ਸੰਦੀਪ ਪਾਠਕ ਖ਼ਿਲਾਫ਼ ਮੁਕੱਦਮਾ ''ਬਦਲੇ ਦੀ ਰਾਜਨੀਤੀ'' : ਸੁਧਾਂਸ਼ੂ ਤ੍ਰਿਵੇਦੀ

Sunday, May 03, 2026 - 11:39 AM (IST)

ਸੰਦੀਪ ਪਾਠਕ ਖ਼ਿਲਾਫ਼ ਮੁਕੱਦਮਾ ''ਬਦਲੇ ਦੀ ਰਾਜਨੀਤੀ'' : ਸੁਧਾਂਸ਼ੂ ਤ੍ਰਿਵੇਦੀ

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਪੁਲਸ ਵਲੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਘਟਨਾਕ੍ਰਮ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਬਦਲੇ ਦੀ ਰਾਜਨੀਤੀ ਕਰ ਰਹੇ ਹਨ। ਪਾਠਕ ਅਤੇ 6 ਹੋਰ ਰਾਜ ਸਭਾ ਮੈਂਬਰ ਹਾਲ ਹੀ 'ਚ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਦੋਸ਼ ਲਗਾਇਆ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਚਰਮਰਾ ਗਈ ਹੈ। ਭਾਜਪਾ ਦੇ ਰਾਸ਼ਟਰੀ ਬੁਲਾਰੇ ਸੁਧਾਂਸ਼ੂ ਤ੍ਰਿਵੇਦੀ ਨੇ ਦਾਅਵਾ ਕੀਤਾ ਕਿ ਪੁਲਸ ਦੀ ਕਾਰਵਾਈ ਗਲਤ ਤਰਜੀਹਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ,''ਪੰਜਾਬ ਪੁਲਸ ਪਾਠਕ ਦੀ ਰਿਹਾਇਸ਼ 'ਤੇ ਗਈ ਅਤੇ ਛਾਪੇਮਾਰੀ ਦੀ ਕੋਸ਼ਿਸ਼ ਕੀਤੀ। ਅਸੀਂ ਪੁੱਛਣਾ ਚਾਹੁੰਦੇ ਹਾਂ ਕਿ ਕੀ ਕਾਨੂੰਨ-ਵਿਵਸਥਾ ਦੀ ਸਥਿਤੀ ਇੰਨੀ ਕਮਜ਼ੋਰ ਹੋ ਗਈ ਹੈ ਕਿ ਪੁਲਸ ਨਸ਼ੀਲੇ ਪਦਾਰਥ ਤਸਕਰਾਂ ਖ਼ਿਲਾਫ਼ ਕਾਰਵਾਈ 'ਚ ਅਸਮਰੱਥ ਹੈ ਪਰ ਉਸ ਦਾ ਇਸ ਤਰ੍ਹਾਂ ਨਾਲ ਇਸਤੇਮਾਲ ਕੀਤਾ ਜਾ ਰਿਹਾ ਹੈ?''

ਤ੍ਰਿਵੇਦੀ ਨੇ ਕੇਜਰੀਵਾਲ ਅੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ,''ਜੋ ਲੋਕ ਇਕ ਨਵੀਂ ਤਰ੍ਹਾਂ ਦੀ ਰਾਜਨੀਤੀ ਕਰਨ ਦਾ ਦਾਅਵਾ ਕਰਦੇ ਹਨ, ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਕਿ ਉਨ੍ਹਾਂ ਦੇ ਰਾਜ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਕਿਵੇਂ ਢਹਿ ਗਈ ਹੈ।'' ਪੰਜਾਬ ਦੇ ਵਿਰੋਧੀ ਧਿਰਾਂ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਸੀ ਕਿ ਰਾਜ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ 'ਚ ਮੁੱਖ ਮੰਤਰੀ ਮਾਨ ਸ਼ਰਾਬ ਦੇ ਨਸ਼ੇ 'ਚ ਆਏ ਸਨ। ਇਸ ਦੋਸ਼ ਦਾ ਜ਼ਿਕਰ ਕਰਦੇ ਹੋਏ ਤ੍ਰਿਵੇਦੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਸ਼ਾਸਨ ਬਣਾਏ ਰੱਖਣ 'ਚ ਅਸਫ਼ਲ ਰਹਿਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ,''ਮੈਂ ਆਮ ਆਦਮੀ ਪਾਰਟੀ, ਪੰਜਾਬ ਸਰਕਾਰ ਅਤੇ ਵਿਸ਼ੇਸ਼ ਰੂਪ ਨਾਲ ਕੇਜਰੀਵਾਲ ਨੂੰ ਸਪੱਸ਼ਟ ਰੂਪ ਨਾਲ ਕਹਿਣਾ ਚਾਹੁੰਦਾ ਹਾਂ ਕਿ ਇਹ ਇਕ ਖੋਖਲ੍ਹਾ ਦਿਖਾਵਾ ਹੈ।'' 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News