ਦਿੱਲੀ ''ਚ ਜਲ ਸੰਕਟ ਨਾਲ ਨਜਿੱਠਣ ''ਚ ਸਹਿਯੋਗ ਕਰੇ ਕੇਂਦਰ : ਸੰਜੇ ਸਿੰਘ

06/26/2019 5:00:32 PM

ਨਵੀਂ ਦਿੱਲੀ— ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਨੇ ਦਿੱਲੀ 'ਚ ਜਲ ਸੰਕਟ ਨਾਲ ਨਜਿੱਠਣ 'ਚ ਕੇਂਦਰ ਸਰਕਾਰ ਦੇ ਸਹਿਯੋਗ ਦੀ ਅਪੀਲ ਕਰਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਯਮੁਨਾ ਦੇ ਜਲ ਸੰਭਾਲ ਖੇਤਰ 'ਚ ਬਾਰਸ਼ ਦਾ ਪਾਣੀ ਸਟੋਰੇਜ਼ ਦੀ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ। ਸੰਜੇ ਸਿੰਘ ਨੇ ਸਦਨ 'ਚ ਦੇਸ਼ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਸਮੇਤ ਜਲ ਸੰਕਟ ਨਾਲ ਸੰਬੰਧਤ ਚੁਣੌਤੀਆਂ 'ਤੇ ਚਰਚਾ ਕਰਦੇ ਹੋਏ ਕਿਹਾ ਕਿ ਦਿੱਲੀ 'ਚ 88 ਫੀਸਦੀ ਤੱਕ ਪੀਣ ਵਾਲਾ ਪਾਣੀ ਪਾਈਪ ਰਾਹੀਂ ਪਹੁੰਚ ਰਿਹਾ ਹੈ ਅਤੇ 12 ਫੀਸਦੀ ਆਬਾਦੀ ਇਸ ਦੇ ਦਾਇਰੇ ਤੋਂ ਬਾਹਰ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ 'ਚ ਸਾਰੀਆਂ ਬਸਤੀਆਂ ਤੱਕ ਪੀਣ ਵਾਲਾ ਪਾਣੀ ਪਹੁੰਚਾਉਣ 'ਚ ਬੁਨਿਆਦੀ ਢਾਂਚੇ ਦੀ ਕਮੀ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਨਜਿੱਠਣ 'ਚ ਕੇਂਦਰ ਸਰਕਾਰ ਨੂੰ ਸਹਿਯੋਗ ਕਰਨਾ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਦਿੱਲੀ ਨੂੰ ਕਦੇ ਵੀ ਉਸ ਦੇ ਹਿੱਸੇ ਦਾ ਪੂਰਾ ਪਾਣੀ ਨਹੀਂ ਮਿਲਿਆ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਯਮੁਨਾ ਜਲ ਸੰਭਾਲ ਖੇਤਰ 'ਚ ਬਾਰਸ਼ ਦਾ ਪਾਣੀ ਸਟੋਰ ਕਰਨ ਨਾਲ ਇਸ ਸਮੱਸਿਆ ਤੋਂ ਕਾਫੀ ਹੱਦ ਤੱਕ ਨਿਪਟਿਆ ਜਾ ਸਕਦਾ ਹੈ ਪਰ ਇਸ ਲਈ ਕੇਂਦਰ ਸਰਕਾਰ ਦੀ ਮਨਜ਼ੂਰੀ ਅਤੇ ਸਹਿਯੋਗ ਦੀ ਲੋੜ ਹੋਵੇਗੀ। ਕੇਂਦਰ ਨੂੰ ਰਾਸ਼ਟਰੀ ਰਾਜਧਾਨੀ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਉਪਲੱਬਧ ਕਰਵਾਉਣ ਲਈ ਦਿੱਲੀ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਹੈ, ਜਿਸ 'ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।


DIsha

Content Editor

Related News