''ਆਪ'' ਨੇਤਾ ਸੰਜੇ ਸਿੰਘ ਦੀ ਅੱਜ ਕੋਰਟ ''ਚ ਪੇਸ਼ੀ, ਦਿੱਲੀ ''ਚ ਚੜ੍ਹਿਆ ਸਿਆਸੀ ਪਾਰਾ
Thursday, Oct 05, 2023 - 11:15 AM (IST)
ਨਵੀਂ ਦਿੱਲੀ- ਦਿੱਲੀ ਸ਼ਰਾਬ ਘਪਲਾ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 4 ਅਕਤੂਬਰ ਨੂੰ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੂੰ 11 ਘੰਟੇ ਦੀ ਪੁੱਛ-ਗਿੱਛ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ। ਸੰਜੇ ਸਿੰਘ ਦੀ ਰਿਮਾਂਡ ਦੀ ਮੰਗ ਨੂੰ ਲੈ ਕੇ ਅੱਜ ਈ. ਡੀ. ਰਾਊਜ਼ ਐਵੇਨਿਊ ਕੋਰਟ ਵਿਚ ਉਨ੍ਹਾਂ ਨੂੰ ਪੇਸ਼ ਕਰੇਗੀ। ਸੰਜੇ ਦੀ ਗ੍ਰਿਫ਼ਤਾਰੀ ਮਗਰੋਂ ਦਿੱਲੀ ਵਿਚ ਇਕ ਵਾਰ ਫਿਰ ਸਿਆਸੀ ਪਾਰਾ ਚੜ੍ਹ ਗਿਆ ਹੈ। ਈ. ਡੀ. ਕੋਲ ਆਬਕਾਰੀ ਮਾਮਲੇ ਨੂੰ ਲੈ ਕੇ ਸਵਾਲਾਂ ਦੀ ਇਕ ਲੰਬੀ ਝੜੀ ਹੈ, ਜਿਨ੍ਹਾਂ ਦੇ ਜਵਾਬ ਸੰਜੇ ਸਿੰਘ ਤੋਂ ਲਏ ਜਾਣੇ ਹਨ। ਕੱਲ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੌਰਾਨ ਪੁਲਸ ਨਾਲ ਹੋਈ ਧੱਕਾ-ਮੁੱਕੀ ਵਿਚ ਕਈ ਪਾਰਟੀ ਨੇਤਾ ਅਤੇ ਵਰਕਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦਿੱਲੀ ਪੁਲਸ ਨੂੰ 'ਆਪ' ਨੇਤਾਵਾਂ ਨੂੰ ਕਾਬੂ ਕਰਨ ਲਈ ਕਾਫੀ ਮੁਸ਼ੱਕਤ ਕਰਨੀ ਪਈ। 'ਆਪ' ਸਮਰਥਕਾਂ ਨੇ ਸੰਜੇ ਸਿੰਘ ਨੂੰ ਈ. ਡੀ. ਦੀ ਗੱਡੀ ਵਿਚ ਬੈਠਣ ਤੋਣ ਰੋਕਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- ਸ਼ਰਾਬ ਘਪਲੇ 'ਚ ਪੁੱਛ-ਗਿੱਛ ਮਗਰੋਂ ED ਦੀ ਵੱਡੀ ਕਾਰਵਾਈ, ਸੰਜੇ ਸਿੰਘ ਗ੍ਰਿਫ਼ਤਾਰ
ਉਪ ਰਾਜਪਾਲ ਨੇ ਸੀ. ਬੀ. ਆਈ ਜਾਂਚ ਦੀ ਕੀਤੀ ਸੀ ਸਿਫਾਰਿਸ਼
ਦਿੱਲੀ ਸਰਕਾਰ ਨੇ ਸਾਲ 2021 ਵਿਚ ਨਵੀਂ ਆਬਕਾਰੀ ਨੀਤੀ ਲਿਆਂਦੀ ਸੀ। ਜਿਸ ਤੋਂ ਬਾਅਦ ਸੂਬਾ ਸਰਕਾਰ 'ਤੇ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਦੇ ਦੋਸ਼ ਲੱਗੇ ਸਨ। ਹਾਲਾਂਕਿ 'ਆਪ' ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਸ ਦੌਰਾਨ ਉਪ ਰਾਜਪਾਲ ਵੀ.ਕੇ ਸਕਸੈਨਾ ਨੇ ਮਾਮਲੇ ਦੀ ਜਾਂਚ ਸੀ. ਬੀ. ਆਈ ਨੂੰ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਬਾਅਦ ਦਿੱਲੀ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਨੂੰ ਰੱਦ ਕਰ ਦਿੱਤਾ। ਈ. ਡੀ ਨੇ ਸੀ. ਬੀ. ਆਈ ਜਾਂਚ ਦੀ ਸਿਫ਼ਾਰਿਸ਼ ਕੀਤੇ ਜਾਣ ਤੋਂ ਬਾਅਦ ਮਨੀ ਲਾਂਡਰਿੰਗ ਰੋਕਥਾਮ ਐਕਟ ਤਹਿਤ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ- ਸੰਜੇ ਸਿੰਘ ਦੀ ਗ੍ਰਿਫ਼ਤਾਰੀ 'ਤੇ ਭੜਕੇ ਕੇਜਰੀਵਾਲ, ਕਿਹਾ ਚੋਣਾਂ ਤਕ ਕਈ ਵਿਰੋਧੀਆਂ ਨੂੰ ਗ੍ਰਿਫ਼ਤਾਰ ਕਰਵਾਉਣਗੇ PM ਮੋਦੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8