ਸੰਯੁਕਤ ਕਿਸਾਨ ਮੋਰਚਾ ਐੱਮ. ਐੱਸ. ਪੀ. ਤੇ ਅਗਨੀਪਥ ਯੋਜਨਾ ਨੂੰ ਲੈ ਕੇ 22 ਅਗਸਤ ਨੂੰ ਪੰਚਾਇਤ ਕਰੇਗਾ

Wednesday, Jul 13, 2022 - 11:09 AM (IST)

ਨਵੀਂ ਦਿੱਲੀ (ਭਾਸ਼ਾ)– ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.), ਅਗਨੀਪਥ ਯੋਜਨਾ ਅਤੇ ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਲਈ 22 ਅਗਸਤ ਨੂੰ ਉਹ ਇਕ ਪੰਚਾਇਤ ਕਰੇਗਾ। ਹੁਣ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦੀ ਅਗਵਾਈ ਕਰ ਚੁੱਕੇ ਸੰਯੁਕਤ ਕਿਸਾਨ ਮੋਰਚਾ ਦੀ ਇਥੇ ਇਕ ਬੈਠਕ ਹੋਈ ਅਤੇ ਇਹ ਤੈਅ ਕੀਤਾ ਗਿਆ ਕਿ ਕਿਸਾਨ ਸਮੂਹ ਕਿਸੇ ਸਿਆਸੀ ਸੰਗਠਨ ਨੂੰ ਇਸ ਨਾਲ ਜੁੜਨ ਦੀ ਇਜਾਜ਼ਤ ਨਹੀਂ ਦੇਵੇਗਾ ਅਤੇ ਇਹ ਪੂਰੀ ਤਰ੍ਹਾਂ ਗੈਰ-ਸਿਆਸੀ ਰਹੇਗਾ।

ਸੰਯੁਕਤ ਕਿਸਾਨ ਮੋਰਚਾ ਨੇ ਦਾਅਵਾ ਕੀਤਾ ਕਿ ਕੁਝ ਲੋਕਾਂ ਨੇ ਹੋਰ ਮੋਰਚਾ ਦੇ ਮੈਂਬਰਾਂ ਨੂੰ ਭਰੋਸੇ ਵਿਚ ਲਏ ਬਿਨਾਂ ਐੱਮ. ਐੱਸ. ਪੀ. ਮੁੱਦੇ ’ਤੇ ਕੇਂਦਰ ਨੂੰ ਚਿੱਠੀ ਲਿਖੀ ਹੈ। ਇਕ ਮੋਰਚੇ ਦੇ ਨੇਤਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਸ ਦੇ ਸਾਹਮਣੇ ਆਉਣ ਤੋਂ ਬਾਅਦ ਅਸੀਂ ਉਨ੍ਹਾਂ ਨਾਲ ਕੋਈ ਸੰਬੰਧ ਨਾ ਰੱਖਣ ਦਾ ਫੈਸਲਾ ਕੀਤਾ। ਉਨ੍ਹਾਂ ਅੰਦੋਲਨ ਨੂੰ ਵੇਚ ਦੇਣ ਦਾ ਯਤਨ ਕੀਤਾ। 

ਅੱਜ ਸਮੁੱਚਾ ਸੰਯੁਕਤ ਕਿਸਾਨ ਮੋਰਚਾ ਇਥੇ ਹੈ। ਉਨ੍ਹਾਂ ਕਿਹਾ ਕਿ ਐੱਮ. ਐੱਸ. ਪੀ., ਅਗਨੀਪਥ ਯੋਜਨਾ ਅਤੇ ਲਖੀਮਪੁਰ ਖੀਰੀ ਹਿੰਸਾ ਦੇ ਮੁੱਦਿਆਂ ਨੂੰ ਲੈ ਕੇ 22 ਅਗਸਤ ਨੂੰ ਇਥੇ ਜੰਤਰ-ਮੰਤਰ ’ਤੇ ਪੰਚਾਇਤ ਹੋਵੇਗੀ।


Rakesh

Content Editor

Related News