PM ਮੋਦੀ ਡਿਗਰੀ ਮਾਮਲੇ ''ਚ ਸੰਜੇ ਸਿੰਘ ਨੂੰ ਨਹੀਂ ਮਿਲੀ ਰਾਹਤ

Monday, Apr 08, 2024 - 04:48 PM (IST)

PM ਮੋਦੀ ਡਿਗਰੀ ਮਾਮਲੇ ''ਚ ਸੰਜੇ ਸਿੰਘ ਨੂੰ ਨਹੀਂ ਮਿਲੀ ਰਾਹਤ

ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖਿਆ ਡਿਗਰੀ 'ਤੇ ਅਪਮਾਨਜਨਕ ਟਿੱਪਣੀ ਦੇ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਸੰਮਨ ਜਾਰੀ ਕਰਨ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੋਮਵਾਰ ਨੂੰ ਖਾਰਜ ਕਰ ਦਿੱਤੀ। ਜੱਜ ਬੀ.ਆਰ. ਗਵਈ ਅਤੇ ਜੱਜ ਸੰਦੀਪ ਮੇਹਤਾ ਦੀ ਬੈਂਚ ਨੇ ਗੁਜਰਾਤ ਦੀ ਇਕ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ (ਏ.ਸੀ.ਐੱਮ.ਐੱਮ.) ਵਲੋਂ ਜਾਰੀ ਸੰਮਨ ਆਦੇਸ਼ 'ਚ ਦਖ਼ਲਅੰਦਾਜੀ ਕਰਨ ਤੋਂ ਸਾਫ਼ ਤੌਰ 'ਤੇ ਇਨਕਾਰ ਕਰ ਦਿੱਤਾ। ਬੈਂਚ ਨੇ ਸ਼੍ਰੀ ਸਿੰਘ ਦੀ ਅਪੀਲ 'ਤੇ ਵਿਚਾਰ ਕਰਨ ਤੋਂ ਇਨਕਾਰ ਕਰਦੇ ਹੋਏ ਉਨ੍ਹਾਂ ਦੇ ਐਡਵੋਕੇਟ ਨੂੰ ਕਿਹਾ,''ਮੁਆਫ਼ ਕਰੋ। ਅਸੀਂ ਇਛੁੱਕ (ਹਾਈ ਕੋਰਟ ਦੇ ਆਦੇਸ਼ 'ਚ ਦਖ਼ਲਅੰਦਾਜੀ ਕਰਨ ਦੇ) ਨਹੀਂ ਹਨ। ਸ਼੍ਰੀ ਸਿੰਘ ਨੇ ਏ.ਸੀ.ਐੱਮ.ਐੱਮ. ਦੇ ਸੰਮਨ ਆਦੇਸ਼ 'ਤੇ ਮੋਹਰ ਲਗਾਉਣ ਵਾਲੇ ਗੁਜਰਾਤ ਹਾਈ ਕੋਰਟ ਦੇ ਆਦੇਸ਼ ਨੂੰ ਖਾਰਜ ਕਰਨ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। 

ਸੁਪਰੀਮ ਕੋਰਟ ਨੇ ਸ਼੍ਰੀ ਸਿੰਘ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਹਾਈ ਕੋਰਟ ਦੇ ਉਸ ਆਦੇਸ਼ 'ਤੇ ਸਹਿਮਤੀ ਜਤਾਈ, ਜਿਸ 'ਚ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ। ਇਸ ਅਪਰਾਧਕ ਮਾਣਹਾਨੀ ਦੇ ਮੁਕੱਦਮੇ 'ਚ ਸ਼੍ਰੀ ਸਿੰਘ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਦੋਸ਼ੀ ਹਨ। ਗੁਜਰਾਤ ਯੂਨੀਵਰਸਿਟੀ ਨੇ ਸ਼੍ਰੀ ਮੋਦੀ ਦੀ ਡਿਗਰੀ ਦੇ ਸੰਬੰਧ 'ਚ ਇਕ ਅਤੇ 2 ਅਪ੍ਰੈਲ 2023 ਨੂੰ ਦਿੱਤੇ ਗਏ ਸ਼੍ਰੀ ਸਿੰਘ ਦੇ ਅਪਮਾਨਜਨਕ ਬਿਆਨਾਂ ਖ਼ਿਲਾਫ਼ ਅਪਰਾਧਕ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਸੀ। ਗੁਜਰਾਤ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਦੀ ਡਿਗਰੀ 'ਤੇ ਮੁੱਖ ਸੂਚਨਾ ਕਮਿਸ਼ਨਰ ਦੇ ਆਦੇਸ਼ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਗੁਜਰਾਤ ਯੂਨੀਵਰਸਿਟੀ ਦੇ ਰਜਿਸਟਰਾਰ ਪੀਊਸ਼ ਪਟੇਲ ਨੇ ਕੇਜਰੀਵਾਲ ਅਤੇ ਸਿੰਘ ਖ਼ਿਲਾਫ਼ (ਸ਼੍ਰੀ ਮੋਦੀ 'ਤੇ ਕਈ) ਟਿੱਪਣੀਆਂ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News