ਰੇਤ ਮਾਫੀਆ ਨੇ ਟਰੈਕਟਰ ਹੇਠ ਦਰੜ ਕੇ ਮਾਰ ''ਤਾ ਇੰਸਪੈਕਟਰ, ਮੰਤਰੀ ਬੋਲੇ-ਕੋਈ ਨਵੀਂ ਗੱਲ ਨਹੀਂ

Wednesday, Nov 15, 2023 - 01:02 PM (IST)

ਰੇਤ ਮਾਫੀਆ ਨੇ ਟਰੈਕਟਰ ਹੇਠ ਦਰੜ ਕੇ ਮਾਰ ''ਤਾ ਇੰਸਪੈਕਟਰ, ਮੰਤਰੀ ਬੋਲੇ-ਕੋਈ ਨਵੀਂ ਗੱਲ ਨਹੀਂ

ਪਟਨਾ (ਇੰਟ) : ਬਿਹਾਰ ਦੇ ਜਮੁਈ ਵਿੱਚ ਮੰਗਲਵਾਰ ਰੇਤ ਮਾਫੀਆ ਨੇ ਪੁਲਸ ਮੁਲਾਜ਼ਮਾਂ ਨੂੰ ਟਰੈਕਟਰ ਹੇਠ ਦਰੜ ਦਿੱਤਾ। ਇਸ ਹਾਦਸੇ ਵਿੱਚ ਇਕ ਇੰਸਪੈਕਟਰ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਇਸ ਮਾਮਲੇ ਨੂੰ ਲੈ ਕੇ ਜਮੁਈ ਦੇ ਸੰਸਦ ਮੈਂਬਰ ਚਿਰਾਗ ਪਾਸਵਾਨ ਨੇ ਨਿਤੀਸ਼ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਮਿਲੇ ਵੇਰਵਿਆਂ ਅਨੁਸਾਰ ਬੀਤੀ ਸਵੇਰ ਰੇਤ ਮਾਫੀਆ ਨੇ ਸੜਕ ’ਤੇ ਚੈਕਿੰਗ ਕਰ ਰਹੇ ਪੁਲਸ ਮੁਲਾਜ਼ਮਾਂ ਨੂੰ ਟਰੈਕਟਰ ਹੇਠ ਦਰੜ ਦਿੱਤਾ। ਇਸ ਘਟਨਾ ’ਚ ਇਕ ਸਬ-ਇੰਸਪੈਕਟਰ ਦੀ ਮੌਤ ਹੋ ਗਈ ਅਤੇ ਇਕ ਪੁਲਸ ਮੁਲਾਜ਼ਮ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਭੈਣ ਨੂੰ ਮਿਲਣ ਆਏ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ

ਇਸ ਘਟਨਾ ਨੂੰ ਲੈ ਕੇ ਸੂਬੇ ਦੇ ਸਿੱਖਿਆ ਮੰਤਰੀ ਦਾ ਹੈਰਾਨੀਜਨਕ ਬਿਆਨ ਸਾਹਮਣੇ ਆਇਆ ਹੈ। ਬਿਹਾਰ ਦੇ ਸਿੱਖਿਆ ਮੰਤਰੀ ਚੰਦਰਸ਼ੇਖਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰਦੀਆਂ ਹੀ ਰਹਿੰਦੀਆਂ ਹਨ। ਇਹ ਕੋਈ ਨਵੀਂ ਗੱਲ ਨਹੀਂ ਹੈ। ਯੂ.ਪੀ. ਅਤੇ ਮੱਧ ਪ੍ਰਦੇਸ਼ ’ਚ ਵੀ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ। ਉਂਝ ਇਹ ਅਪਰਾਧ ਹੈ। ਮੁਲਜ਼ਮਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇਗੀ। ਅਪਰਾਧੀ ਹਨ ਤਾਂ ਹੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਅਪਰਾਧੀਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਂਦਾ ਹੈ। ਉਨ੍ਹਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ। ਸ਼ਹੀਦ ਇੰਸਪੈਕਟਰ ਸਿਰਫ਼ ਬਿਹਾਰ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਲਾਲ ਹੈ।

ਇਹ ਵੀ ਪੜ੍ਹੋ :  ਕੈਨੇਡਾ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, IELTS 'ਚੋਂ ਘੱਟ ਬੈਂਡ ਵਾਲਿਆਂ ਨੂੰ ਵੀ ਮਿਲਣਗੇ ਧੜਾ-ਧੜ ਵੀਜ਼ੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harnek Seechewal

Content Editor

Related News