ਸੰਜੇ ਸਿੰਘ ਦਾ ਦਾਅਵਾ : ਕੇਜਰੀਵਾਲ ਨੂੰ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਨਹੀਂ

Saturday, Apr 13, 2024 - 07:42 PM (IST)

ਸੰਜੇ ਸਿੰਘ ਦਾ ਦਾਅਵਾ : ਕੇਜਰੀਵਾਲ ਨੂੰ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਨਹੀਂ

ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ ’ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਨਿੱਜੀ ਤੌਰ ’ਤੇ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਬ੍ਰਿਟੇਨ 'ਚ 5 ਭਾਰਤੀਆਂ ਨੂੰ 122 ਸਾਲ ਦੀ ਜੇਲ੍ਹ, ਭਾਰਤੀ ਨੌਜਵਾਨ ਦਾ ਹੀ ਕੀਤਾ ਸੀ ਕਤਲ

ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਮੁੱਖ ਮੰਤਰੀ ਕੇਜਰੀਵਾਲ ਦਾ ਮਨੋਬਲ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।’’ ਉਨ੍ਹਾਂ ਕਿਹਾ, ‘‘ਉਨ੍ਹਾਂ ਦੇ ਪਰਿਵਾਰ ਨੂੰ ਨਿੱਜੀ ਤੌਰ ’ਤੇ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਸਿਰਫ ‘ਜੰਗਲੇ’ ਰਾਹੀਂ ਮਿਲਣ ਦੀ ਇਜਾਜ਼ਤ ਹੈ। ਇਹ ਅਣਮਨੁੱਖੀ ਵਰਤਾਰਾ ਹੈ। ਇਥੋਂ ਤੱਕ ਕਿ ਕੱਟੜ ਅਪਰਾਧੀਆਂ ਨੂੰ ਵੀ ਨਿੱਜੀ ਤੌਰ ’ਤੇ ਮੁਲਾਕਾਤ ਦੀ ਇਜਾਜ਼ਤ ਹੈ।’’

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ; ਸੁਨਹਿਰੀ ਭਵਿੱਖ ਲਈ 9 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਟਰੱਕ ਨੇ ਦਰੜਿਆ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 


author

cherry

Content Editor

Related News