ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ : ਸੰਜੇ ਰਾਊਤ

Thursday, Sep 19, 2024 - 12:43 AM (IST)

ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ : ਸੰਜੇ ਰਾਊਤ

ਮੁੰਬਈ, (ਭਾਸ਼ਾ)- ਸ਼ਿਵ ਸੈਨਾ (ਊਧਵ ਬਾਲਾ ਸਾਹਿਬ ਠਾਕਰੇ) ਦੇ ਸੀਨੀਅਰ ਨੇਤਾ ਸੰਜੇ ਰਾਊਤ ਨੇ ਕਿਹਾ ਹੈ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਵਿਰੁੱਧ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

ਬੁੱਧਵਾਰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੂਬੇ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਦੇ ਅਾਗੂਆਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦੀ ਨਿੰਦਾ ਕੀਤੀ ।

ਉਨ੍ਹਾਂ ਅਜਿਹੀਆਂ ਟਿੱਪਣੀਆਂ ਪਿੱਛੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ‘ਚੁੱਪ’ ’ਤੇ ਵੀ ਸਵਾਲ ਉਠਾਏ।

ਉਨ੍ਹਾਂ ਕਿਹਾ ਕਿ ਦਿੱਲੀ, ਲਖਨਊ ਤੇ ਮਹਾਰਾਸ਼ਟਰ ਦੇ ਅਾਗੂ ਇੱਕੋ ਜਿਹੀ ਭਾਸ਼ਾ ਬੋਲ ਰਹੇ ਹਨ ਜਿਵੇਂ ਰਾਹੁਲ ਗਾਂਧੀ ਦਾ ਹਸ਼ਰ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਤੇ ਪਿਤਾ ਰਾਜੀਵ ਗਾਂਧੀ ਵਰਗਾ ਹੋਵੇਗਾ। ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਕੋਈ ਕਾਰਵਾਈ ਨਹੀਂ ਕਰ ਰਹੇ। ਇਸ ਦਾ ਮਤਲਬ ਹੈ ਕਿ ਉਹ ਅਜਿਹੀਆਂ ਟਿੱਪਣੀਆਂ ਕਰਨ ਵਾਲੇ ਲੋਕਾਂ ਦੇ ਨਾਲ ਹਨ।

ਉਨ੍ਹਾਂ ਕਿਹਾ ਕਿ ਅਸੀਂ ਅਜਿਹੀਆਂ ਟਿੱਪਣੀਆਂ ਕਰਨ ਵਾਲਿਆਂ ਦੇ ਨਾਲ ਹੀ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੀ ਚੁੱਪ ਦੀ ਵੀ ਨਿੰਦਾ ਕਰਦੇ ਹਾਂ। ਰਾਹੁਲ ਵਿਰੋਧੀ ਧਿਰ ਦੇ ਨੇਤਾ ਹਨ ਅਤੇ ਉਨ੍ਹਾਂ ਕੋਲ ਕੈਬਨਿਟ ਮੰਰੀ ਦਾ ਰੈਂਕ ਹੈ।

ਸ਼ਿਵ ਸੈਨਾ ਦੇ ਰਾਜ ਸਭਾ ਦੇ ਮੈਂਬਰ ਨੇ ਕਿਹਾ ਕਿ ਜਦੋਂ ਭਾਜਪਾ ਦੇ ਆਗੂ ਰਾਹੁਲ ’ਤੇ ਹਮਲਾ ਕਰਨ ਦੀ ਗੱਲ ਕਰਦੇ ਹਨ ਤਾਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਚੁੱਪ ਰਹਿੰਦੇ ਹਨ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।


author

Rakesh

Content Editor

Related News