ਸੰਜੇ ਸਿੰਘ ਦਾ ਦਾਅਵਾ- ਤਿਹਾੜ ਜੇਲ੍ਹ ''ਚ ਕੇਜਰੀਵਾਲ ਨਾਲ ਕੀਤਾ ਜਾ ਰਿਹੈ ਅਣਮਨੁੱਖੀ ਰਵੱਈਆ
Saturday, Apr 13, 2024 - 11:45 AM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅਣਮਨੁੱਖੀ ਰਵੱਈਆ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਸੁਨੀਤਾ ਕੇਜਰੀਵਾਲ ਨੂੰ ਤਿਹਾੜ ਜੇਲ੍ਹ 'ਚ ਕੇਜਰੀਵਾਲ ਦੇ ਨਾਲ ਆਹਮਣੇ-ਸਾਹਮਣੇ ਦੀ ਮੁਲਾਕਾਤ ਨਹੀਂ ਕਰਨ ਦਿੱਤੀ ਗਈ। ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਨੂੰ ਖਿੜਕੀ ਰਾਹੀਂ ਕੇਜੀਰਵਾਲ ਨਾਲ ਮਿਲਣ ਦੀ ਮਨਜ਼ੂਰੀ ਦਿੱਤੀ। ਸੰਜੇ ਸਿੰਘ ਨੇ ਕਿਹਾ ਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਭਾਜਪਾ ਦੇ ਦਬਾਅ 'ਚ ਕੰਮ ਕਰ ਰਿਹਾ ਹੈ।
ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਤਿਹਾੜ ਜੇਲ੍ਹ 'ਚ ਆਹਮਣੇ-ਸਾਹਮਣੇ ਮੁਲਾਕਾਤ ਕਰਨਾ ਆਮ ਗੱਲ ਹੈ। ਉਨ੍ਹਾਂ ਕਿਹਾ,''ਕੇਜਰੀਵਾਲ ਨਾਲ ਅਣਮਨੁੱਖੀ ਰਵੱਈਆ ਹੋ ਰਿਹਾ ਹੈ। ਇੱਥੇ ਤੱਕ ਕਿ ਖੂੰਖਾਰ ਅਪਰਾਧੀਆਂ ਨੂੰ ਵੀ ਆਪਣੇ ਪਰਿਵਾਰ ਵਾਲਿਆਂ ਨਾਲ ਉਨ੍ਹਾਂ ਦੇ ਬੈਰਕ 'ਚ ਮੁਲਾਕਾਤ ਕਰਨ ਦੀ ਮਨਜ਼ੂਰੀ ਹੈ, ਜਦੋਂ ਕਿ ਦਿੱਲੀ ਦੇ ਤਿੰਨ ਵਾਰ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਪਤਨੀ ਅਤੇ ਪੀ.ਏ. ਤੋਂ ਵਿੰਡੋ ਬਾਕਸ ਰਾਹੀਂ ਮੁਲਾਕਾਤ ਕਰਵਾਈ ਜਾ ਰਹੀ ਹੈ।'' 'ਆਪ' ਨੇਤਾ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਇਕ ਸੰਸਦ ਮੈਂਬਰ ਦੀ ਕੇਜਰੀਵਾਲ ਨਾਲ ਮੁਲਾਕਾਤ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਆਖ਼ਰੀ ਸਮੇਂ 'ਚ ਰੱਦ ਕਰ ਦਿੱਤੀ। ਇਸ ਦੇ ਪਿੱਛੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ। ਉਨ੍ਹਾਂ ਕਿਹਾ,''ਸਾਨੂੰ ਦੱਸਿਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਵਿੰਡੋ ਬਾਕਸ (ਜੇਲ੍ਹ ਦੀਆਂ ਸਲਾਖਾਂ ਵਿਚਾਲੇ ਬਣੀ ਛੋਟੀ ਜਿਹੀ ਖਿੜਕੀ ਰਾਹੀਂ ਮਿਲਣਾ ਹੋਵੇਗਾ। 'ਆਪ' ਦਿੱਲੀ ਦੇ ਮੁੱਖ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਦਾ ਅਪਮਾਨ ਕਰ ਰਹੇ ਹਨ, ਕੇਜਰੀਵਾਲ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ, ਦਿੱਲੀ ਦੇ ਮੁੱਖ ਮੰਤਰੀ ਨਾਲ ਮੇਰੀ ਬੈਠਕ ਰੱਦ ਕਰ ਦਿੱਤੀ ਗਈ ਹੈ, ਇਹ ਭਾਰਤੀ ਕਾਨੂੰਨ ਦਾ ਮਜ਼ਾਕ ਬਣਾਇਆ ਜਾ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e