ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਜਾਟ ਭਵਨ ’ਚ ਬੁਲਾਈ ਬੈਠਕ, ਅਗਲੀ ਰਣਨੀਤੀ ਹੋਵੇਗੀ ਤੈਅ

09/08/2021 12:18:28 PM

ਕਰਨਾਲ- ਸੰਯੁਕਤ ਕਿਸਾਨ ਮੋਰਚਾ ਨੇ ਬੁੱਧਵਾਰ ਨੂੰ ਕਰਨਾਲ ਵਿਖੇ ਜਾਟ ਭਵਨ ’ਚ ਬੈਠਕ ਬੁਲਾਈ ਹੈ। ਜਿਸ ’ਚ ਸਿਰਫ਼ ਸੰਯੁਕਤ ਮੋਰਚੇ ਦੇ ਆਗੂ ਵੀ ਜਾਣਗੇ। ਇਹ ਬੈਠਕ ਅੱਗੇ ਦੀ ਰਣਨੀਤੀ ਤਿਆਰ ਕਰਨ ਲਈ ਬਣਾਈ ਗਈ ਹੈ। ਦੱਸਣਯੋਗ ਹੈ ਕਿ ਕਰਨਾਲ ਦੀ ਨਵੀਂ ਅਨਾਜ ਮੰਡੀ ’ਚ ਮੰਗਲਵਾਰ ਨੂੰ ਮਹਾਪੰਚਾਇਤ ਸੱਦੀ ਗਈ ਸੀ। ਇਸ ਦੌਰਾਨ ਕਿਸਾਨਾਂ ਦੀ 11 ਮੈਂਬਰੀ ਕਮੇਟੀ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਬੈਠਕ ਹੋਈ ਸੀ। ਇਸ ਬੈਠਕ ’ਚ ਕੋਈ ਹੱਲ ਨਹੀਂ ਨਿਕਲਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ।

ਦੱਸ ਦੇਈਏ ਕਿ 28 ਅਗਸਤ ਨੂੰ ਬਸਤਾੜਾ ਟੋਲ ਪਲਾਜ਼ਾ ਵਿਖੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਸੀ। ਦਰਅਸਲ ਭਾਜਪਾ ਦੀ ਮੀਟਿੰਗ ਦਾ ਵਿਰੋਧ ਕਰਨ ਕਿਸਾਨ ਪੁੱਜੇ ਸਨ, ਜਿਸ ਦੌਰਾਨ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ ’ਚ ਕਿਸਾਨ ਸੁਸ਼ੀਲ ਕਾਜਲ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਲਾਠੀਚਾਰਜ ’ਚ ਕਈ ਕਿਸਾਨ ਜ਼ਖਮੀ ਵੀ ਹੋ ਗਏ ਸਨ। ਕਿਸਾਨ ਚਾਹੁੰਦੇ ਹਨ ਕਿ ਸ਼ਹੀਦ ਹੋਏ ਕਿਸਾਨ ਨੂੰ 25 ਲੱਖ ਰੁਪਏ ਅਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜ਼ਖਮੀ ਕਿਸਾਨਾਂ ਨੂੰ 2-2 ਲੱਖ ਰੁਪਏ ਦਿੱਤੇ ਜਾਣ। ਇਸ ਤੋਂ ਇਲਾਵਾ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐੱਸ. ਡੀ. ਐੱਮ.) ਜਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕਰਨ ਦੇ ਆਦੇਸ਼ ਦਿੱਤੇ ਸਨ, ਉਸ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ। 

ਇਹ ਵੀ ਪੜ੍ਹੋ : ਕਰਨਾਲ: ਕਿਸਾਨਾਂ ਨੇ ਮਿੰਨੀ ਸਕੱਤਰੇਤ ਅੱਗੇ ਲਾਏ ਪੱਕੇ ਡੇਰੇ, ਕਿਹਾ- ‘ਮੰਗਾਂ ਮੰਨਣ ਤੱਕ ਡਟੇ ਰਹਾਂਗੇ’


DIsha

Content Editor

Related News