ਮੈਨੂੰ ਕਿਸੇ ਵੀ FIR ਬਾਰੇ ਕੋਈ ਜਾਣਕਾਰੀ ਨਹੀਂ : ਸੰਦੀਪ ਪਾਠਕ
Saturday, May 02, 2026 - 12:32 PM (IST)
ਨਵੀਂ ਦਿੱਲੀ : ਪੰਜਾਬ ਪੁਲਸ ਵਲੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਗੈਰ-ਜ਼ਮਾਨਤੀ ਅਪਰਾਧਾਂ ਨਾਲ ਸਬੰਧਤ ਧਾਰਾਵਾਂ ਤਹਿਤ ਦੋ ਐਫਆਈਆਰ ਦਰਜ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਸੂਤਰਾਂ ਮੁਤਾਬਕ ਦੋਵੇਂ ਐਫਆਈਆਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਜ ਕੀਤੀਆਂ ਗਈਆਂ ਹਨ। ਦੋਵੇਂ ਐਫਆਈਆਰ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੀਆਂ ਗਈਆਂ ਹਨ। ਅੱਜ ਅਜਿਹੀਆਂ ਖਬਰਾਂ ਪਿੱਛੋਂ ਸੰਦੀਪ ਪਾਠਕ ਨੂੰ ਆਪਣੇ ਦਿੱਲੀ ਵਾਲੇ ਘਰ ਤੋਂ ਜਲਦੀ-ਜਲਦੀ ਨਿਕਲਦੇ ਹੋਏ ਦੇਖਿਆ ਗਿਆ ਹੈ।
ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
ਹਾਲਾਂਕਿ, ਇਨ੍ਹਾਂ ਐਫਆਈਆਰਜ਼ ਬਾਰੇ ਅਜੇ ਹੋਰ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸੰਦੀਪ ਪਾਠਕ ਰਾਘਵ ਚੱਢਾ ਸਣੇ ਉਨ੍ਹਾਂ ਸੱਤ ਰਾਜ ਸਭਾ ਮੈਂਬਰਾਂ ਵਿੱਚੋਂ ਇੱਕ ਹਨ, ਜੋ ਕੁਝ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਹਨ। ਖਬਰ ਏਜੰਸੀ ਏਐੱਨਆਈ ਮੁਤਾਬਕ ਇਸ ਸਬੰਧ ਵਿਚ ਸੰਦੀਪ ਪਾਠਕ ਦੀ ਪਹਿਲੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਸੰਦੀਪ ਪਾਠਕ ਨੇ ਖ਼ਬਰ ਏਸੰਜੀ ਨਾਲ ਗੱਲ ਕਰਦਿਆਂ ਕਿਹਾ, "ਮੈਨੂੰ ਅਜਿਹੀ ਕਿਸੇ ਵੀ FIR ਬਾਰੇ ਕੋਈ ਜਾਣਕਾਰੀ ਨਹੀਂ ਹੈ, ਨਾ ਹੀ ਕਿਸੇ ਪੁਲਸ ਅਧਿਕਾਰੀ ਨੇ ਮੈਨੂੰ ਇਸ ਬਾਰੇ ਸੂਚਿਤ ਕੀਤਾ ਹੈ।'' ਮੈਂ ਆਪਣੀ ਪੂਰੀ ਜ਼ਿੰਦਗੀ ਇਮਾਨਦਾਰੀ ਨਾਲ ਆਪਣੇ ਦੇਸ਼ ਦੀ ਸੇਵਾ ਕਰਦਿਆਂ ਬਿਤਾਈ ਹੈ। ਭਾਰਤ ਕਿਸੇ ਵੀ ਪਾਰਟੀ ਨਾਲੋਂ ਵੱਡਾ ਹੈ। ਮੈਂ ਕਦੇ ਵੀ ਆਪਣੇ ਦੇਸ਼ ਨਾਲ ਧੋਖਾ ਨਹੀਂ ਕਰਾਂਗਾ, ਨਾ ਹੀ ਕਿਸੇ ਹੋਰ ਨੂੰ ਅਜਿਹਾ ਕਰਨ ਦੇਵਾਂਗਾ।
ਇਹ ਵੀ ਪੜ੍ਹੋ - ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ ਦੇ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
