ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਜਾਰੀ ਰਹੇਗਾ ਕਿਸਾਨ ਅੰਦੋਲਨ

Sunday, Nov 21, 2021 - 02:29 PM (IST)

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਜਾਰੀ ਰਹੇਗਾ ਕਿਸਾਨ ਅੰਦੋਲਨ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਮਗਰੋਂ ਅੱਜ ਯਾਨੀ ਕਿ ਐਤਵਾਰ ਨੂੰ ਸਿੰਘੂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਬੈਠਕ ਹੋਈ। ਇਸ ਬੈਠਕ ’ਚ ਕਿਸਾਨ ਆਗੂਆਂ ਨੇ ਵੱਡਾ ਫ਼ੈਸਲਾ ਲਿਆ ਹੈ। ਬੈਠਕ ਮਗਰੋਂ ਕਿਸਾਨ ਮੋਰਚੇ ਵਲੋਂ ਸਾਂਝੇ ਬਿਆਨ ’ਚ ਕਿਹਾ ਕਿ ਫ਼ਿਲਹਾਲ ਸਾਡਾ ਅੰਦੋਲਨ ਜਾਰੀ ਰਹੇਗਾ। ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਰਹਿਣਗੇ। ਪਹਿਲਾਂ ਤੋਂ ਤੈਅ ਪ੍ਰੋਗਰਾਮਾਂ ’ਚ ਕੋਈ ਬਦਲਾਅ ਨਹੀਂ ਹੋਣਗੇ। 27 ਨਵੰਬਰ ਨੂੰ ਕਿਸਾਨ ਮੋਰਚੇ ਦੀ ਅਗਲੀ ਬੈਠਕ ਹੋਵੇਗੀ। ਇਸ ਬੈਠਕ ’ਚ ਅੰਦੋਲਨ ਦੇ ਭਵਿੱਖ ਦੀ ਰਣਨੀਤੀ ’ਤੇ ਫ਼ੈਸਲਾ ਹੋਵੇਗਾ। 

ਇਹ ਵੀ ਪੜ੍ਹੋ :  ਗੁਰਪੁਰਬ ਮੌਕੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, 'ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ'

ਸਿੰਘੂ ਬਾਰਡਰ ’ਤੇ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਆਪਣੀਆਂ ਬਾਕੀ ਦੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁੱਲ੍ਹੀ ਚਿੱਠੀ ਲਿਖਣਗੇ। ਇਸ ’ਚ ਬਿਜਲੀ ਬਿੱਲ 2020, ਐੱਮ. ਐੱਸ. ਪੀ., ਪਰਾਲੀ ’ਤੇ ਕਾਨੂੰਨ ਅਤੇ ਲਖੀਮਪੁਰ ਹਿੰਸਾ ਕਾਂਡ ਬਾਰੇ ਲਿਖਿਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ’ਤੇ ਦਰਜ ਮੁਕੱਦਮੇ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ’ਚ ਲਿਖਣਗੇ। ਚਿੱਠੀ ’ਚ ਕੀ-ਕੀ ਹੋਰ ਮੰਗਾਂ ਹਨ, ਉਸ ਨੂੰ  ਪ੍ਰੈੱਸ ’ਚ ਰਿਲੀਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਜਦੋਂ ਖਤਮ ਹੋਣ ਕੰਢੇ ਸੀ ਕਿਸਾਨ ਅੰਦੋਲਨ, ਇਸ ਆਗੂ ਨੇ ਇਮੋਸ਼ਨਲ ਕਾਰਡ ਖੇਡ ਕੇ ਪਲਟ ਦਿੱਤੀ ਸੀ ਪੂਰੀ ਬਾਜ਼ੀ

ਰਾਜੇਵਾਲ ਨੇ ਅੱਗੇ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਐਲਾਨ ’ਤੇ ਚਰਚਾ ਕੀਤੀ। ਇਸ ਬਾਅਦ ਕੁਝ ਫ਼ੈਸਲੇ ਲਏ ਗਏ। ਸੰਯੁਕਤ ਕਿਸਾਨ ਮੋਰਚੇ ਦੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। 22 ਨਵੰਬਰ ਨੂੰ ਲਖਨਊ ’ਚ ਕਿਸਾਨ ਪੰਚਾਇਤ, 26 ਨਵੰਬਰ ਨੂੰ ਸਾਰੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਇੱਕਠ ਹੋਵੇਗਾ ਅਤੇ 29 ਨਵੰਬਰ ਨੂੰ ਸੰਸਦ ਤੱਕ ਮਾਰਚ ਹੋਵੇਗਾ।   

ਇਹ ਵੀ ਪੜ੍ਹੋ : ਕਿਸਾਨਾਂ ਅੱਗੇ ਝੁੱਕ ਹੀ ਗਈ ਮੋਦੀ ਸਰਕਾਰ, ਜਾਣੋ ਕਿਸਾਨ ਅੰਦੋਲਨ ਦੀ ਪੂਰੀ ਟਾਈਮ ਲਾਈਨ

ਕਿਸਾਨ ਮੋਰਚੇ ਦੇ ਇਸ ਐਲਾਨ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ 

 

 

 

 


author

Tanu

Content Editor

Related News