਪੰਜਾਬ ਅਤੇ ਹਰਿਆਣਾ ਤੋਂ ਕਿਸਾਨ ਬੱਸਾਂ, ਟਰੇਨਾਂ ਅਤੇ ਟਰੈਕਟਰ-ਟਰਾਲੀਆਂ ’ਚ ਅਨਾਜ ਮੰਡੀ ਪਹੁੰਚ ਰਹੇ ਹਨ। ਇਹ ਧਰਨਾ 21 ਅਗਸਤ ਤੱਕ ਚਲੇਗਾ ਅਤੇ ਕਿਸਾਨ ਇੱਥੇ ਹੀ ਡਟੇ ਰਹਿਣਗੇ। 

ਇਹ ਵੀ ਪੜ੍ਹੋ- ਭਾਰਤ ਨੂੰ ਨੰਬਰ-1 ਦੇਸ਼ ਬਣਾਉਣ ਲਈ CM ਕੇਜਰੀਵਾਲ ਨੇ ਦਿੱਤਾ 4 ਸੂਤਰੀ ਫਾਰਮੂਲਾ

PunjabKesari

ਕੀ ਹੈ ਲਖੀਮਪੁਰ ਖੀਰੀ ਹਿੰਸਾ ਮਾਮਲਾ-

ਲਖੀਮਪੁਰ ਖੀਰੀ ’ਚ ਪਿਛਲੇ ਸਾਲ 3 ਅਕਤੂਬਰ ਨੂੰ ਹਿੰਸਾ ਦੌਰਾਨ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਕਿਸਾਨ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਇਸ ਮਾਮਲੇ ’ਚ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ, ਜੋ ਕਿ ਅਜੇ ਮਿਸ਼ਰਾ ਦਾ ਪੁੱਤਰ ਹੈ। ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਡੀ ਨਾਲ ਕੁਚਲ ਕੇ ਕਤਲ ਕਰਨ ਵਾਲੇ ਕਾਤਲ ਆਸ਼ੀਸ਼ ਮਿਸ਼ਰਾ ਨੂੰ ਸਜ਼ਾ ਅਤੇ ਅਜੇ ਮਿਸ਼ਰਾ ਟੈਨੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਾਰੇ ਕਿਸਾਨ ਲਖੀਮਪੁਰ ਖੀਰੀ ਇਕੱਠੇ ਹੋਏ ਹਨ।


author

Tanu

Content Editor

Related News