ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ''ਆਪ'' ਦੇ ਸੰਜੈ ਸਿੰਘ ਨੇ ਆਖੀ ਇਹ ਗੱਲ

11/17/2019 1:15:06 PM

ਨਵੀਂ ਦਿੱਲੀ (ਭਾਸ਼ਾ)— ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਸੰਜੈ ਸਿੰਘ ਦਾ ਕਹਿਣਾ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ 'ਆਪ' ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ। ਕਾਂਗਰਸ ਮੁਕਾਬਲੇ ਵਿਚ ਹੀ ਨਹੀਂ ਹੈ। ਸੰਜੈ ਸਿੰਘ ਨੇ ਉਨ੍ਹਾਂ ਖ਼ਬਰਾਂ ਨੂੰ ਦਰਕਿਨਾਰ ਕਰ ਦਿੱਤਾ ਕਿ ਕਾਂਗਰਸ ਹਰਿਆਣਾ ਵਾਂਗ ਚੋਣਾਂ 'ਚ ਛੁਪਿਆ ਰੁਸਤਮ ਸਾਬਤ ਹੋ ਸਕਦੀ ਹੈ ਅਤੇ ਸਖਤ ਟੱਕਰ ਦੇ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਚ ਸਥਿਤੀ ਪੂਰੀ ਤਰ੍ਹਾਂ ਵੱਖਰੀ ਹੈ। 'ਆਪ' ਦੇ ਸੰਸਦ ਮੈਂਬਰ ਸੰਜੈ ਸਿੰਘ ਨੇ ਦਾਅਵਾ ਕੀਤਾ ਕਿ ਦਿੱਲੀ 'ਚ ਕੋਈ ਕਾਂਗਰਸ ਦਾ ਜ਼ਿਕਰ ਵੀ ਨਹੀਂ ਕਰਦਾ ਅਤੇ ਉਸ ਨੂੰ ਦਿੱਲੀ ਵਿਚ ਹੋਣ ਵਾਲੀਆਂ ਚੋਣਾਂ 'ਚ ਮੁਕਾਬਲੇਬਾਜ਼ ਵੀ ਨਹੀਂ ਸਮਝਿਆ ਜਾ ਸਕਦਾ। 

ਉਨ੍ਹਾਂ ਕਿਹਾ ਕਿ ਦਿੱਲੀ ਵਿਚ ਲੋਕਾਂ ਨੇ ਸਾਡਾ ਕੰਮ ਦੇਖਿਆ ਹੈ ਅਤੇ ਉਹ ਇਸ ਤੋਂ ਖੁਸ਼ ਹਨ। ਉਹ ਇਸ ਦੇ ਆਧਾਰ 'ਤੇ ਹੀ ਵੋਟਿੰਗ ਕਰਨਗੇ। ਸੰਜੈ ਨੇ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਕਰਨ ਲਈ ਸੰਭਾਵਨਾਵਾਂ ਨੂੰ ਨਕਾਰ ਦਿੱਤਾ। ਚੋਣਾਂ ਨੂੰ ਲੈ ਕੇ 'ਆਪ' ਦੇ ਏਜੰਡੇ ਬਾਰੇ ਪੁੱਛੇ ਜਾਣ 'ਤੇ ਸੰਜੈਨੇ ਕਿਹਾ ਕਿ ਪਿਛਲੇ 5 ਸਾਲ ਵਿਚ 'ਆਪ' ਸਰਕਾਰ ਆਪਣੀਆਂ ਯੋਜਨਾਵਾਂ ਜ਼ਰੀਏ ਸਮਾਜ ਦੇ ਹਰ ਵਰਗ ਤਕ ਪਹੁੰਚੀ, ਭਾਵੇਂ ਹੀ ਉਹ ਬੱਚਿਆਂ ਅਤੇ ਨੌਜਵਾਨਾਂ ਲਈ ਸਿੱਖਿਆ ਹੋਵੇ, ਬਜ਼ੁਰਗਾਂ ਲਈ ਤੀਰਥ ਯਾਤਰਾ ਹੋਵੇ, ਬੱਸਾਂ 'ਚ ਔਰਤਾਂ ਲਈ ਮੁਫ਼ਤ ਯਾਤਰਾ ਹੋਵੇ ਜਾਂ ਉਨ੍ਹਾਂ ਦੀ ਸੁਰੱਖਿਆ ਲਈ ਸੀ. ਸੀ. ਟੀ. ਵੀ. ਲਾਉਣ ਦੀ ਯੋਜਨਾ ਹੋਵੇ। ਅਸੀਂ ਸਾਰਿਆਂ ਨੂੰ ਅੱਗੇ ਲੈ ਕੇ ਜਾਣ 'ਤੇ ਵਿਚਾਰ ਕਰਦੇ ਹਾਂ।


Tanu

Content Editor

Related News