ਕਿਸਾਨਾਂ ਦੇ ਸਮਰਥਨ ’ਚ ਉਤਰੀ ਸ਼ਿਵ ਸੈਨਾ, ਸੰਜੇ ਰਾਊਤ ਬੋਲੇ- ਮੈਂ ਜਾਵਾਂਗਾ ਗਾਜ਼ੀਪੁਰ ਸਰਹੱਦ
Tuesday, Feb 02, 2021 - 11:48 AM (IST)
ਮੁੰਬਈ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਦਾ ਅੱਜ ਯਾਨੀ ਕਿ ਮੰਗਲਵਾਰ ਨੂੰ 69ਵਾਂ ਦਿਨ ਹੈ। ਕਿਸਾਨ ਅੰਦੋਲਨ ਦੇ ਸਮਰਥਨ ਵਿਚ ਸ਼ਿਵ ਸੈਨਾ ਵੀ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਸ਼ਿਵ ਸੈਨਾ ਦੇ ਰਾਜ ਸਭਾ ਸੰਸਦ ਮੈਂਬਰ ਅਤੇ ਬੁਲਾਰੇ ਸੰਜੇ ਰਾਊਤ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨ ਅੱਜ ਗਾਜ਼ੀਪੁਰ ਸਰਹੱਦ ਪਹੁੰਚਣਗੇ। ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ: ਕਿਸਾਨੀ ਘੋਲ: ਕਿਸਾਨਾਂ ਨੂੰ ਰੋਕਣ ਲਈ ਸਿੰਘੂ ਬਾਰਡਰ ’ਤੇ ਸੀਮੈਂਟ ਦੇ ਪੱਕੇ ਬੈਰੀਕੇਡਜ਼, ਬਣੇਗੀ ‘ਅਸਥਾਈ ਕੰਧ’
ਰਾਊਤ ਨੇ ਟਵੀਟ ਕਰ ਕੇ ਲਿਖਿਆ ਕਿ ਕਿਸਾਨ ਅੰਦੋਲਨ ਜ਼ਿੰਦਾਬਾਦ। ਮੈਂ ਅੱਜ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਮਿਲਣ ਲਈ ਦੁਪਹਿਰ 1 ਵਜੇ ਗਾਜ਼ੀਪੁਰ ਜਾਵਾਂਗਾ। ਜੈ ਜਵਾਨ, ਜੈ ਕਿਸਾਨ। ਉਨ੍ਹਾਂ ਨੇ ਕਿਹਾ ਕਿ ਮੱਖ ਮੰਤਰੀ ਊਧਵ ਠਾਕਰੇ ਸੰਕਟ ਦੇ ਸਮੇਂ ਕਿਸਾਨਾਂ ਨਾਲ ਖੜ੍ਹੇ ਸਨ। ਕਿਸਾਨਾਂ ਨੂੰ ਹੋਣ ਵਾਲੀ ਪਰੇਸ਼ਾਨੀ ਅਤੇ ਉਨਾਂ ਦੇ ਹੰਝੂਆਂ ਨੂੰ ਵੇਖ ਕੇ ਦੁੱਖ ਹੁੰਦਾ ਹੈ। ਊਧਵ ਠਾਕਰੇ ਵਲੋਂ ਮਿਲੇ ਆਦੇਸ਼ ਮਗਰੋਂ ਅੱਜ ਗਾਜ਼ੀਪੁਰ ਸਰਹੱਦ ’ਤੇ ਮੌਜੂਦ ਕਿਸਾਨਾਂ ਨਾਲ ਮੁਲਾਕਾਤ ਕਰਾਂਗਾ।
ਇਹ ਵੀ ਪੜ੍ਹੋ: ਗਣਤੰਤਰ ਦਿਵਸ ਹਿੰਸਾ : ਦਿੱਲੀ ਪੁਲਸ ਨੇ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦਾ ਡਾਟਾ ਕੀਤਾ ਜਾਰੀ
ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੇ ਗਾਜ਼ੀਪੁਰ ਯੂ. ਪੀ. ਗੇਟ ’ਤੇ ਡਟੇ ਹਨ। ਰਾਕੇਸ਼ ਦੀ ਭਾਵਨਾਤਮਕ ਅਪੀਲ ਤੋਂ ਬਾਅਦ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਤੋਂ ਕਾਫੀ ਵੱਡੀ ਗਿਣਤੀ ਵਿਚ ਕਿਸਾਨ ਇੱਥੇ ਪਹੁੰਚ ਰਹੇ ਹਨ। ਪ੍ਰਦਰਸ਼ਨਕਾਰੀ ਨਵੰਬਰ ਤੋਂ ਹੀ ਦਿੱਲੀ-ਗਾਜ਼ੀਪੁਰ ਹਾਈਵੇਅ ਦੇ ਇਕ ਹਿੱਸੇ ’ਤੇ ਕਾਬਜ਼ ਹੈ।
ਇਹ ਵੀ ਪੜ੍ਹੋ: ਕਿਸਾਨੀ ਘੋਲ ’ਚ ਮੁੜ ਜਾਨ ਫੂਕਣ ਵਾਲੇ ਰਾਕੇਸ਼ ਟਿਕੈਤ ਨੂੰ ਮਿਲਣ ਪੁੱਜੇ ਸੁਖਬੀਰ ਬਾਦਲ
26 ਜਨਵਰੀ ਨੂੰ ਟਰੈਕਟਰ ਪਰੇਡ ਹਿੰਸਾ ਮਗਰੋਂ ਗਾਜ਼ੀਆਬਾਦ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀਆਂ ਨੂੰ ਜ਼ਬਰਨ ਹਟਾਉਣ ਦਾ ਅਲਟੀਮੇਟਮ ਦਿੱਤਾ ਸੀ ਕਿ ਪ੍ਰਦਰਸ਼ਨਕਾਰੀਆਂ ਨੂੰ ਗਾਜ਼ੀਪੁਰ ਸਰਹੱਦ ਤੋਂ ਹਟਾ ਦਿੱਤਾ ਜਾਵੇਗਾ ਪਰ ਰਾਕੇਸ਼ ਟਿਕੈਤ ਦੇ ਹੰਝੂਆਂ ਅਤੇ ਭਾਵਨਾਤਮਕ ਅਪੀਲ ਦਾ ਇੰਨਾ ਅਸਰ ਹੋਇਆ ਕਿ ਉੱਥੇ ਕਿਸਾਨਾਂ ਦਾ ਹਜ਼ੂਮ ਲੱਗ ਗਿਆ। ਅਜਿਹੇ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਵਾਲੀ ਥਾਂ ਨੂੰ ਕਿਲ੍ਹੇ ’ਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲਸ ਨੇ ਉੱਥੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਬੈਰੀਕੇਡ ਦੀ ਗਿਣਤੀ ਵੀ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ: ‘ਮਨ ਕੀ ਬਾਤ’ ’ਚ PM ਮੋਦੀ ਬੋਲੇ- 26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਵੇਖ ਦੇਸ਼ ਬਹੁਤ ਦੁਖੀ ਹੋਇਆ
ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ